ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-
ਜਲੰਧਰ ਜ਼ਿਲ੍ਹੇ 'ਚ ਕੋਰੋਨਾ ਨੇ ਲਈਆਂ ਦੋ ਹੋਰ ਜਾਨਾਂ, 77 ਮਰੀਜ਼ਾਂ ਦੀ ਰਿਪੋਰਟ ਆਈ ਪਾਜ਼ੇਟਿਵ
ਜਲੰਧਰ (ਰੱਤਾ)— ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਇਕ ਵਾਰ ਫਿਰ ਤੋਂ ਵੱਧਦਾ ਜਾ ਰਿਹਾ ਹੈ। ਸ਼ਨੀਵਾਰ ਨੂੰ ਜਿੱਥੇ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੇ ਕਾਰਨ ਦੋ ਮਰੀਜ਼ਾਂ ਨੇ ਦਮ ਤੋੜ ਦਿੱਤਾ, ਉਥੇ ਹੀ 77 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਵੀ ਪਾਈ ਗਈ ਹੈ। ਕੋਰੋਨਾ ਕਾਰਨ ਦੋ ਹੋਰ ਮਰੀਜ਼ਾਂ ਦੀ ਮੌਤ ਹੋਣ ਦੇ ਨਾਲ ਹੀ ਅੱਜ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਕਾਰਨ ਮਰਨ ਵਾਲਿਆਂ ਦਾ ਅੰਕੜਾ 480 ਤੱਕ ਪਹੁੰਚ ਗਿਆ ਹੈ।
'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en
ਕਿਸਾਨਾਂ ਦੇ ਵਿਰੋਧ ਤੋਂ ਬਾਅਦ ਮਨੋਰੰਜਨ ਕਾਲੀਆ ਦਾ ਵੱਡਾ ਬਿਆਨ
ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਕਿਸਾਨਾਂ ਵਲੋਂ ਅੱਜ ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦਾ ਘਿਰਾਓ ਕਰਕੇ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਸ਼ੰਟੀ ਦੇ ਘਰ ਦੇ ਅੰਦਰ ਬੰਦ ਕਰ ਦਿੱਤਾ ਗਿਆ। ਇਸ ਤੋਂ ਬਾਅਦ ਯਾਦਵਿੰਦਰ ਸਿੰਘ ਸ਼ੰਟੀ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੇ ਕਿਹਾ ਕਿ ਜੋ ਕੇਂਦਰ ਸਰਕਾਰ ਨੇ ਖੇਤੀਬਾੜੀ ਆਰਡੀਨੈਂਸ ਬਿਲ ਲਿਆਂਦਾ ਹੈ, ਉਹ ਕਿਸਾਨਾਂ ਦੇ ਹਿੱਤ 'ਚ ਹੈ। ਇਸ ਨਾਲ ਕਿਸਾਨਾਂ ਦੀ ਆਮਦਨ ਦੁੱਗਣੀ ਹੋਵੇਗੀ।
ਖੇਤਾਂ 'ਚ ਲਾਈ ਅੱਗ ਦੀਆਂ ਲਪਟਾਂ 'ਚ ਐਕਟਿਵਾ ਸਣੇ ਡਿੱਗੇ ਦਾਦੀ-ਪੋਤਾ, ਜਿਊਂਦੀ ਸੜੀ ਬੀਬੀ (ਤਸਵੀਰਾਂ)
ਤਰਨਤਾਰਨ/ਖਾਲੜਾ (ਭਾਟੀਆ, ਬਲਜੀਤ) : ਥਾਣਾ ਖਾਲੜਾ ਅਧੀਨ ਪੈਂਦੇ ਪਿੰਡ ਵੀਰਮ ਵਿਖੇ ਕਿਸਾਨ ਵੱਲੋਂ ਖੇਤਾਂ 'ਚ ਲਾਈ ਪਰਾਲੀ ਨੂੰ ਅੱਗ ਵਿਚ ਇਕ ਬਜ਼ੁਰਗ ਬੀਬੀ ਦੇ ਝੁਲਸ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਨਜੀਤ ਕੌਰ ਵਾਸੀ ਪਿੰਡ ਵੀਰਮ ਜੋ ਕਿ ਆਪਣੇ ਪੋਤਰੇ ਲਵਪ੍ਰੀਤ ਸਿੰਘ ਨਾਲ ਐਕਟਿਵਾ 'ਤੇ ਸਵਾਰ ਹੋ ਕੇ ਭਿੱਖੀਵਿੰਡ ਨੂੰ ਆ ਰਹੀ ਸੀ ਤਾਂ ਜਦੋਂ ਉਹ ਪਿੰਡ ਵੀਰਮ ਤੋਂ ਥੋੜ੍ਹੀ ਹੀ ਬਾਹਰ ਆਈ ਤਾਂ ਇਕ ਕਿਸਾਨ ਵੱਲੋਂ ਆਪਣੇ ਖੇਤਾਂ ਵਿਚ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਾਈ ਹੋਈ ਸੀ।
