ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-
ਰੂਪਨਗਰ ਪੁਲਸ ਦੀ ਵੱਡੀ ਸਫ਼ਲਤਾ, 'ਏ' ਕੈਟਾਗਿਰੀ ਦਾ ਗੈਂਗਸਟਰ ਅਸਲੇ ਸਣੇ ਗ੍ਰਿਫ਼ਤਾਰ
ਰੂਪਨਗਰ (ਸੱਜਣ ਸੈਣੀ)— ਰੂਪਨਗਰ ਪੁਲਸ ਵੱਲੋਂ ਬੀਤੇ ਦਿਨ ਭਾਰੀ ਅਸਲੇ ਸਮੇਤ ਗ੍ਰਿਫ਼ਤਾਰ ਕੀਤੇ ਪੰਜ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ 'ਏ' ਕੇਟਾਗਿਰੀ ਦੇ ਗੈਂਗਸਟਰ ਤਜਿੰਦਰ ਸਿੰਘ ਉਰਫ ਤੇਜਾ ਨੂੰ ਗ੍ਰਿਫ਼ਤਾਰ ਕਰਕੇ 5 ਰਿਵਾਲਵਰ ਬਰਾਮਦ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ। ਪੁਲਸ ਵੱਲੋਂ ਗੈਂਗਸਟਰ ਤਜਿੰਦਰ ਸਿੰਘ ਉਰਫ਼ ਤੇਜਾ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਸ ਰਿਮਾਂਡ 'ਤੇ ਲੈ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ 'ਚ ਹੋਰ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ। ਉਕਤ ਗੈਂਗਸਟਰ ਗੁਰਪ੍ਰੀਤ ਸਿੰਘ ਸੇਖੋ ਗੈਂਗ ਗਰੁੱਪ ਨਾਲ ਸਬੰਧਤ ਹੈ।
'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en
ਪੰਜਾਬ 'ਚ 'ਮੌਸਮ' ਨੂੰ ਲੈ ਕੇ ਜ਼ਰੂਰੀ ਖ਼ਬਰ, ਮਹਿਕਮੇ ਨੇ ਜਾਰੀ ਕੀਤੀ ਭਵਿੱਖਬਾਣੀ
ਲੁਧਿਆਣਾ (ਨਰਿੰਦਰ) : ਉੱਤਰ ਭਾਰਤ 'ਚ ਠੰਡ ਲਗਾਤਾਰ ਵੱਧਦੀ ਜਾ ਰਹੀ ਹੈ। ਪਹਾੜੀ ਇਲਾਕਿਆਂ 'ਚ ਬਰਫ਼ਬਾਰੀ ਹੋਣ ਕਾਰਨ ਮੈਦਾਨੀ ਇਲਾਕਿਆਂ 'ਚ ਪਾਰਾ ਕਾਫੀ ਹੇਠਾਂ ਡਿਗ ਰਿਹਾ ਹੈ। ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਸੂਬੇ 'ਚ ਰਾਤ ਅਤੇ ਦਿਨ ਦੇ ਪਾਰੇ 'ਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਮਹਿਕਮੇ ਵੱਲੋਂ ਭਵਿੱਖਬਾਣੀ ਕੀਤੀ ਗਈ ਹੈ ਕਿ 15-16 ਨਵੰਬਰ ਤੱਕ ਪੰਜਾਬ ਦੇ ਕਈ ਇਲਾਕਿਆਂ 'ਚ ਬਾਰਸ਼ ਹੋ ਸਕਦੀ ਹੈ ਅਤੇ ਕਈ ਇਲਾਕਿਆਂ 'ਚ ਬੱਦਲਵਾਈ ਵੀ ਹੋ ਸਕਦੀ ਹੈ, ਜਿਸ ਨਾਲ ਪਾਰਾ ਹੇਠਾਂ ਡਿਗੇਗਾ।
ਜਲੰਧਰ ਦੀ 'ਪਰੌਠਿਆਂ ਵਾਲੀ ਬੇਬੇ' ਨੂੰ ਹੁਣ ਕੈਪਟਨ ਵੱਲੋਂ ਦਿੱਤਾ ਗਿਆ ਇਕ ਲੱਖ ਦਾ ਚੈੱਕ
