ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-
ਕੈਪਟਨ ਨੇ ਗਰੀਨ ਦੀਵਾਲੀ ਮਨਾਉਣ ਲਈ 2 ਘੰਟੇ ਦੀ ਦਿੱਤੀ ਛੂਟ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਡੀ ਗੋਬਿੰਦਗੜ੍ਹ ਨੂੰ ਛੱਡ ਕੇ ਸੂਬੇ 'ਚ ਦੀਵਾਲੀ ਅਤੇ ਗੁਰਪੁਰਬ 'ਤੇ ਪ੍ਰਦੂਸ਼ਣ ਮੁਕਤ ਹਰੇ ਪਟਾਕੇ ਚਲਾਉਣ ਲਈ ਦੋ ਘੰਟਿਆਂ ਦਾ ਸਮਾਂ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕ੍ਰਿਸਮਿਸ ਦੇ ਤਿਉਹਾਰ 'ਤੇ ਵੀ ਕੁਝ ਰੋਕਾਂ ਨਾਲ ਪਟਾਕੇ ਚਲਾਉਣ ਦੀ ਇਜਾਜ਼ਤ ਦੇਣ ਦਾ ਵੀ ਐਲਾਨ ਕੀਤਾ ਹੈ।
'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en
ਅਹਿਮ ਖ਼ਬਰ : ਪੰਜਾਬ ਸਰਕਾਰ ਵਲੋਂ ਵਿਰਾਸਤ-ਏ-ਖ਼ਾਲਸਾ ਭਲਕੇ ਤੋਂ ਖੋਲ੍ਹਣ ਦਾ ਫ਼ੈਸਲਾ
ਸ੍ਰੀ ਆਨੰਦਪੁਰ ਸਾਹਿਬ (ਚੋਵੇਸ਼ ਲਟਾਵਾ) : ਕੋਰੋਨਾ ਮਹਾਮਾਰੀ ਕਰਕੇ ਬੰਦ ਕੀਤਾ ਗਿਆ ਵਿਰਾਸਤ-ਏ-ਖ਼ਾਲਸਾ 11 ਨਵੰਬਰ ਤੋਂ ਮੁੜ ਦੇਸ਼-ਵਿਦੇਸ਼ ਦੇ ਸੈਲਾਨੀ ਲਈ ਮੁੜ ਖੋਲ੍ਹਿਆ ਜਾ ਰਿਹਾ ਹੈ। ਸੈਲਾਨੀਆਂ ਲਈ ਖੋਲ੍ਹਣ ਤੋਂ ਵਿਰਾਸਤ-ਏ-ਖ਼ਾਲਸਾ ਦੇ ਸਮੁੱਚੇ ਕੰਪਲੈਕਸ ਨੂੰ ਸੈਨੀਟਾਈਜ਼ ਕਰਵਾਇਆ ਜਾ ਰਿਹਾ ਹੈ, ਅਤੇ ਇਸ ਕੰਮ ਦੇ ਮੁਕੰਮਲ ਹੋਣ ਤੋਂ ਬਾਅਦ 11 ਨਵੰਬਰ ਨੂੰ ਮੁੜ ਇਸ ਨੂੰ ਸੈਲਾਨੀਆਂ ਲਈ ਖੋਲ੍ਹ ਦਿੱਤਾ ਜਾਵੇਗਾ।
ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਮੀਟਿੰਗ ਲਈ ਭੇਜਿਆ ਸੱਦਾ
ਚੰਡੀਗੜ੍ਹ: ਪੰਜਾਬ 'ਚ ਕਈ ਦਿਨਾਂ ਤੋਂ ਕੇਂਦਰ ਸਰਕਾਰ ਵਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਦੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਅੱਜ ਕੇਂਦਰ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਲਈ ਸੱਦਾ ਭੇਜਿਆ ਹੈ।
