ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-
ਪੰਜਾਬ ਵਿਚ ਫਿਰ ਤੋਂ ਨਾਈਟ ਕਰਫਿਊ ਦਾ ਐਲਾਨ, ਜਾਰੀ ਹੋਏ ਨਵੇਂ ਦਿਸ਼ਾ-ਨਿਰਦੇਸ਼
ਚੰਡੀਗੜ੍ਹ : ਪੰਜਾਬ ਵਿਚ ਲਗਾਤਾਰ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਤੋਂ ਬਾਅਦ ਪੰਜਾਬ ਸਰਕਾਰ ਨੇ ਸਖ਼ਤ ਫ਼ੈਸਲਾ ਲੈਂਦੇ ਹੋਏ ਸੂਬੇ ਵਿਚ ਮੁੜ ਤੋਂ ਨਾਈਟ ਕਰਫਿਊ ਲਗਾਉਣ ਦਾ ਐਲਾਨ ਕੀਤਾ ਹੈ। ਇਹ ਨਾਈਟ ਕਰਫਿਊ 1 ਦਸੰਬਰ ਤੋਂ 15 ਦਸੰਬਰ ਤਕ ਲਾਗੂ ਰਹੇਗਾ। ਨਾਈਟ ਕਰਫਿਊ ਰਾਤ 10 ਵਜੇ ਤੋਂ 5 ਵਜੇ ਤਕ ਰਹੇਗਾ। ਇਹ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਵਿਡ ਰੀਵਿਊ ਮੀਟਿੰਗ ਦੌਰਾਨ ਲਿਆ ਗਿਆ ਹੈ।
'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en
ਵੱਡੀ ਖ਼ਬਰ: ਆਦਮਪੁਰ ਵਿਖੇ ਸੈਲੂਨ 'ਚ ਦਿਨ-ਦਿਹਾੜੇ ਗੈਂਗਵਾਰ, ਗੋਲੀਆਂ ਮਾਰ ਨੌਜਵਾਨ ਦਾ ਕੀਤਾ ਕਤਲ
ਆਦਮਪੁਰ (ਦਿਲਬਾਗੀ, ਚਾਂਦ)— ਆਦਮਪੁਰ ਦੇ ਟਰੱਕ ਯੂਨੀਅਨ ਰੋਡ 'ਤੇ ਪੈਂਦੇ ਡਿਜ਼ਾਇਰ ਲੁੱਕ ਸੈਲੂਨ 'ਚ ਕਟਿੰਗ ਕਰਵਾਉਣ ਆਏ ਦੋ ਨੌਜਵਾਨਾਂ 'ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਗੈਂਗਵਾਰ ਦੇ ਚਲਦਿਆ ਪੁਰਾਣੀ ਰੰਜਿਸ਼ ਕਾਰਨ ਦੋ ਹਮਲਾਵਰਾਂ ਵੱਲੋਂ ਨੌਜਵਾਨ ਦੀ ਕੰਨਪਟੀ 'ਤੇ ਮਾਰੀ ਗਈ। ਇਸ ਦੌਰਾਨ ਨੌਜਵਾਨ ਦੀ ਮੌਕੇ 'ਤੇ ਹੀ ਹੋਈ ਮੌਤ ਹੋ ਗਈ ਜਦਕਿ ਉਸ ਦਾ ਦੂਜਾ ਸਾਥੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ।
ਕੋਰੋਨਾ ਦੇ ਖ਼ਤਰੇ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ 'ਵਾਰਡ ਅਟੈਂਡੈਂਟ' ਦੀ ਪ੍ਰੀਖਿਆ ਮੁਲਤਵੀ
