ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-
ਕੈਪਟਨ ਦੀ ਰੈਲੀ 'ਚ ਸ਼ਾਮਲ ਕਾਂਗਰਸੀਆਂ ਨੇ ਚਲਾਈ ਗੋਲੀ, ਮਚੀ ਹਫੜਾ-ਦਫੜੀ
ਪਟਿਆਲਾ (ਬਲਜਿੰਦਰ) : ਪਟਿਆਲਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰੈਲੀ 'ਚ ਸ਼ਾਮਲ ਹੋਏ ਕਾਂਗਰਸੀਆਂ ਵਿਚਕਾਰ ਹੱਥੋਪਾਈ ਹੋ ਗਈ ਅਤੇ ਗੱਲ ਇੰਨੀ ਵੱਧ ਗਈ ਕਿ ਗੋਲੀਆਂ ਚੱਲ ਗਈਆਂ। ਇਹ ਘਟਨਾ ਨਿਗਮ ਦਫ਼ਤਰ ਦੇ ਨਜ਼ਦੀਕ ਐਨ. ਆਈ. ਐਸ. ਚੌਂਕ 'ਤੇ ਵਾਪਰੀ।
'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en
ਸ੍ਰੀ ਮੁਕਸਤਰ ਸਾਹਿਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਲੁੱਟ ਤੋਂ ਬਾਅਦ ਬੇਹਰਿਮੀ ਨਾਲ ਕਤਲ
ਸ੍ਰੀ ਮੁਕਤਸਰ ਸਾਹੁਬ (ਰਿਣੀ/ਪਵਨ): ਸ੍ਰੀ ਮੁਕਤਸਰ ਸਾਹਿਬ-ਅਬੋਹਰ ਮੁੱਖ ਮਾਰਗ ਤੇ ਪਿੰਡ ਮਹਾਬੱਧਰ ਕੋਲ ਇਕ ਨੌਜਵਾਨ ਦੀ ਲਾਸ਼ ਮਿਲੀ। ਇਹ ਨੌਜਵਾਨ ਫੋਟੋਗ੍ਰਾਫੀ ਦੇ ਧੰਦੇ ਨਾਲ ਜੁੜਿਆ ਹੋਇਆ ਸੀ ਅਤੇ ਬੀਤੀ ਰਾਤ ਆਪਣੇ ਕੰਮ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ ਤੋਂ ਆਪਣੇ ਪਿੰਡ ਉੜਾਂਗ ਜਾ ਰਿਹਾ ਸੀ।
ਜਲੰਧਰ ਦੀ ਇਸ ਰਾਮਲੀਲਾ 'ਚ 52 ਸਾਲ ਤੋਂ ਹੋ ਰਿਹੈ ਚਮਤਕਾਰ, ਭਰਦੀਆਂ ਨੇ ਝੋਲੀਆਂ
ਜਲੰਧਰ (ਸੋਨੂੰ): ਜਲੰਧਰ ਦੇ ਬਸਤੀ ਸ਼ੇਖ ਦੇ ਮਹਾਵੀਰ ਕਲੱਬ ਵਲੋਂ ਹਰ ਸਾਲ ਰਾਮ ਲੀਲਾ ਕਰਵਾਈ ਜਾਂਦੀ ਹੈ। ਜਾਣਕਾਰੀ ਮੁਤਾਬਕ ਇਹ ਰਾਮਲੀਲਾ ਇੱਥੇ 52 ਸਾਲ ਤੋਂ ਹੁੰਦੀ ਆ ਰਹੀ ਹੈ। ਕਿਹਾ ਜਾਂਦਾ ਹੈ ਕਿ ਇਸ ਰਾਮਲੀਲਾ 'ਚ ਸਾਕਸ਼ਾਤ ਲਕਸ਼ਣ ਮੂਰਸ਼ਾ ਹੁੰਦੀ ਹੈ ਅਤੇ ਮਨੋਕਾਮਾਨ ਮੰਗਣ ਵਾਲਿਆਂ ਦੀਆਂ ਝੋਲੀਆਂ ਭਰਦੀਆਂ ਹਨ।
'ਨਵਜੋਤ ਸਿੱਧੂ' ਨੇ ਕਿਸਾਨਾਂ ਦੇ ਹੱਕ 'ਚ ਦਿੱਤੀ ਧਮਾਕੇਦਾਰ ਸਪੀਚ, ਪੰਜਾਬ ਸਰਕਾਰ ਨੂੰ ਦਿੱਤੀ ਵਧਾਈ
ਅੰਮ੍ਰਿਤਸਰ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਦੁਸਹਿਰੇ ਮੌਕੇ ਭਾਜਪਾ ਵੱਲ ਤਿੱਖੇ ਸਿਆਸੀ ਤੀਰ ਛੱਡੇ। ਨਵਜੋਤ ਸਿੱਧੂ ਨੇ ਕਿਹਾ ਕਿ ਜਿਵੇਂ ਰਾਵਣ ਦਾ ਹੰਕਾਰ ਟੁੱਟਿਆ ਸੀ, ਉਂਝ ਹੀ ਕਿਸਾਨੀ ਮੁੱਦਿਆਂ 'ਤੇ ਕੇਂਦਰ ਦੀ ਭਾਜਪਾ ਸਰਕਾਰ ਦਾ ਹੰਕਾਰ ਵੀ ਟੁੱਟੇਗਾ। ਉਨ੍ਹਾਂ ਕਿਹਾ ਕਿ ਕਿਸਾਨੀ ਮੁੱਦਿਆਂ 'ਤੇ ਭਾਜਪਾ ਆਗੂ ਪੈਰਾਂ 'ਚ ਲੋਟਦੇ ਹੋਏ ਨਜ਼ਰ ਆਉਣਗੇ।