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚੇ ਕਪਿਲ ਸ਼ਰਮਾ, ਤਸਵੀਰਾਂ ਆਈਆਂ ਸਾਹਮਣੇ
ਜਲੰਧਰ (ਬਿਊਰੋ)– ਕਾਮੇਡੀਅਨ ਕਪਿਲ ਸ਼ਰਮਾ ਨੇ ਅੱਜ ਅੰਮ੍ਰਿਤਸਰ ਵਿਖੇ ਕਾਂਗਰਸੀ ਐੱਮ. ਐੱਲ. ਏ. ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ। ਕਪਿਲ ਤੇ ਨਵਜੋਤ ਸਿੱਧੂ ਦੀ ਮੁਲਾਕਾਤ ਦੀਆਂ ਤਸਵੀਰਾਂ ਨਵਜੋਤ ਸਿੰਘ ਸਿੱਧੂ ਵਲੋਂ ਆਪਣੇ ਫੇਸਬੁੱਕ ਪੇਜ ’ਤੇ ਸਾਂਝੀਆਂ ਕੀਤੀਆਂ ਗਈਆਂ ਹਨ।
'ਬਠਿੰਡਾ 'ਚ ਜ਼ਹਿਰੀਲੇ ਧੂੰਏਂ ਦੀ ਵਰਖਾ', ਲੋਕਾਂ ਨੂੰ ਸਾਹ ਲੈਣ 'ਚ ਮੁਸ਼ਕਲ
ਬਠਿੰਡਾ (ਵਿਜੇ) : ਪਰਾਲੀ ਦਾ ਧੂੰਆਂ ਕਹਿਰ ਬਣ ਕੇ ਸ਼ਹਿਰਾਂ 'ਚ ਆ ਰਿਹਾ ਹੈ ਅਤੇ ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ ਸੂਬੇ ਇਸ ਦੀ ਲਪੇਟ 'ਚ ਆ ਗਏ ਹਨ ਅਤੇ ਜ਼ਹਿਰੀਲਾ ਧੂੰਆਂ ਰੁਕਣ ਦਾ ਨਾਂ ਨਹੀਂ ਲੈ ਰਿਹਾ। ਐਤਵਾਰ ਨੂੰ ਉਸ ਸਮੇਂ ਹੱਦ ਹੋ ਗਈ, ਜਦੋਂ ਅਸਮਾਨ 'ਚੋਂ ਜ਼ਹਿਰੀਲੇ ਧੂੰਏਂ ਦਾ ਮੀਂਹ ਪੈਣ ਲੱਗਾ।
16 ਮਾਰਚ ਤੋਂ ਬੰਦ ਪਏ ਕਰਤਾਰਪੁਰ ਸਾਹਿਬ ਕੋਰੀਡੋਰ ਕਾਰਣ ਕੇਂਦਰ ਸਰਕਾਰ ਤੋਂ ਬੇਹੱਦ ਖਫ਼ਾ ਹਨ ਸ਼ਰਧਾਲੂ
ਗੁਰਦਾਸਪੁਰ (ਹਰਮਨ) : ਕਈ ਸਾਲਾਂ ਦੀ ਲੰਮੀ ਉਡੀਕ ਅਤੇ ਸੰਗਤ ਵੱਲੋਂ 18 ਸਾਲਾਂ ਤੋਂ ਕੀਤੀਆਂ ਜਾ ਰਹੀਆਂ ਅਰਦਾਸਾਂ ਦੇ ਬਾਅਦ ਬੇਸ਼ੱਕ ਪਿਛਲੇ ਸਾਲ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਸ਼ੁਰੂ ਹੋਣ ਕਾਰਣ ਲੱਖਾਂ ਸਿੱਖ ਸੰਗਤਾਂ ਨੇ ਰਾਹਤ ਮਹਿਸੂਸ ਕੀਤੀ ਸੀ।