ਚੰਡੀਗੜ੍ਹ : ਪੰਜਾਬ 'ਚ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਦਾ ਨੋਟਿਸ ਲੈਂਦਿਆਂ ਸੂਬਾ ਸਰਕਾਰ ਨੇ 28 ਨਵੰਬਰ, 2020 ਨੂੰ ਹੋਣ ਵਾਲੀ ਵਾਰਡ ਅਟੈਂਡੈਂਟ ਦੀ ਪ੍ਰੀਖਿਆ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ 'ਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਿਹਤ ਮਹਿਕਮੇ 'ਚ ਵਾਰਡ ਅਟੈਂਡੈਂਟ ਦੀ ਅਸਾਮੀ ਵਾਸਤੇ ਇਸ ਪ੍ਰੀਖਿਆ 'ਚ ਲਗਭਗ ਡੇਢ ਲੱਖ ਉਮੀਦਵਾਰਾਂ ਦੇ ਹਾਜ਼ਰ ਹੋਣ ਦੀ ਉਮੀਦ ਸੀ।
ਕੈਪਟਨ-ਸਿੱਧੂ ਦਾ 'ਲੰਚ' ਪੰਜਾਬ ਦੀ ਸਿਆਸਤ 'ਚ ਭਰੇਗਾ ਨਵਾਂ ਰੰਗ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਅਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਰਾਹ ਇਕ ਹੁੰਦੇ ਦਿਖਾਈ ਦੇ ਰਹੇ ਹਨ। ਬੁੱਧਵਾਰ ਨੂੰ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਲੰਚ 'ਤੇ ਮੁਲਾਕਾਤ ਹੋਈ। ਇਹ ਮੁਲਾਕਾਤ ਕਰੀਬ ਇਕ ਘੰਟਾ ਚੱਲੀ, ਜਿਸ ਦੌਰਾਨ ਪੰਜਾਬ ਦੇ ਕਈ ਅਹਿਮ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਗਈ। ਨਵਜੋਤ ਸਿੰਘ ਸਿੱਧੂ ਨੇ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਵਿਖੇ ਉਨ੍ਹਾਂ ਨਾਲ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਉਹ ਅੰਮ੍ਰਿਤਸਰ ਲਈ ਰਵਾਨਾ ਹੋ ਗਏ।
ਪੰਜਾਬ ਭਵਨ 'ਚ ਵਿਧਾਇਕਾਂ ਦੇ ਕਮਰਿਆਂ ਦੀ ਬੁਕਿੰਗ ਬਾਰੇ ਆਇਆ ਨਵਾਂ ਫ਼ੈਸਲਾ
ਚੰਡੀਗੜ੍ਹ (ਰਮਨਜੀਤ) : ਨਵੀਂ ਦਿੱਲੀ ਵਿਖੇ ਪੰਜਾਬ ਭਵਨ 'ਚ ਵਿਧਾਇਕਾਂ ਦੇ ਕਮਰਿਆਂ ਦੀ ਬੁਕਿੰਗ ਸਬੰਧੀ ਨਵਾਂ ਫ਼ੈਸਲਾ ਆਇਆ ਹੈ, ਜਿਸ ਦੇ ਤਹਿਤ ਹੁਣ ਵਿਧਾਇਕਾਂ ਨੂੰ ਪ੍ਰੋਟੋਕਾਲ ਵੱਜੋਂ ਐਮਪੀਜ਼ ਨਾਲ ਕਰ ਦਿੱਤਾ ਗਿਆ ਹੈ। ਪੰਜਾਬ ਭਵਨ 'ਚ ਏ-ਬਲਾਕ ਲਈ ਕਮਰਾ ਬੁਕਿੰਗ ਲਈ ਪ੍ਰੋਟੋਕਾਲ 'ਚ ਸੂਬੇ ਦੇ ਵਿਧਾਇਕਾਂ ਨੂੰ ਪਹਿਲੇ ਪੰਜ 'ਚ ਰੱਖਿਆ ਗਿਆ ਹੈ।
ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਸੁਖਜਿੰਦਰ ਰੰਧਾਵਾ ਦਾ ਫਿਰ ਹਰਸਿਮਰਤ ਬਾਦਲ 'ਤੇ ਹਮਲਾ
