ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-
ਮੁੱਖ ਮੰਤਰੀ ਨੇ ਕੋਵਿਡ ਸੰਪਰਕ ਟਰੇਸਿੰਗ 15 ਵਿਅਕਤੀਆਂ ਤੱਕ ਵਧਾਈ
ਚੰਡੀਗੜ੍ਹ : ਕੋਵਿਡ ਦੇ ਘਟਦੇ ਜਾ ਰਹੇ ਮਾਮਲਿਆਂ ਦੇ ਬਾਵਜੂਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪਾਜ਼ੇਟਿਵ ਮਰੀਜ਼ਾਂ ਦੀ ਸੰਪਰਕ ਟਰੇਸਿੰਗ ਦੀ ਗਿਣਤੀ ਵਧਾ ਕੇ 15 ਵਿਅਕਤੀਆਂ ਤੱਕ ਕਰ ਦਿੱਤੀ ਹੈ ਅਤੇ ਸੀ.ਟੀ. ਸਕੈਨ ਕਰਨ ਵਾਲੇ ਹਸਪਤਾਲਾਂ ਤੇ ਰੇਡੀਔਲੋਜੀ ਲੈਬੋਰੇਟਰੀਆਂ ਲਈ ਇਹ ਲਾਜ਼ਮੀ ਕਰਾਰ ਦਿੱਤਾ ਹੈ ਕਿ ਅਜਿਹੇ ਮਰੀਜ਼ਾਂ ਬਾਰੇ, ਕੋਰੋਨਾਵਾਇਰਸ ਦਾ ਸ਼ੱਕ ਪੈਣ 'ਤੇ, ਸੂਬਾ ਪ੍ਰਸ਼ਾਸਨ ਨੂੰ ਜਾਣਕਾਰੀ ਦਿੱਤੀ ਜਾਵੇ।
'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en
ਕੇਂਦਰ ਦੇ ਖ਼ੇਤੀਬਾੜੀ ਬਿੱਲ ਬਨਾਮ ਪੰਜਾਬ ਸਰਕਾਰ ਦੇ ਸੋਧ ਬਿੱਲ! ਜਾਣੋ ਕੌਣ ਕਰੇਗਾ ਕਿਸਾਨੀ ਹਿੱਤਾਂ ਦੀ ਪਹਿਰੇਦਾਰੀ
ਕੇਦਰ ਸਰਕਾਰ ਵੱਲੋਂ ਜੂਨ, 2020 ਵਿਚ ਖ਼ੇਤੀ ਮੰਡੀਕਰਨ ਦੀ ਵਿਵਸਥਾ ਦੇ ਸੁਧਾਰ ਲਈ ਤਿੰਨ ਆਰਡੀਨੈਂਸ ਜਾਰੀ ਕੀਤੇ ਗਏ ਸਨ, ਜਿਨ੍ਹਾਂ ਨੂੰ ਖ਼ੇਤੀ ਸੁਧਾਰਾਂ, ਕਿਸਾਨੀ ਨੂੰ ਵਿਚੋਲਿਆਂ ਤੋਂ ਮੁਕਤ ਕਰਵਾਉਣ ਅਤੇ ਉਨ੍ਹਾਂ ਨੂੰ ਫ਼ਸਲਾਂ ਦੇ ਲਾਹੇਵੰਦ ਭਾਅ ਮੁਹੱਈਆ ਕਰਵਾਉਣ ਦੇ ਨਾਂ ’ਤੇ ਪ੍ਰਚਾਰਿਆ ਗਿਆ।
ਵਜ਼ੀਫਾ ਘਪਲੇ 'ਤੇ 'ਸੁਖਬੀਰ ਬਾਦਲ' ਦੀ ਦਹਾੜ, ਧਰਮਸੋਤ ਨੂੰ ਦਿੱਤੀ ਵੱਡੀ ਚੁਣੌਤੀ
ਨਾਭਾ : ਮੁੱਖ ਮੰਤਰੀ ਦੇ ਜੱਦੀ ਜ਼ਿਲ੍ਹੇ ਪਟਿਆਲਾ ਅਧੀਨ ਪੈਂਦੇ ਨਾਭਾ 'ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਅਕਾਲੀ ਦਲ ਵੱਲੋਂ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਗਈ।
ਦਿੱਲੀ 'ਚ ਟਰੈਕਟਰ ਸਾੜਨ ਵਾਲੇ ਬਰਿੰਦਰ ਢਿੱਲੋਂ ਦਾ ਰਾਜਪਾਲ ਨੂੰ ਬੇਸ਼ਕੀਮਤੀ ਤੋਹਫ਼ਾ (ਵੀਡੀਓ)