ਕੇਂਦਰ ਨਾਲ ਚੱਲ ਰਹੇ ਰੇੜਕੇ ਦੌਰਾਨ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਮਿਲਣ ਦਾ ਦਿੱਤਾ ਸੱਦਾ
ਖੰਨਾ : ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਅਤੇ ਕਿਸਾਨਾਂ 'ਚ ਚੱਲ ਰਹੇ ਰੇੜਕੇ ਵਿਚਕਾਰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਬੈਠਕ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਜੇਕਰ ਕਿਸਾਨ ਉਨ੍ਹਾਂ ਨੂੰ ਮਿਲਣਾ ਚਾਹੁੰਦੇ ਹਨ ਤਾਂ ਉਹ ਅੱਧੀ ਰਾਤ ਨੂੰ ਵੀ ਉਨ੍ਹਾਂ ਨੂੰ ਮਿਲਣ ਲਈ ਤਿਆਰ ਹਨ।
ਮੋਦੀ ਖ਼ਾਨੇ ਦਾ ਵਿਰੋਧ ਕਰਨ ਵਾਲੀ ਡਾਕਟਰ ਗੁਰਪ੍ਰੀਤ ਦੀ ਭੇਤਭਰੀ ਹਾਲਤ 'ਚ ਮੌਤ
ਅੰਮ੍ਰਿਤਸਰ (ਸੁਮਿਤ ਖੰਨਾ): ਅੰਮ੍ਰਿਤਸਰ 'ਚੇ ਮੋਦੀ ਖ਼ਾਨੇ ਦਾ ਵਿਰੋਧ ਕਰਨ ਵਾਲੀ ਡਾਕਟਰ ਗੁਰਪ੍ਰੀਤ ਕੌਰ ਦੇ ਭੇਤਭਰੀ ਹਾਲਤ 'ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਡਾਕਟਰ ਗੁਰਪ੍ਰੀਤ ਵਲੋਂ 'ਤੇਰਾ ਤੇਰਾ' ਨਾਮ ਦੀ ਇਕ ਸਮਾਜਿਕ ਸੰਸਥਾ ਵੀ ਖੋਲ੍ਹੀ ਗਈ ਸੀ, ਜਿਸ 'ਚ ਉਸ ਨੇ ਕਿਹਾ ਸੀ ਕਿ ਉਹ ਲੋਕਾਂ ਦੀ ਮਦਦ ਕਰੇਗੀ ਪਰ ਅਚਾਨਕ ਹੀ ਉਸ ਦੀ ਭੇਤਭਰੀ ਹਾਲਤ 'ਚ ਮੌਤ ਹੋ ਗਈ।
ਜਬਰ ਜ਼ਿਨਾਹ ਅਤੇ ਕਤਲ ਦੇ ਦੋਸ਼ੀ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਨੇ ਗੁਪਤ ਤਰੀਕੇ ਨਾਲ ਦਿੱਤੀ ਪੈਰੋਲ
ਰੋਹਤਕ- ਜਬਰ ਜ਼ਿਨਾਹ ਅਤੇ ਕਤਲ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਬੀਤੇ ਦਿਨੀਂ ਇਕ ਦਿਨ ਦੀ ਪੈਰੋਲ ਮਿਲੀ ਸੀ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਾਲੀ ਭਾਜਪਾ-ਜੇ.ਜੇ.ਪੀ. ਦੀ ਗਠਜੋੜ ਸਰਕਾਰ ਨੇ 24 ਅਕਤੂਬਰ ਨੂੰ ਇਕ ਦਿਨ ਲਈ ਰਾਮ ਰਹੀਮ ਨੂੰ ਪੈਰੋਲ ਦਿੱਤੀ ਸੀ।
ਵੱਡੀ ਖ਼ਬਰ : ਚੰਡੀਗੜ੍ਹ 'ਚ ਦੀਵਾਲੀ 'ਤੇ ਨਹੀਂ ਚੱਲਣਗੇ 'ਪਟਾਕੇ', ਲਾਈ ਗਈ ਮੁਕੰਮਲ ਪਾਬੰਦੀ
