ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-
ਕੇਂਦਰ ਸਰਕਾਰ ਵਲੋਂ ਪੰਜਾਬ ਦੇ ਪੇਂਡੂ ਵਿਕਾਸ ਫੰਡ ਨੂੰ ਰੋਕਣਾ ਮੰਦਭਾਗਾ : ਕੈਪਟਨ
ਚੰਡੀਗੜ੍ਹ : ਪੰਜਾਬ ਦੇ ਦਿਹਾਤੀ ਵਿਕਾਸ ਫੰਡ (ਆਰ. ਡੀ. ਐਫ.) ਨੂੰ ਰੋਕ ਲੈਣ ਦੇ ਫੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਨੂੰ ਫੈਸਲੇ 'ਤੇ ਮੁੜ ਗੌਰ ਕਰਨ ਦੀ ਅਪੀਲ ਕੀਤੀ ਹੈ ਕਿਉਂਕਿ ਇਸ ਕਦਮ ਨਾਲ ਸੂਬੇ ਵਿੱਚ ਪੇਂਡੂ ਵਿਕਾਸ ਕਾਰਜਾਂ ਉਤੇ ਮਾਰੂ ਪ੍ਰਭਾਵ ਪਵੇਗਾ। ਕੇਂਦਰ ਸਰਕਾਰ ਦੇ ਇਸ ਫੈਸਲੇ 'ਤੇ ਸਵਾਲ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਰ.ਡੀ.ਐਫ. ਜਾਰੀ ਨਾ ਕਰਨ ਦੀ ਅਜਿਹੀ ਕੋਈ ਰਵਾਇਤ ਨਹੀਂ ਹੈ ਜੋ ਪਿਛਲੇ ਫੰਡਾਂ ਦੀ ਵਰਤੋਂ ਦੀ ਪੜਤਾਲ ਦੌਰਾਨ ਸੂਬੇ ਦਾ ਬਕਾਇਆ ਹੈ।
'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en
ਲੁਧਿਆਣਾ ਪੁਲਸ ਨੂੰ ਵੱਡੀ ਸਫ਼ਲਤਾ, 6 ਕਰੋੜ ਦੇ ਨਸ਼ੇ ਦੀ ਖੇਪ ਸਣੇ ਮੁਲਜ਼ਮ ਗ੍ਰਿਫ਼ਤਾਰ
ਲੁਧਿਆਣਾ (ਨਰਿੰਦਰ) : ਲੁਧਿਆਣਾ ਪੁਲਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ ਬੀਤੇ ਦਿਨੀਂ ਬਰਾਮਦ ਕੀਤੇ 4 ਕਰੋੜ ਰੁਪਏ ਦੇ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਜੈਪੁਰ ਦੇ ਗੋਦਾਮ 'ਚੋਂ ਫਿਰ ਕਰੋੜਾਂ ਦਾ ਨਸ਼ਾ ਬਰਾਮਦ ਕੀਤਾ ਗਿਆ।
ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ, 'ਕਿਸਾਨਾਂ ਤੋਂ ਜਲਦ ਖਾਲੀ ਕਰਵਾਓ ਰੇਲਵੇ ਟਰੈਕ'
ਚੰਡੀਗੜ੍ਹ (ਹਾਂਡਾ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ 'ਚ ਕਿਸਾਨਾਂ ਦੇ ਅੰਦੋਲਨ ਕਾਰਨ ਰੇਲ ਅਤੇ ਸੜਕ ਮਾਰਗ ਰੋਕਣ ਖ਼ਿਲਾਫ਼ ਪਟੀਸ਼ਨ 'ਤੇ ਸੂਬਾ ਸਰਕਾਰ ਨੂੰ ਜੰਮ ਕੇ ਝਾੜ ਪਾਈ ਹੈ। ਅਦਾਲਤ ਨੇ ਕਿਹਾ ਹੈ ਕਿ ਜੇਕਰ ਕਾਨੂੰਨ ਵਿਵਸਥਾ ਨਹੀਂ ਬਣਾ ਸਕਦੇ ਤਾਂ ਅਸੀਂ ਕੋਈ ਬਦਲ ਲੱਭਦੇ ਹਾਂ ਅਤੇ ਇਸ ਦੇ ਨਾਲ ਹੀ ਅਦਾਲਤ ਵੱਲੋਂ ਪੰਜਾਬ 'ਚ ਰੇਲਵੇ ਟਰੈਕ ਖਾਲੀ ਕਰਾਉਣ ਲਈ ਸਰਕਾਰ ਨੂੰ ਨਿਰਦੇਸ਼ ਦਿੱਤੇ ਗਏ ਹਨ।