ਜਲੰਧਰ (ਚੋਪੜਾ)— ਪੰਜਾਬ ਸਰਕਾਰ ਨੇ ਫਗਵਾੜਾ ਗੇਟ 'ਚ ਪਿਛਲੇ ਸਾਲਾਂ ਦੌਰਾਨ ਦੇਰ ਸ਼ਾਮ ਤੋਂ ਰਾਤ ਭਰ ਪਰੌਂਠੇ ਵਾਲੀ 70 ਸਾਲਾ ਬਜ਼ੁਰਗ ਔਰਤ ਕਮਲੇਸ਼ ਕੁਮਾਰੀ ਨੂੰ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ। ਸਹਾਇਕ ਕਮਿਸ਼ਨਰ ਹਰਦੀਪ ਸਿੰਘ ਨੇ ਕਮਲੇਸ਼ ਕੁਮਾਰੀ ਦੇ ਘਰ ਜਾ ਕੇ ਉਨ੍ਹਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭੇਜਿਆ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ।
ਕੋਰੋਨਾ ਪਾਜ਼ੇਟਿਵ ਮੰਤਰੀ ਆਸ਼ੂ ਦੀ ਕੌਂਸਲਰ ਪਤਨੀ ਨੇ ਪਾਇਆ ਭੜਥੂ
ਲੁਧਿਆਣਾ (ਨਰਿੰਦਰ) : ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਹੁਣ ਇਸ ਗੱਲ ਦੀ ਚਰਚਾ ਹੈ ਕਿ ਮੰਤਰੀ ਆਸ਼ੂ ਦੀ ਰਿਪੋਰਟ ਆਉਣ ਦੇ ਬਾਵਜੂਦ ਵੀ ਉਨ੍ਹਾਂ ਦੀ ਕੌਂਸਲਰ ਪਤਨੀ ਮਮਤਾ ਆਸ਼ੂ ਲੁਧਿਆਣਾ ਨਿਗਮ ਹਾਊਸ ਦੀ ਬੈਠਕ 'ਚ ਹਿੱਸਾ ਲੈਣ ਲਈ ਚਲੇ ਗਏ, ਜਦੋਂ ਕਿ ਨਿਯਮਾਂ ਮੁਤਾਬਕ ਮਰੀਜ਼ ਦੇ ਕਰੀਬੀ ਆਪਣਾ ਟੈਸਟ ਕਰਵਾਉਣ ਤੱਕ ਖੁਦ ਨੂੰ ਇਕਾਂਤਵਾਸ ਰੱਖਦੇ ਹਨ ਪਰ ਜਨਤਾ ਦੀ ਇਸ ਸੇਵਕ ਵੱਲੋਂ ਅਜਿਹਾ ਨਹੀਂ ਕੀਤਾ ਗਿਆ ਹੈ।
ਸਿੱਖਿਆ ਮਹਿਕਮੇ ਦਾ ਇਕ ਹੋਰ ਕਾਰਨਾਮਾ, ਚੱਕਰਾਂ 'ਚ ਪਾਏ ਮਾਪੇ
ਲੁਧਿਆਣਾ (ਵਿੱਕੀ) : ਸਿੱਖਿਆ ਮਹਿਕਮਾ ਆਮ ਕਰ ਕੇ ਆਪਣੇ ਅਜ਼ੀਬੋ-ਗਰੀਬ ਕਾਰਨਾਮਿਆਂ ਕਾਰਨ ਸੁਰਖੀਆਂ ਬਟੋਰਦਾ ਰਹਿੰਦਾ ਹੈ। ਅਜਿਹਾ ਹੀ ਇਕ ਕੇਸ ਹੋਰ ਸਾਹਮਣੇ ਆਇਆ ਹੈ। ਪੰਜਾਬ ਸਕੂਲ ਸਿੱਖਿਆ ਮਹਿਕਮੇ ਵੱਲੋਂ ਪੰਜਾਬ ਅਚੀਵਮੈਂਟ ਸਰਵੇ (ਪੀ. ਏ. ਐੱਸ.)-2020 ਦਾ ਦੂਜਾ ਪੜਾਅ 11 ਨਵੰਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ ਪਰ ਮਹਿਕਮੇ ਵੱਲੋਂ ਜਾਰੀ ਕੀਤੀ ਡੇਟਸ਼ੀਟ ਸਬੰਧੀ ਸਿੱਖਿਆ ਮਹਿਕਮਾ ਵਿਦਿਆਰਥੀਆਂ ਦੇ ਨਾਲ-ਨਾਲ ਮਾਪਿਆਂ ਅਤੇ ਅਧਿਆਪਕਾਂ ਦੇ ਨਿਸ਼ਾਨੇ 'ਤੇ ਹੈ।
ਅੰਮ੍ਰਿਤਸਰ ਦੀ ਪੁਲਸ ਲਾਈਨ 'ਚ ਫੈਲੀ ਸਨਸਨੀ, ਪੁਲਸ ਮੁਲਾਜ਼ਮ ਦੀ ਗੋਲ਼ੀ ਲੱਗਣ ਨਾਲ ਮੌਤ
ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੀ ਪੁਲਸ ਲਾਈਨ ਵਿਚ ਅੱਜ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਅਚਾਨਕ ਗੋਲ਼ੀ ਚੱਲਣ ਨਾਲ ਇਕ ਪੁਲਸ ਮੁਲਾਜ਼ਮ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦਰਅਸਲ ਡਿਊਟੀ 'ਤੇ ਆਇਆ ਰਾਜਿੰਦਰ ਸਿੰਘ ਜਦੋਂ ਆਪਣੀ ਸਰਕਾਰੀ ਰਾਈਫਲ ਸਾਫ਼ ਕਰ ਰਿਹਾ ਸੀ ਤਾਂ ਰਾਈਫਲ 'ਚੋਂ ਅਚਾਨਕ ਗੋਲ਼ੀ ਚੱਲ ਗਈ ਅਤੇ ਗੋਲ਼ੀ ਲੱਗਣ ਕਾਰਣ ਰਾਜਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਆਪਣੇ ਆਪ ਨੂੰ ਗੁਰੂ ਸਾਹਿਬ ਦਾ ਅਵਤਾਰ ਦੱਸਣ ਵਾਲੇ ਪਾਖੰਡੀ ਮਲਕੀਤ 'ਤੇ ਵੱਡੀ ਕਾਰਵਾਈ
ਸੰਗਰੂਰ (ਕੋਹਲੀ) : ਖੁਦ ਨੂੰ ਗੁਰੂ ਸਾਹਿਬ ਦਾ ਅਵਤਾਰ ਦੱਸਣ ਵਾਲੇ ਪਾਖੰਡੀ ਮਲਕੀਤ ਸਿੰਘ ਨੂੰ ਪੁਲਸ ਨੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ 'ਚ ਗ੍ਰਿਫ਼ਤਾਰ ਕਰ ਲਿਆ ਹੈ। ਮਲਕੀਤ ਸਿੰਘ ਆਪਣੇ ਆਪ ਨੂੰ ਸਿੱਖ ਗੁਰੂ ਸਾਹਿਬ ਦਾ ਅਵਤਾਰ ਦੱਸ ਰਿਹਾ ਸੀ। ਦਰਅਸਲ ਪਿਛਲੇ ਕਾਫੀ ਸਮੇਂ ਤੋਂ ਪਿੰਡ ਹਮੀਰਗੜ੍ਹ ਦੀ ਇਕ ਕੋਠੀ ਵਿਚ ਇਕ ਡਰਾ ਚੱਲ ਰਿਹਾ ਸੀ।
PSEB ਦਾ ਐਲਾਨ : ਸਿਲੇਬਸ ਤੋਂ ਬਾਅਦ ਹੁਣ ਬਦਲੇਗਾ 'ਪ੍ਰਸ਼ਨ ਪੱਤਰਾਂ' ਦਾ ਪੈਟਰਨ
ਲੁਧਿਆਣਾ (ਵਿੱਕੀ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਆਪਣੇ ਵਿਦਿਆਰਥੀਆਂ ਲਈ ਅਕੈਡਮਿਕ ਸਾਲ 2020-21 ਲਈ ਸਕੂਲ ਪੱਧਰੀ ਸਿਲੇਬਸ ’ਚ 30 ਫ਼ੀਸਦੀ ਕਟੌਤੀ ਕੀਤੇ ਜਾਣ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਗਿਆ ਹੈ। ਹੁਣ ਇਸ ਸਬੰਧੀ ਹੋਰ ਬਦਲਾਵਾਂ ਨੂੰ ਵੀ ਬੋਰਡ ਵੱਲੋਂ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਇਹ ਬਦਲਾਅ ਕੋਵਿਡ-19 ਦੀ ਅੰਤਰਰਾਸ਼ਟਰੀ ਮਹਾਮਾਰੀ ਕਾਰਨ ਲਗਾਤਾਰ ਰਿਵਾਇਤੀ ਸਕੂਲੀ ਸਿੱਖਿਆ ਨਾ ਦਿੱਤੇ ਜਾਣ ਸਕਣ ਦੇ ਮੱਦੇਨਜ਼ਰ ਕੀਤੇ ਗਏ ਹਨ।
ਪੰਜਾਬ 'ਚ ਬੁੱਧਵਾਰ ਨੂੰ ਕੋਰੋਨਾ ਦੇ 703 ਨਵੇਂ ਮਾਮਲੇ ਆਏ ਸਾਹਮਣੇ, 31 ਦੀ ਮੌਤ
NEXT STORY