ਸੰਗਰੂਰ : ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਹੋ ਰਹੀ ਹੈ। ਇਸ ਮੌਕੇ ਸਿਆਸੀ ਆਗੂ ਸੁਖਬੀਰ ਸਿੰਘ ਬਾਦਲ, ਅਮਨ ਅਰੋੜਾ, ਕੁਲਤਾਰ ਸਿੰਘ ਸੰਧਵਾਂ, ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਸ਼ਖ਼ਸ਼ੀਅਤਾਂ ਵੀ ਉਨ੍ਹਾਂ ਦੀ ਅੰਤਿਮ ਅਰਦਾਸ 'ਚ ਸ਼ਾਮਲ ਹੋਣ ਪੁੱਜੀਆਂ।
ਇਹ ਵੀ ਪੜ੍ਹੋ : ਪੰਜਾਬ 'ਚ ਬੀਬੀਆਂ ਦਾ ਮੁਫ਼ਤ ਸਫ਼ਰ ਬੰਦ ਹੋਣ ਬਾਰੇ ਵੱਡੀ UPDATE, ਆ ਗਿਆ ਮੰਤਰੀ ਭੁੱਲਰ ਦਾ ਬਿਆਨ
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਢੀਂਡਸਾ ਸਾਹਿਬ ਅਕਸਰ ਉਨ੍ਹਾਂ ਨੂੰ ਮਿਲਦੇ ਰਹਿੰਦੇ ਸਨ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੂਰੇ ਪੰਜਾਬ ਨੂੰ ਸੁਖਦੇਵ ਸਿੰਘ ਢੀਂਡਸਾ 'ਤੇ ਮਾਣ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਵਿਦਿਆਰਥੀਆਂ ਲਈ ਵੱਡੀ ਖ਼ੁਸ਼ਖ਼ਬਰੀ, ਹੁਣ ਸਕੂਲਾਂ 'ਚ ਲਾਗੂ ਹੋਇਆ...
ਉਨ੍ਹਾਂ ਨੇ ਕਿਹਾ ਕਿ ਪਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ 'ਚ ਨਿਵਾਸ ਦੇਣ। ਅਮਨ ਅਰੋੜਾ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਾਰੀ ਜ਼ਿੰਦਗੀ ਅਕਾਲੀ ਦਲ ਨੂੰ ਸਮਰਪਿਤ ਰਹੀ ਹੈ। ਇਸ ਤੋਂ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਲੈ ਕੇ ਆਪੋ-ਆਪਣੇ ਵਿਚਾਰ ਸਾਂਝੇ ਕੀਤੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ DGP ਨੇ ਅਫ਼ਸਰਾਂ ਨੂੰ ਜਾਰੀ ਕਰ 'ਤੇ ਵੱਡੇ ਹੁਕਮ, 10 ਦਿਨਾਂ ਦੇ ਅੰਦਰ-ਅੰਦਰ...
NEXT STORY