ਚੰਡੀਗੜ੍ਹ : ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ 'ਚ ਟਰੈਕਟਰ ਸਾੜਨ ਵਾਲੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਹੁਣ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੂੰ ਦੀਵਾਲੀ ਦਾ ਸਭ ਤੋਂ ਮਹਿੰਗਾ ਤੋਹਫ਼ਾ ਦਿੱਤਾ ਹੈ। ਜਾਣਕਾਰੀ ਮੁਤਾਬਕ ਪੰਜਾਬ ਯੂਥ ਕਾਂਗਰਸ ਅੱਜ ਗਵਰਨਰ ਹਾਊਸ ਪਹੁੰਚੀ ਅਤੇ ਮਹਿੰਗਾਈ ਖ਼ਿਲਾਫ਼ ਜੰਮ ਕੇ ਭੜਾਸ ਕੱਢੀ।
ਮਾਲ ਗੱਡੀਆਂ ਬੰਦ, ਅੰਮ੍ਰਿਤਸਰ ਦੀ ਸਨਅਤ ਨੂੰ ਵੱਡਾ ਖੋਰਾ
ਅੰਮ੍ਰਿਤਸਰ (ਇੰਦਰਜੀਤ, ਅਨਿਲ): ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਕਾਰਣ ਮਾਲ ਗੱਡੀਆਂ ਨੂੰ ਰੋਕਣ ਨਾਲ ਅੰਮ੍ਰਿਤਸਰ ਦੀ ਸਨਅਤ ਨੂੰ ਵੱਡਾ ਖੋਰਾ ਲੱਗਾ ਹੈ, ਜਿਸ ਨਾਲ ਵਪਾਰੀ, ਮਜ਼ਦੂਰ ਅਤੇ ਕਿਸਾਨ ਨੂੰ ਵੀ ਕਾਫੀ ਨੁਕਸਾਨ ਝੱਲਣਾ ਪੈ ਰਿਹਾ ਹੈ ਅਤੇ ਵਪਾਰੀਆਂ ਦਾ 2500 ਕਰੋੜ ਰੁਪਏ ਦਾ ਮਾਲ ਡਰਾਈ ਪੋਰਟਸ 'ਤੇ ਰੁਕਿਆ ਪਿਆ ਹੈ।
ਸੜਕ ਕਿਨਾਰੇ 'ਪਰੌਂਠੇ' ਵੇਚਣ ਵਾਲੀ ਬਜ਼ੁਰਗ ਬੇਬੇ ਦੇ ਦਿਲਜੀਤ ਦੋਸਾਂਝ ਵੀ ਹੋਏ ਦੀਵਾਨੇ, ਸੁਆਦ ਚੱਖਣ ਆਉਣਗੇ ਜਲੰਧਰ
ਜਲੰਧਰ (ਬਿਊਰੋ) — ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜੋ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਵੀਡੀਓ ਨੂੰ ਸ਼ੇਅਰ ਕਰਦਿਆਂ ਦਿਲਜੀਤ ਦੋਸਾਂਝ ਨੇ ਲਿਖਿਆ, 'ਫਗਵਾੜਾ ਗੇਟ ਦੇ ਕੋਲ ਬੈਠਦੇ ਨੇ ਬੀਜੀ। ਮੇਰੇ ਪਰੌਂਠੇ ਤਾਂ ਪੱਕੇ ਜਦੋਂ ਮੈਂ ਜਲੰਧਰ ਗਿਆ। ਤੁਸੀਂ ਵੀ ਜ਼ਰੂਰ ਜਾ ਕੇ ਆਈਓ।
ਜਗਰਾਓਂ : ਚੜ੍ਹਦੀ ਸਵੇਰ ਸ਼ਰਾਬ ਦੇ ਠੇਕੇ 'ਚ ਵਾਪਰੀ ਵਾਰਦਾਤ, ਮੁਲਾਜ਼ਮ ਦਾ ਨਾ ਚੱਲਿਆ ਜ਼ੋਰ
ਜਗਰਾਓਂ (ਰਾਜ) : ਜਗਰਾਓਂ 'ਚ ਚੜ੍ਹਦੀ ਸਵੇਰ ਇਕ ਸ਼ਰਾਬ ਦੇ ਠੇਕੇ 'ਤੇ ਉਸ ਵੇਲੇ ਵੱਡੀ ਵਾਰਦਾਤ ਵਾਪਰੀ, ਜਦੋਂ 3 ਅਣਪਛਾਤੇ ਲੁਟੇਰਿਆਂ ਨੇ ਅਚਾਨਕ ਠੇਕੇ ਅੰਦਰ ਪਈਆਂ ਸ਼ਰਾਬ ਦੀਆਂ ਬੋਤਲਾਂ ਲੁੱਟ ਲਈਆਂ। ਜਾਣਕਾਰੀ ਮੁਤਾਬਕ ਅੱਜ ਸਵੇਰੇ ਕਰੀਬ 6 ਵਜੇ ਤਿੰਨ ਅਣਜਾਣ ਵਿਅਕਤੀ ਸ਼ਰਾਬ ਦੇ ਠੇਕੇ ਅੰਦਰ ਦਾਖ਼ਲ ਹੋਏ ਅਤੇ ਉਨ੍ਹਾਂ ਨੇ ਠੇਕੇ 'ਚ ਕੰਮ ਕਰਦੇ ਮੁਲਾਜ਼ਮ ਨੂੰ ਤੇਜ਼ਧਾਰ ਹਥਿਆਰ ਦਿਖਾ ਬੰਧਕ ਬਣਾ ਲਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਰੋਕਣ ਲਈ ਮੁਲਾਜ਼ਮ ਦਾ ਕੋਈ ਜ਼ੋਰ ਨਾ ਚੱਲ ਸਕਿਆ।
ਚੰਡੀਗੜ੍ਹ 'ਚ ਹਥਿਆਰਾਂ ਨਾਲ ਲੈਸ 'ਕਾਂਗਰਸੀ ਨੇਤਾ' ਸਾਥੀਆਂ ਸਣੇ ਗ੍ਰਿਫ਼ਤਾਰ
ਚੰਡੀਗੜ੍ਹ (ਕੁਲਦੀਪ) : ਹਥਿਆਰਾਂ ਨਾਲ ਲੈਸ ਹੋ ਕੇ ਹੈਲੋਵੀਨ ਪਾਰਟੀ 'ਚ ਸ਼ਾਮਲ ਹੋਣ ਆ ਰਹੇ 2 ਕਾਰਾਂ 'ਚ ਸਵਾਰ 3 ਲੋਕਾਂ ਨੂੰ ਸੈਕਟਰ-17 ਥਾਣਾ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਫੜ੍ਹੇ ਗਏ ਮੁਲਜ਼ਮਾਂ 'ਚ ਬਠਿੰਡਾ ਯੂਥ ਕਾਂਗਰਸ ਦਾ ਪ੍ਰਧਾਨ ਲਖਵਿੰਦਰ ਸਿੰਘ ਵਾਸੀ ਗਣੇਸ਼ ਬਸਤੀ, ਮਾਨਸਾ ਵਾਸੀ ਅੰਮ੍ਰਿਤਪਾਲ ਅਤੇ ਬਠਿੰਡਾ ਵਾਸੀ ਹਰਪ੍ਰੀਤ ਸਿੰਘ ਸ਼ਾਮਲ ਹਨ।
ਲਾਰੈਂਸ ਬਿਸ਼ਨੋਈ ਗੈਂਗ ਦੇ ਗੈਂਗਸਟਰਾਂ ਦੀ ਪੁਲਸ ਨਾਲ ਹੱਥੋਪਾਈ, ਅਸਲੇ ਸਣੇ 2 ਗ੍ਰਿਫ਼ਤਾਰ
ਬਟਾਲਾ (ਬੇਰੀ, ਜ. ਬ., ਖੋਖਰ) : ਬਟਾਲਾ ਪੁਲਸ ਨੇ ਹਥਿਆਰਾਂ ਸਮੇਤ 2 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਕਿ 2 ਫਰਾਰ ਹੋ ਗਏ। ਪ੍ਰੈੱਸ ਕਾਨਫਰੰਸ ਦੌਰਾਨ ਐੱਸ. ਐੱਸ. ਪੀ. ਬਟਾਲਾ ਰਛਪਾਲ ਸਿੰਘ ਨੇ ਦੱਸਿਆ ਕਿ ਤਿਉਹਾਰਾਂ ਦੇ ਸੀਜ਼ਨ ਨੂੰ ਧਿਆਨ 'ਚ ਰੱਖਦੇ ਹੋਏ ਪੁਲਸ ਪੂਰੀ ਮੁਸਤੈਦੀ ਨਾਲ ਆਪਣੀ ਡਿਊਟੀ ਨਿਭਾਅ ਰਹੀ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਤੋਂ ਸਾਨੂੰ ਨਿਮਰਤਾ, ਸੇਵਾ ਅਤੇ ਸਿਮਰਨ ਦਾ ਸੁਨੇਹਾ ਮਿਲਦੈ : ਭਾਈ ਲੌਂਗੋਵਾਲ
ਅੰਮ੍ਰਿਤਸਰ(ਦੀਪਕ) : ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਮਨੁੱਖਤਾ ਨੂੰ ਅਗਵਾਈ ਦੇਣ ਵਾਲਾ ਹੈ।
ਕੈਪਟਨ ਵੱਲੋਂ ਵਿਭਾਗਾਂ ਨੂੰ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਬਿਤ ਪਏ ਕਾਰਜ ਮੁਕੰਮਲ ਕਰਨ ਦੇ ਹੁਕਮ
NEXT STORY