ਪ੍ਰਸਿੱਧ ਸੂਫ਼ੀ ਗਾਇਕ ਦੀ ਹਾਲਤ ਗੰਭੀਰ, ਪ੍ਰਸ਼ੰਸਕ ਕਰ ਰਹੇ ਨੇ ਦੁਆਵਾਂ
ਜਲੰਧਰ(ਬਿਊਰੋ) - ਸੰਗੀਤ ਜਗਤ ਤੋਂ ਇਕ ਬੁਰੀ ਖ਼ਬਰ ਆਈ ਹੈ। ਸੰਗੀਤ ਜਗਤ ਨੂੰ ਕਈ ਲਾਜਵਾਬ ਤੇ ਸੂਫੀ ਹਿੱਟ ਗੀਤ ਦੇਣ ਵਾਲੇ ਸੂਫੀ ਗਾਇਕ ਉਸਤਾਦ ਸ਼ੌਕਤ ਅਲੀ ਮਤੋਈ ਨੂੰ ਗੰਭੀਰ ਬੀਮਾਰੀ ਦੇ ਚੱਲਦਿਆਂ ਲੁਧਿਆਣਾ ਦੇ ਇਕ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ।
ਹੁਣ ਪੰਜਾਬ 'ਚ CBI ਦੀ 'ਨੋ ਐਂਟਰੀ', ਕੈਪਟਨ ਸਰਕਾਰ ਨੇ ਲਿਆ ਵੱਡਾ ਫ਼ੈਸਲਾ (ਵੀਡੀਓ)
ਚੰਡੀਗੜ੍ਹ (ਰਮਨਜੀਤ) : ਪੰਜਾਬ ਸਰਕਾਰ ਨੇ ਸੀ. ਬੀ. ਆਈ. (ਸੈਂਟਰਲ ਬਿਓਰੋ ਆਫ ਇਨਵੈਸਟੀਗੇਸ਼ਨ) ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਹੈ। ਇਸ ਮੁਤਾਬਕ ਹੁਣ ਸੀ. ਬੀ. ਆਈ. ਨੂੰ ਪੰਜਾਬ 'ਚ ਕਿਸੇ ਨਵੇਂ ਕੇਸ ਦੀ ਜਾਂਚ ਲਈ ਸੂਬਾ ਸਰਕਾਰ ਦੀ ਮਨਜ਼ੂਰੀ ਜ਼ਰੂਰੀ ਹੋਵੇਗੀ।
PSEB ਦੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਿਲੇਬਸ 'ਤੇ ਲੱਗਿਆ ਕੱਟ
ਲੁਧਿਆਣਾ (ਵਿੱਕੀ) : ਕੋਰੋਨਾ ਮਹਾਮਾਰੀ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਸਿਲੇਬਸ ’ਚ 30 ਫ਼ੀਸਦੀ ਤੱਕ ਦੀ ਕਟੌਤੀ ਕੀਤੀ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਇਕ ਪੱਤਰ ਅਨੁਸਾਰ ਪੰਬੋਰਡ ਵੱਲੋਂ ਵਿੱਦਿਅਕ ਸਾਲ 2020-21 ਲਈ 9ਵੀਂ ਤੋਂ 12ਵੀਂ ਜਮਾਤ ਦੇ ਪੰਜਾਬੀ ਅਤੇ ਇਤਿਹਾਸ ਵਿਸ਼ੇ ਤੋਂ ਇਲਾਵਾ ਹੋਰ ਵਿਸ਼ਿਆਂ ਦੇ ਪਾਠਕ੍ਰਮ ਨੂੰ 30 ਫ਼ੀਸਦੀ ਘੱਟ ਕੀਤਾ ਗਿਆ ਹੈ।
ਪੰਜਾਬ 'ਚ ਮੰਗਲਵਾਰ ਨੂੰ ਕੋਰੋਨਾ ਦੇ 491 ਨਵੇਂ ਮਾਮਲੇ ਆਏ ਸਾਹਮਣੇ, 20 ਦੀ ਮੌਤ
NEXT STORY