ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-
'ਆਪਣਾ ਝੰਡਾ ਘਰ ਛੱਡ ਕੇ ਆਉਣ ਅੰਦੋਲਨ 'ਚ ਸ਼ਾਮਲ ਹੋਣ ਵਾਲੇ ਦਲ'
ਨਵੀਂ ਦਿੱਲੀ - ਤਿੰਨਾਂ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਦੇ ਨਾਲ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨਾਂ ਦੇ ਅੰਦੋਲਨ ਦਾ ਅੱਜ 12ਵਾਂ ਦਿਨ ਹੈ। ਸੋਮਵਾਰ ਨੂੰ ਕਿਸਾਨ ਨੇਤਾਵਾਂ ਨੇ ਇੱਕ ਵਾਰ ਫਿਰ ਮੀਡੀਆ ਨੂੰ ਸੰਬੋਧਿਤ ਕੀਤਾ। ਸਿੰਘੂ ਸਰਹੱਦ 'ਤੇ ਕਿਸਾਨ ਨੇਤਾ ਨਿਰਭੈ ਸਿੰਘ ਧੁਡੀਕੇ ਨੇ ਕਿਹਾ ਕਿ, ਸਾਡਾ ਵਿਰੋਧ ਸਿਰਫ ਪੰਜਾਬ ਤੱਕ ਸੀਮਤ ਨਹੀਂ ਹੈ। ਕੈਨੇਡਾ ਤੋਂ ਟਰੂਡੋ ਵਰਗੇ ਦੁਨੀਆ ਭਰ ਦੇ ਨੇਤਾ ਵੀ ਸਾਨੂੰ ਸਮਰਥਨ ਦੇ ਰਹੇ ਹਨ। ਸਾਡਾ ਸ਼ਾਂਤੀਪੂਰਨ ਵਿਰੋਧ ਹੈ।
'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en
ਪੰਜਾਬ ਦੇ ਉੱਘੇ ਲੇਖਕ 'ਸੁਰਜੀਤ ਪਾਤਰ' ਦਾ ਕਿਸਾਨਾਂ ਦੇ ਹੱਕ 'ਚ ਅਹਿਮ ਐਲਾਨ, ਵਾਪਸ ਕਰਨਗੇ ਪਦਮ ਸ਼੍ਰੀ ਐਵਾਰਡ
ਲੁਧਿਆਣਾ (ਸਲੂਜਾ) : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨੀ ਸੰਘਰਸ਼ ਦਾ ਸਾਥ ਦੇਣ ਲਈ ਜਿੱਥੇ ਸਿਆਸੀ ਆਗੂਆਂ ਅਤੇ ਖਿਡਾਰੀਆਂ ਵੱਲੋਂ ਆਪਣੇ ਪੁਰਸਕਾਰ ਵਾਪਸ ਕੀਤੇ ਜਾ ਰਹੇ ਹਨ, ਉੱਥੇ ਹੀ ਅੰਤਰਰਾਸ਼ਟਰੀ ਪੱਧਰ ਦੇ ਕਵੀ ਅਤੇ ਲੇਖਕ ਸੁਰਜੀਤ ਪਾਤਰ ਨੇ ਅੱਜ ਇੱਥੇ ਕਿਸਾਨੀ ਮੰਗਾਂ ਦੇ ਸਮਰਥਨ 'ਚ ਪਦਮ ਸ਼੍ਰੀ ਪੁਰਸਕਾਰ ਵਾਪਸ ਕਰਨ ਦਾ ਐਲਾਨ ਕਰ ਦਿੱਤਾ ਹੈ।
ਐਵਾਰਡ ਵਾਪਸ ਕਰਨ ਰਾਸ਼ਟਰਪਤੀ ਭਵਨ ਜਾ ਰਹੇ ਖਿਡਾਰੀਆਂ ਨੂੰ ਦਿੱਲੀ ਪੁਲਸ ਨੇ ਰੋਕਿਆ
