ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-
ਕਿਸਾਨਾਂ ਦੀ ਕੇਂਦਰ ਨਾਲ 10ਵੇਂ ਦੌਰ ਦੀ ਬੈਠਕ ਵੀ ਰਹੀ ਬੇਸਿੱਟਾ, ਹੁਣ 22 ਜਨਵਰੀ ਨੂੰ ਹੋਵੇਗੀ ਅਗਲੀ ਮੀਟਿੰਗ
ਨਵੀਂ ਦਿੱਲੀ - ਕਿਸਾਨ ਸੰਗਠਨ ਅਤੇ ਸਰਕਾਰ ਵਿਚਾਲੇ 10ਵੇਂ ਦੌਰ ਦੀ ਗੱਲਬਾਤ ਖ਼ਤਮ ਹੋ ਗਈ ਹੈ। ਸਰਕਾਰ ਨੇ ਕਿਸਾਨਾਂ ਨੂੰ ਪ੍ਰਸਤਾਵ ਦਿੱਤਾ ਕਿ ਇੱਕ ਨਿਸ਼ਚਿਤ ਸਮੇਂ ਲਈ ਕਾਨੂੰਨ 'ਤੇ ਰੋਕ ਲਗਾ ਦਿੱਤੀ ਜਾਵੇ ਅਤੇ ਇੱਕ ਕਮੇਟੀ ਦਾ ਗਠਨ ਕੀਤਾ ਜਾਵੇ, ਜਿਸ ਵਿੱਚ ਸਰਕਾਰ ਅਤੇ ਕਿਸਾਨ ਦੋਵੇਂ ਹੋਣ ਪਰ ਕਿਸਾਨ ਸੰਗਠਨ ਇਸ ਪ੍ਰਸਤਾਵ 'ਤੇ ਰਾਜੀ ਨਹੀਂ ਹੋਏ।
'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en
ਤੀਜੀ ਤੇ ਚੌਥੀ ਕਲਾਸ ਲਈ 27 ਜਨਵਰੀ ਤੋਂ ਅਤੇ ਪਹਿਲੀ ਤੇ ਦੂਜੀ ਲਈ 1 ਫਰਵਰੀ ਤੋਂ ਖੁੱਲ੍ਹਣਗੇ ਸਕੂਲ
ਮਾਨਸਾ (ਸੰਦੀਪ ਮਿੱਤਲ) - ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮਾਪਿਆਂ ਵੱਲੋਂ ਆ ਰਹੀ ਲਗਾਤਾਰ ਮੰਗ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਪ੍ਰਾਇਮਰੀ ਕਲਾਸਾਂ ਲਈ 27 ਜਨਵਰੀ ਤੋਂ ਸਰਕਾਰੀ, ਏਡਿਡ ਅਤੇ ਪ੍ਰਾਇਵੇਟ ਸਕੂਲ ਖੋਲ੍ਹਣ ਦੀ ਸ਼ਰਤਾਂ ਸਹਿਤ ਪ੍ਰਵਾਨਗੀ ਦੇ ਦਿੱਤੀ ਹੈ।
ਕੇਂਦਰ ਨੇ ਰੱਖੀ 2 ਸਾਲ ਲਈ ਕਾਨੂੰਨਾਂ 'ਤੇ ਰੋਕ ਲਾਉਣ ਦੀ ਤਜਵੀਜ਼, ਕਿਸਾਨਾਂ ਨੇ ਕੀਤਾ ਇਨਕਾਰ
ਨਵੀਂ ਦਿੱਲੀ— ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ 10ਵੇਂ ਦੌਰ ਦੀ ਗੱਲਬਾਤ ਜਾਰੀ ਹੈ। ਇਸ ਗੱਲਬਾਤ ’ਚ ਇਕ ਵਾਰ ਫਿਰ ਤੋਂ ਕਿਸਾਨ ਆਗੂਆਂ ਅਤੇ ਸਰਕਾਰ ਦੇ ਮੰਤਰੀਆਂ ਵਿਚਾਲੇ ਪੇਚ ਫਸਦਾ ਹੋਇਆ ਨਜ਼ਰ ਆ ਰਿਹਾ ਹੈ।
ਅਫ਼ਸੋਸਜਨਕ ਖ਼ਬਰ:ਸੰਘਰਸ਼ ਦੌਰਾਨ ਪਿੰਡ ਬੁਗਰਾ ਦੇ ਕਿਸਾਨ ਦੀ ਬੀਮਾਰ ਹੋਣ ਕਾਰਨ ਮੌਤ
ਧੂਰੀ (ਅਸ਼ਵਨੀ): ਧੂਰੀ ਦੇ ਨੇੜਲੇ ਪਿੰਡ ਬੁਗਰਾ ਦੇ ਰਹਿਣ ਵਾਲੇ ਇਕ ਕਿਸਾਨ ਦੀ ਟਿਕਰੀ ਬਾਰਡਰ ’ਤੇ ਕਿਸਾਨੀ ਸੰਘਰਸ਼ ਦੌਰਾਨ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।
ਦਿੱਲੀ ਸਰਹੱਦ ਤੋਂ ਆਈ ਇਕ ਹੋਰ ਬੁਰੀ ਖ਼ਬਰ, ਸੰਘਰਸ਼ ਦੌਰਾਨ ਨੌਜਵਾਨ ਕਿਸਾਨ ਜਗਜੀਤ ਸਿੰਘ ਦੀ ਮੌਤ