ਚੰਡੀਗੜ੍ਹ (ਰਾਜਿੰਦਰ) : ਯੂ. ਟੀ. ਪ੍ਰਸ਼ਾਸਨ ਨੇ ਸ਼ਹਿਰ 'ਚ ਪਟਾਕਿਆਂ ’ਤੇ ਮੁਕੰਮਲ ਪਾਬੰਦੀ ਲਾ ਦਿੱਤੀ ਹੈ। ਇਸ ਤਹਿਤ ਅਗਲੇ ਹੁਕਮਾਂ ਤੱਕ ਪਟਾਕਿਆਂ ਨੂੰ ਚਲਾਉਣ ਅਤੇ ਵਿਕਰੀ ’ਤੇ ਰੋਕ ਰਹੇਗੀ। ਪ੍ਰਸ਼ਾਸਨ ਨੇ ਹੁਕਮ 'ਚ ਦੱਸਿਆ ਹੈ ਕਿ ਪਟਾਕਿਆਂ ਨਾਲ ਮਾਹੌਲ ਪ੍ਰਦੂਸ਼ਿਤ ਹੋਣ ਕਾਰਣ ਕੋਰੋਨਾ ਫੈਲਣ ਦਾ ਖ਼ਤਰਾ ਹੈ, ਜਿਸ ਕਾਰਣ ਹੀ ਸਲਾਹਕਾਰ ਮਨੋਜ ਪਰਿਦਾ ਨੇ ਇਸ ਸਬੰਧ 'ਚ ਹੁਕਮ ਜਾਰੀ ਕੀਤੇ ਹਨ।
2022 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਪੰਜਾਬ 'ਚ ਵੱਡਾ ਦਾਅ ਖੇਡਣ ਦੀ ਤਿਆਰੀ ਭਾਜਪਾ
ਚੰਡੀਗੜ੍ਹ (ਹਰੀਸ਼) : ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣ ਲਈ ਖੁਦ ਕਮਾਨ ਸੰਭਾਲਣ ਦਾ ਫ਼ੈਸਲਾ ਲੈ ਲਿਆ ਹੈ। ਇਸ ਲਈ ਪ੍ਰਦੇਸ਼ ਇਕਾਈ ਦੇ ਰੋਜ਼ ਦੇ ਕੰਮਕਾਜ ਦੀ ਸਮੀਖਿਆ ਲਈ ਇੰਚਾਰਜ ਤੋਂ ਇਲਾਵਾ ਕਿਸੇ ਹੋਰ ਦਿੱਗਜ ਅਤੇ ਤਜ਼ਰਬੇਕਾਰ ਨੇਤਾ ਨੂੰ ਜ਼ਿੰਮੇਵਾਰੀ ਛੇਤੀ ਸੌਂਪੀ ਜਾਵੇਗੀ।
ਸ਼੍ਰੋਮਣੀ ਕਮੇਟੀ ਤਾਜ ਐਤਕੀ 'ਦਲਿਤ' ਸਿਰ ਸੱਜਣ ਦੇ ਆਸਾਰ!
ਲੁਧਿਆਣਾ/ਅੰਮ੍ਰਿਤਸਰ (ਮੁੱਲਾਂਪੁਰੀ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਇਜਲਾਸ 27 ਨਵੰਬਰ ਨੂੰ ਹੋਣ ਦਾ ਐਲਾਨ ਹੋ ਗਿਆ ਹੈ। ਇਸ ਵਾਰ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ ਕਿਸੇ ਦਲਿਤ ਮੈਂਬਰ ਦੇ ਸਿਰ ਸਜਣ ਦੇ ਆਸਾਰ ਹਨ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦਾ ਭਾਜਪਾ ਨਾਲੋਂ ਨਾਤਾ ਟੁੱਟ ਜਾਣ 'ਤੇ ਹੁਣ ਅਕਾਲੀ ਦਲ ਦਲਿਤ ਭਾਈਚਾਰੇ ਨੂੰ ਆਪਣੇ ਨਾਲ ਲਗਾਉਣ ਲਈ ਦਲਿਤ ਪੱਤਾ ਖੇਡ ਸਕਦਾ ਹੈ।
ਅਜਨਾਲਾ 'ਚ ਖ਼ੌਫਨਾਕ ਵਾਰਦਾਤ, ਸਾਬਕਾ ਅਕਾਲੀ ਸਰਪੰਚ ਦਾ ਕਤਲ
ਅਜਨਾਲਾ (ਰਾਜਵਿੰਦਰ) : ਅਜਨਾਲਾ ਅਧੀਨ ਪੈਂਦੇ ਪਿੰਡ ਮਹਿੰਮਦ ਵਿਖੇ ਸਾਬਕਾ ਅਕਾਲੀ ਸਰਪੰਚ ਦੀ ਕੁੱਟਮਾਰ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਸਾਬਕਾ ਸਰਪੰਚ ਜਸਵੰਤ ਸਿੰਘ ਪਿੰਡ 'ਚ ਨਾਜਾਇਜ਼ ਸ਼ਰਾਬ ਦਾ ਕੰਮ ਕਰਨ ਵਾਲਿਆਂ ਨੂੰ ਰੋਕਦਾ ਸੀ, ਜਿਸ ਦੇ ਚੱਲਦਿਆਂ ਉਸ 'ਤੇ ਹਮਲਾ ਕਰ ਦਿੱਤਾ ਗਿਆ ਅਤੇ ਬੁਰੀ ਤਰ੍ਹਾਂ ਕੁੱਟਮਾਰ ਕਰਦੇ ਹੋਏ ਉਸ ਦਾ ਕਤਲ ਕਰ ਦਿੱਤਾ ਗਿਆ।
ਵਿਅਕਤੀ ਦਾ ਕਤਲ ਕਰਕੇ RCF ਨੇੜੇ ਸੁੱਟੀ ਸੀ ਲਾਸ਼, ਪੁਲਸ ਨੇ ਦੋ ਮੁਲਜ਼ਮ ਕੀਤੇ ਕਾਬੂ
NEXT STORY