ਕੇਂਦਰ ਵੱਲੋਂ RDF ਦਾ ਪੈਸਾ ਨਾ ਦੇਣ 'ਤੇ ਪੰਜਾਬ ਦੀ ਸਿਆਸਤ ਗਰਮਾਈ, ਕੈਪਟਨ ਨੇ ਸੱਦੀ ਮੀਟਿੰਗ
ਚੰਡੀਗੜ੍ਹ : ਕੇਂਦਰ ਦੀ ਮੋਦੀ ਸਰਕਾਰ ਨੇ ਪੰਜਾਬ ਨੂੰ ਇਕ ਹੋਰ ਝਟਕਾ ਦਿੰਦੇ ਹੋਏ ਝੋਨੇ ਦੇ ਮੌਜੂਦਾ ਸੀਜ਼ਨ ਤੋਂ ਆਰ. ਡੀ. ਐਫ. (ਪੇਂਡੂ ਵਿਕਾਸ ਫੰਡ) ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਦਿਹਾਤੀ ਵਿਕਾਸ ਬੋਰਡ ਦੀ ਮੀਟਿੰਗ ਸੱਦੀ ਗਈ ਹੈ, ਜਿਸ 'ਚ ਇਸ ਮੁੱਦੇ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਸੁਲਤਾਨਪੁਰ ਲੋਧੀ 'ਚ ਵੱਡੀ ਵਾਰਦਾਤ: ਬਜ਼ੁਰਗ ਜੋੜੇ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀਆਂ ਲਾਸ਼ਾਂ
ਸੁਲਤਾਨਪੁਰ ਲੋਧੀ (ਧਰੀ, ਓਬਰਾਏ)— ਸੁਲਤਾਨਪੁਰ ਲੋਧੀ ਦੇ ਨਜ਼ਦੀਕੀ ਪਿੰਡ ਸ਼ਿਕਾਰਪੁਰ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਥੇ ਬਜ਼ੁਰਗ ਜੋੜੇ ਦਾ ਤੇਜ਼ਧਾਰ ਹਥਿਆਰਾਂ ਨਾਲ ਗਲਾ ਵੱਢ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਸ਼ੁਰੂਆਤੀ ਜਾਂਚ 'ਚ ਮਾਮਲਾ ਲੁੱਟ ਦਾ ਲੱਗ ਰਿਹਾ ਹੈ ਅਤੇ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਸ ਬਜ਼ੁਰਗ ਜੋੜੇ ਦੇ ਕਤਲ ਦੀ ਜਾਂਚ ਵੱਖ-ਵੱਖ ਪਹਿਲੂਆਂ ਤੋਂ ਕਰ ਰਹੀ ਹੈ।
ਕੈਪਟਨ ਅਮਰਿੰਦਰ ਨੂੰ ਮਿਲੇ ਪੰਜਾਬੀ ਕਲਾਕਾਰ, ਕਿਸਾਨਾਂ ਦੇ ਅਧਿਕਾਰਾਂ ਲਈ ਲੜਨ ਦਾ ਐਲਾਨ