ਮੁੱਲਾਂਪੁਰ ਦਾਖਾ (ਕਾਲੀਆ) : ਕੇਂਦਰ ਦੇ ਵਿਵਾਦਤ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਦਰਮਿਆਨ ਇਕ ਹੋਰ ਬੁਰੀ ਖ਼ਬਰ ਆਈ ਹੈ। ਦਿੱਲੀ ਵਿਚ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਹੱਕ ’ਚ ਡਟੇ ਪਿੰਡ ਢੱਟ ਦੇ ਨੌਜਵਾਨ ਦੀ ਸੰਘਰਸ਼ ਦੌਰਾਨ ਮੌਤ ਹੋ ਗਈ।
ਦੁਖ਼ਦ ਖ਼ਬਰ : ਟਿੱਕਰੀ ਬਾਰਡਰ 'ਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਨਾਭਾ (ਰਾਹੁਲ) : ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਦਿੱਲੀ 'ਚ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਦਰਮਿਆਨ ਟਿੱਕਰੀ ਬਾਰਡਰ ਤੋਂ ਦੁਖ਼ਦ ਖ਼ਬਰ ਸਾਹਮਣੇ ਆਈ ਹੈ। ਇੱਥੇ ਧਰਨੇ ਦੌਰਾਨ ਪਿੰਡ ਤੁੰਗਾਂ ਦੇ ਕਿਸਾਨ ਧੰਨਾ ਸਿੰਘ (65) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਕਿਸਾਨ ਅੰਦੋਲਨ: ਟਰੈਕਟਰ ਪਰੇਡ ਨੂੰ ਲੈ ਕੇ ਦਿੱਲੀ ਪੁਲਸ ਤੇ ਕਿਸਾਨਾਂ ਵਿਚਾਲੇ ਬੈਠਕ ਰਹੀ ਬੇਸਿੱਟਾ
ਨਵੀਂ ਦਿੱਲੀ— 26 ਜਨਵਰੀ ਨੂੰ ਦਿੱਲੀ ਵਿਖੇ ਟਰੈਕਟਰ ਪਰੇਡ ਕੱਢਣ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਅਤੇ ਦਿੱਲੀ ਪੁਲਸ ਵਿਚਾਲੇ ਚੱਲ ਰਹੀ ਬੈਠਕ ਖ਼ਤਮ ਹੋ ਚੁੱਕੀ ਹੈ ਜੋ ਕਿ ਬੇਸਿੱਟਾ ਰਹੀ।
26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ’ਤੇ ਦਖ਼ਲ ਤੋਂ ਸੁਪਰੀਮ ਕੋਰਟ ਦੀ ਕੋਰੀ ਨਾਂਹ
ਨਵੀਂ ਦਿੱਲੀ— 26 ਜਨਵਰੀ ਨੂੰ ਕਿਸਾਨਾਂ ਵਲੋਂ ਟਰੈਕਟਰ ਪਰੇਡ ਕੱਢਣ ਨੂੰ ਲੈ ਕੇ ਸੁਪਰੀਮ ਕੋਰਟ ’ਚ ਅੱਜ ਯਾਨੀ ਕਿ ਬੁੱਧਵਾਰ ਨੂੰ ਸੁਣਵਾਈ ਹੋਈ। ਅਦਾਲਤ ਨੇ ਟਰੈਕਟਰ ਪਰੇਡ ਨੂੰ ਲੈ ਕੇ ਦਖ਼ਲ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।
ਜਾਣੋ ਗੁਰੂ ਗੋਬਿੰਦ ਸਿੰਘ ਜੀ ਦੇ ਬਚਪਨ ਤੋਂ ਲੈ ਕੇ ਮਾਧੋ ਦਾਸ ਨੂੰ ਬੰਦਾ ਸਿੰਘ ਬਹਾਦਰ ਬਣਾਉਣ ਤੱਕ ਦੀ ਕਹਾਣੀ
ਸਾਹਿਬ-ਏ-ਕਮਾਲ, ਸਰਬੰਸਦਾਨੀ, ਦਸਮ ਪਾਤਸ਼ਾਹ, ਬਾਦਸ਼ਾਹ ਦਰਵੇਸ਼ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ 1666 ਈਸਵੀ ਪਟਨਾ, ਬਿਹਾਰ ਵਿਖੇ 9ਵੇਂ ਗੁਰੂ ਤੇਗ਼ ਬਹਾਦੁਰ ਜੀ ਦੇ ਘਰ ਮਾਤਾ ਗੁਜਰੀ ਜੀ ਦੀ ਕੁੱਖੋਂ ਹੋਇਆ। ਗੁਰੂ ਜੀ ਦੇ ਬਚਪਨ ਦਾ ਨਾਮ ਗੋਬਿੰਦ ਰਾਇ ਸੀ।
RTI ਦੇ ਜਵਾਬ ਨੇ ਕੇਂਦਰ ਸਰਕਾਰ ਦੇ ਝੂਠ ਦਾ ਕੀਤਾ ਪਰਦਾਫਾਸ਼ : ਕੈਪਟਨ
NEXT STORY