ਨਵੀਂ ਦਿੱਲੀ (ਭਾਸ਼ਾ) : ਏਸ਼ੀਆਈ ਖੇਡਾਂ ਦੇ 2 ਵਾਰ ਦੇ ਗੋਲਡ ਮੈਡਲ ਜੇਤੂ ਸਾਬਕਾ ਪਹਿਲਵਾਨ ਕਰਤਾਰ ਸਿੰਘ ਦੀ ਅਗੁਆਈ ਵਿਚ ਪੰਜਾਬ ਦੇ ਕੁੱਝ ਖਿਡਾਰੀਆਂ ਨੇ ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਪ੍ਰਤੀ ਇਕਜੁੱਟਤਾ ਦਿਖਾਉਂਦੇ ਹੋਏ '35 ਰਾਸ਼ਟਰੀ ਖੇਡ ਐਵਾਰਡ' ਵਾਪਸ ਕਰਨ ਲਈ ਰਾਸ਼ਟਰਪਤੀ ਭਵਨ ਵੱਲ ਮਾਰਚ ਕੀਤਾ ਪਰ ਪੁਲਿਸ ਨੇ ਉਨ੍ਹਾਂ ਨੂੰ ਰਸਤੇ ਵਿਚ ਹੀ ਰੋਕ ਦਿੱਤਾ।
ਦਿੱਲੀ ਧਰਨੇ 'ਚ ਪਹੁੰਚੇ ਗੁਰਦਾਸ ਮਾਨ, ਸਟੇਜ ਐਂਟਰੀ 'ਤੇ ਦੋ ਧੜਿਆਂ 'ਚ ਵੰਡੇ ਕਿਸਾਨ
ਜਲੰਧਰ (ਬਿਊਰੋ) — ਖ਼ੇਤੀ ਬਿੱਲਾਂ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਨੂੰ ਵੱਡੇ ਪੱਧਰ 'ਤੇ ਪੰਜਾਬੀ ਕਲਾਕਾਰ ਭਾਈਚਾਰੇ ਵਲੋਂ ਸਮਰਥਨ ਮਿਲ ਰਿਹਾ ਹੈ। ਪੰਜਾਬ 'ਚ ਰਹਿੰਦੇ ਅਨੇਕਾਂ ਹੀ ਕਲਾਕਾਰ ਵੱਡੇ ਪੱਧਰ 'ਤੇ ਦਿੱਲੀ ਪਹੁੰਚ ਕੇ ਕਿਸਾਨਾਂ ਦਾ ਸਾਥ ਦੇ ਰਹੇ ਹਨ। ਉਥੇ ਹੀ ਪੰਜਾਬੀ ਗਾਇਕ ਗੁਰਦਾਸ ਮਾਨ ਅੱਜ ਦਿੱਲੀ 'ਚ ਕਿਸਾਨਾਂ ਦੇ ਸਮਰਥਨ 'ਚ ਸਿੰਘੂ ਬਾਰਡਰ 'ਤੇ ਪਹੁੰਚੇ ਹਨ। ਇਸ ਦੌਰਾਨ ਲੋਕਾਂ 'ਚ ਉਨ੍ਹਾਂ ਖ਼ਿਲਾਫ਼ ਭਾਰੀ ਰੋਸ ਵੀ ਪਾਇਆ ਗਿਆ ਅਤੇ ਕੁਝ ਲੋਕਾਂ ਨੇ ਉਨ੍ਹਾਂ ਦਾ ਪੱਖ ਵੀ ਲਿਆ।
ਕਿਸਾਨ ਅੰਦੋਲਨ 'ਤੇ ਕੰਗਨਾ ਰਣੌਤ ਦੀ ਟਿੱਪਣੀ 'ਤੇ ਕੈਪਟਨ ਦੇ ਮੰਤਰੀ ਦਾ ਵੱਡਾ ਬਿਆਨ
ਨਾਭਾ (ਰਾਹੁਲ ਖੁਰਾਣਾ) : ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਵੱਲੋਂ ਕਿਸਾਨਾਂ ਦੇ ਅੰਦੋਲਨ 'ਤੇ ਕੀਤੀ ਵਿਵਾਦਤ ਟਿੱਪਣੀ ਦਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਜਵਾਬ ਦਿੱਤਾ ਹੈ। ਕੰਗਣਾ ਵਲੋਂ ਕਿਸਾਨ ਅੰਦੋਲਨਕਾਰੀਆਂ ਨੂੰ ਖ਼ਾਲਿਸਤਾਨੀ ਕਹਿਣ 'ਤੇ ਧਰਮਸੋਤ ਨੇ ਕਿਹਾ ਕਿ ਜੇ ਧਰਨਾ ਦੇ ਰਹੇ ਕਿਸਾਨ ਖ਼ਾਲਿਸਤਾਨੀ ਹਨ ਤਾਂ ਮੈਂ ਵੀ ਖ਼ਾਲਿਸਤਾਨੀ ਹਾਂ।
ਪੰਜਾਬ ਦੇ ਸੰਸਦ ਮੈਂਬਰਾਂ ਦਾ ਜੰਤਰ-ਮੰਤਰ 'ਤੇ ਪ੍ਰਦਰਸ਼ਨ, ਸੰਸਦ ਦਾ ਇਜਲਾਸ ਸੱਦਣ ਦੀ ਮੰਗ