ਆਮ ਆਦਮੀ ਪਾਰਟੀ ਨੇ ਮੀਤ ਹੇਅਰ ਨੂੰ ਪੰਜਾਬ 'ਚ ਦਿੱਤੀ ਵੱਡੀ ਜ਼ਿੰਮੇਵਾਰੀ
ਜਲੰਧਰ: 2022 ਦੇ ਚੋਣਾਂ ਦੇ ਮੱਦੇਨਜ਼ਰ ਪੰਜਾਬ ਆਪ ਇਕਾਈ ਨੇ ਕਈ ਵੱਡੇ ਅਹੁਦਿਆਂ 'ਤੇ ਨਿਯੁਕਤੀਆਂ ਹਨ। ਜਿਸ 'ਚ ਬਰਨਾਲਾ ਤੋਂ ਆਪ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੂੰ ਪੰਜਾਬ ਦਾ ਸੂਬਾ ਪ੍ਰਧਾਨ ਲਾਇਆ ਗਿਆ ਹੈ ਅਤੇ ਸ਼ੈਰੀ ਕਲਸੀ, ਜਗਦੀਪ ਸਿੰਘ ਸੰਧੂ, ਹਰਮਿੰਦਰ ਸਿੰਘ ਸੰਧੂ ਨੂੰ ਉੱਪ ਪ੍ਰਧਾਨ ਬਣਾਇਆ ਗਿਆ ਹੈ।
ਅੰਮ੍ਰਿਤਸਰ 'ਚ ਖੂਨੀ ਝੜਪ ਮਗਰੋਂ ਸਤਿਕਾਰ ਕਮੇਟੀ 'ਤੇ ਪੁਲਸ ਦੀ ਵੱਡੀ ਕਾਰਵਾਈ
ਅੰਮ੍ਰਿਤਸਰ (ਸੁਮਿਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟਾਸਕ ਫੋਰਸ ਅਤੇ ਸਿੱਖ ਜੱਥੇਬੰਦੀਆਂ ਵਿਚਾਲੇ ਹੋਏ ਟਕਰਾਅ ਤੋਂ ਬਾਅਦ ਪੁਲਸ ਵੱਲੋਂ ਸਤਿਕਾਰ ਕਮੇਟੀ 'ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਅੰਮ੍ਰਿਤਸਰ ਦੇ ਥਾਣਾ ਕੋਤਵਾਲੀ ਵਿਖੇ ਐਸ. ਜੀ. ਪੀ. ਸੀ. ਦੇ ਸਕੱਤਰ ਮੋਹਿੰਦਰ ਸਿੰਘ ਦੇ ਬਿਆਨ 'ਤੇ ਸੁਖਜੀਤ ਸਿੰਘ ਖੋਸੇ, ਬਲਜੀਤ ਸਿੰਘ, ਬਲਬੀਰ ਸਿੰਘ ਮੁੱਛਲ ਅਤੇ ਉਸ ਦੇ ਹੋਰਨਾਂ 50-60 ਸਾਥੀਆਂ 'ਤੇ ਧਾਰਾ-307 ਦੇ ਮੱਦੇਨਜ਼ਰ ਪਰਚਾ ਦਰਜ ਕੀਤਾ ਗਿਆ ਹੈ।
ਚੰਡੀਗੜ੍ਹ 'ਚ ਗੋਲੀਆਂ ਚੱਲਣ ਦਾ ਸਿਲਸਿਲਾ ਜਾਰੀ, ਹੁਣ ਮੱਥਾ ਟੇਕ ਕੇ ਘਰ ਮੁੜਦਾ ਵਿਅਕਤੀ ਬਣਿਆ ਨਿਸ਼ਾਨਾ
ਚੰਡੀਗੜ੍ਹ (ਕੁਲਦੀਪ) : ਚੰਡੀਗੜ੍ਹ 'ਚ ਗੋਲੀਆਂ ਚੱਲਣ ਦਾ ਸਿਲਸਿਲਾ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਐਤਵਾਰ ਤੜਕੇ ਸਵੇਰੇ ਫਿਰ ਸ਼ਹਿਰ 'ਚ ਗੋਲੀ ਚੱਲ ਗਈ, ਜਿਸ ਦੌਰਾਨ ਪੰਜਾਬ ਦੇ ਖੁਰਾਕ ਤੇ ਸਪਲਾਈ ਡਰੱਗ ਮਹਿਕਮੇ 'ਚ ਤਾਇਨਾਤ ਇਕ ਮੁਲਾਜ਼ਮ ਬੁਰੀ ਤਰ੍ਹਾਂ ਜ਼ਖਮੀਂ ਹੋ ਗਿਆ।
ਪੰਜਾਬ 'ਚ ਐਤਵਾਰ ਨੂੰ ਕੋਰੋਨਾ ਦੇ 415 ਨਵੇਂ ਮਾਮਲੇ ਆਏ ਸਾਹਮਣੇ, 10 ਦੀ ਮੌਤ
NEXT STORY