ਜਲੰਧਰ (ਧਵਨ) - ਪੰਜਾਬੀ ਫ਼ਿਲਮ ਇੰਡਸਟਰੀ ਨੇ ਕਿਸਾਨਾਂ ਦੇ ਅਧਿਕਾਰਾਂ ਲਈ ਲੜਨ ਦਾ ਐਲਾਨ ਕੀਤਾ ਹੈ। ਪੰਜਾਬੀ ਫ਼ਿਲਮ ਇੰਡਸਟਰੀ ਨਾਲ ਜੁੜੇ ਕਲਾਕਾਰਾਂ ਨੇ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨਾਲ ਇਸ ਸਬੰਧ ਵਿਚ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਮੁਲਾਕਾਤ ਕੀਤੀ। ਇਸ ਮੌਕੇ ਕੈਬਿਨਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ, ਮੁੱਖ ਮੰਤਰੀ ਦੇ ਦੋਹਤੇ ਨਿਰਵਾਣ ਸਿੰਘ ਅਤੇ ਹੋਰ ਮੌਜੂਦ ਸਨ।
ਅਕਾਲੀ ਦਲ ਵੱਲੋਂ ਕੇਰਲ ਦੀ ਤਰਜ਼ 'ਤੇ ਪੰਜਾਬ 'ਚ ਫਲ-ਸਬਜ਼ੀਆਂ ਲਈ MSP ਤੈਅ ਕਰਨ ਦੀ ਮੰਗ
ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਨੇ ਬੁੱਧਵਾਰ ਨੂੰ ਪੰਜਾਬ ਸਰਕਾਰ ਤੋਂ ਕੇਰਲਾ ਦੇ ਰਾਹ ਚੱਲਣ ਅਤੇ ਤਾਜ਼ੇ ਫਲਾਂ ਤੇ ਸਬਜ਼ੀਆਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਐਲਾਨ ਕਰਨ ਦੀ ਮੰਗ ਕੀਤੀ ਹੈ। ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੂੰ 1 ਨਵੰਬਰ ਨੂੰ ਸੂਬੇ ਦੇ ਸਥਾਪਨਾ ਦਿਵਸ ’ਤੇ ਉਸੇ ਤਰੀਕੇ ਸਕੀਮ ਸ਼ੁਰੂ ਕਰਨੀ ਚਾਹੀਦੀ ਹੈ, ਜਿਵੇਂ ਕਿ ਹਾਲ ਹੀ 'ਚ ਕੇਰਲਾ ਸਰਕਾਰ ਨੇ ਕੀਤਾ ਹੈ।
ਪਰਾਲੀ ਸਾੜੇ ਬਿਨਾਂ ਕਣਕ ਦੀ ਪੈਦਾਵਾਰ 'ਚ ਵੱਡਾ ਸੁਧਾਰ ਲਿਆਏ ਹਨ ਪੰਜਾਬ ਦੇ ਇਹ ਕਿਸਾਨ
ਕਪੂਰਥਲਾ (ਬਿਊਰੋ) - ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਦੇ ਪਿੰਡ ਅੱਲ੍ਹਾਦਿੱਤਾ ’ਚ 2 ਅਜਿਹੇ ਛੋਟੇ ਕਿਸਾਨ ਰਹਿੰਦੇ ਹਨ, ਜਿਨ੍ਹਾਂ ਨੇ ਲਗਾਤਾਰ ਪਿਛਲੇ ਤਿੰਨ ਸਾਲ ਤੋਂ ਆਪਣੇ ਖ਼ੇਤਾਂ ’ਚ ਝੋਨੇ ਦੀ ਪਰਾਲੀ ਨਹੀਂ ਸਾੜੀ। ਕਿਸਾਨ ਗੁਰਜੀਤ ਸਿੰਘ ਅਤੇ ਗੁਰਜਿੰਦਰ ਸਿੰਘ ਆਪਣੇ ਖੇਤਾਂ ਵਿਚ ਪਰਾਲੀ ਸਾੜੇ ਬਿਨਾਂ ਫਸਲ ਦੀ ਬੀਜਾਈ ਕਰ ਰਹੇ ਹਨ।
ਕੇਂਦਰ ਸਰਕਾਰ ਵਲੋਂ ਪੰਜਾਬ ਦੇ ਪੇਂਡੂ ਵਿਕਾਸ ਫੰਡ ਨੂੰ ਰੋਕਣਾ ਮੰਦਭਾਗਾ : ਕੈਪਟਨ
NEXT STORY