ਨਵੀਂ ਦਿੱਲੀ/ਚੰਡੀਗੜ੍ਹ : ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸੋਮਵਾਰ ਨੂੰ ਪੰਜਾਬ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੌਰਾਨ ਗੁਰਜੀਤ ਸਿੰਘ ਔਜਲਾ, ਮਨੀਸ਼ ਤਿਵਾੜੀ, ਰਵਨੀਤ ਬਿੱਟੂ, ਮਹਾਰਾਣੀ ਪਰਨੀਤ ਕੌਰ ਅਤੇ ਬਾਕੀ ਮੌਜੂਦ ਸਨ।
ਸਿੰਘੂ ਸਰਹੱਦ ਪੁੱਜੇ ਅਰਵਿੰਦ ਕੇਜਰੀਵਾਲ, ਕਿਹਾ- ਕਿਸਾਨਾਂ ਦਾ ਮੁੱਦਾ ਅਤੇ ਸੰਘਰਸ਼ ਬਿਲਕੁੱਲ ਜਾਇਜ਼
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸਿੰਘੂ ਸਰਹੱਦ ਪੁੱਜੇ, ਜਿੱਥੇ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਹਜ਼ਾਰਾਂ ਕਿਸਾਨ ਬੀਤੇ ਕਈ ਦਿਨ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਇੱਥੇ ਕਿਸਾਨ ਸੰਗਠਨਾਂ ਵੱਲੋਂ 8 ਦਸੰਬਰ ਨੂੰ ਸੱਦੇ ਗਏ 'ਭਾਰਤ ਬੰਦ' ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਦੇਸ਼ ਭਰ ਵਿਚ ਆਮ ਆਦਮੀ ਪਾਰਟੀ ਦੇ ਕਰਮਚਾਰੀ ਰਾਸ਼ਟਰ ਵਿਆਪੀ ਹੜਤਾਲ ਦਾ ਸਮਰਥਨ ਕਰਣਗੇ।
ਕਿਸਾਨਾਂ ਦੀ ਹਿਮਾਇਤ 'ਚ ਐਵਾਰਡ ਵਾਪਸ ਕਰ ਰਹੇ ਖਿਡਾਰੀਆਂ ਦੇ ਸਮਰਥਨ 'ਚ ਆਏ ਯੋਗਰਾਜ ਸਿੰਘ
ਨਵੀਂ ਦਿੱਲੀ : ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਯੋਗਰਾਜ ਸਿੰਘ ਨੇ ਸੋਮਵਾਰ ਨੂੰ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਸੁਣਨ ਦੀ ਅਪੀਲ ਕੀਤੀ ਅਤੇ ਉਨ੍ਹਾਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਸਮਰਥਨ ਦੇਣ ਲਈ ਉਨ੍ਹਾਂ ਸਾਰੇ ਖਿਡਾਰੀਆਂ ਦਾ ਵੀ ਸਮਰਥਨ ਕੀਤਾ ਜਿਹੜੇ ਆਪਣੇ ਐਵਾਰਡ ਵਾਪਸ ਕਰ ਰਹੇ ਹਨ।
ਕੈਪਟਨ ਦਾ ਕੇਜਰੀਵਾਲ ਨੂੰ ਸਵਾਲ, 'ਕੀ ਤੁਹਾਨੂੰ ਕਣਕ ਤੇ ਝੋਨੇ ਦਾ ਫਰਕ ਵੀ ਪਤਾ ਹੈ'
NEXT STORY