ਹਰਸ਼ਾ ਛੀਨਾਂ (ਭੱਟੀ) : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਭਲਾ ਪਿੰਡ ਦੇ ਸਰਕਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਦਰ ਸਰਕਾਰ ਵੱਲੋਂ 1 ਦਸੰਬਰ ਨੂੰ ਕਿਸਾਨਾਂ ਨੂੰ ਦਿੱਤੇ ਗਏ ਗੱਲਬਾਤ ਦੇ ਸੱਦੇ ਦਾ ਸਵਾਗਤ ਕੀਤਾ ਹੈ। ਇਸ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਿਸਾਨਾਂ ਨਾਲ ਕੇਂਦਰ ਸਰਕਾਰ ਦੀ ਗੱਲਬਾਤ ਸੁਖਾਂਵੇ ਮਾਹੌਲ 'ਚ ਹੋਣੀ ਚਾਹੀਦੀ ਹੈ।
ਕਿਸਾਨਾਂ ਦਾ ਦਿੱਲੀ ਕੂਚ: ਰਾਸ਼ਨ-ਪਾਣੀ ਲੈ ਕੇ ਹਰਿਆਣਾ ਬਾਰਡਰ 'ਤੇ ਪੁੱਜੇ ਪੰਜਾਬ ਦੇ ਕਿਸਾਨ
ਜੀਂਦ (ਅਨਿਲ ਕੁਮਾਰ)— ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਹਰਿਆਣਾ-ਪੰਜਾਬ ਦੇ ਕਿਸਾਨਾਂ ਨੇ 26 ਨਵੰਬਰ 2020 ਨੂੰ ਦਿੱਲੀ ਕੂਚ ਦਾ ਐਲਾਨ ਕੀਤਾ ਹੈ। ਅੱਜ ਸਵੇਰ ਹੁੰਦਿਆਂ ਹੀ ਕਿਸਾਨਾਂ ਨੇ ਆਪਣੇ ਕਦਮ ਦਿੱਲੀ ਵੱਲ ਵਧਾ ਲਏ ਹਨ। ਹਰਿਆਣਾ ਬਾਰਡਰ 'ਤੇ ਪੁੱਜੇ ਕਿਸਾਨ ਆਪਣੇ ਨਾਲ ਕਈ ਮਹੀਨਿਆਂ ਦਾ ਰਾਸ਼ਨ ਜਿਵੇਂ ਸਬਜ਼ੀਆਂ, ਵਾਟਰ ਟੈਂਕਰ, ਲੱਕੜਾਂ ਲੈ ਕੇ ਪੁੱਜੇ ਅਤੇ ਨਾਲ ਹੀ ਖਾਣਾ ਬਣਾਉਣ ਵਾਲੇ ਕਈ ਲੋਕ ਪਹੁੰਚੇ।
ਕਿਸਾਨਾਂ ਦੇ ਦਿੱਲੀ ਕੂਚ ਦੇ ਚੱਲਦੇ ਪੰਜਾਬ ਪੁਲਸ ਵਲੋਂ ਯਾਤਰੀਆਂ ਲਈ ਐਡਵਾਈਜ਼ਰੀ ਜਾਰੀ
ਚੰਡੀਗੜ੍ਹ : ਕੇਂਦਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ 26 ਅਤੇ 27 ਤਾਰੀਖ ਦੇ 'ਦਿੱਲੀ ਚੱਲੋ' ਪ੍ਰੋਗਰਾਮ ਦੇ ਚੱਲਦੇ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ਰਾਹੀਂ ਪੰਜਾਬ ਆਉਣ/ਜਾਣ ਵਾਲੇ ਯਾਤਰੀਆਂ ਲਈ ਪੰਜਾਬ ਪੁਲਸ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਦਰਅਸਲ ਕਿਸਾਨਾਂ ਵਲੋਂ ਵੱਡੀ ਗਿਣਤੀ ਵਿਚ ਟ੍ਰੈਕਟਰ-ਟਰਾਲੀਆਂ ਰਾਹੀਂ ਦਿੱਲੀ ਕੂਚ ਕੀਤੀ ਜਾ ਰਹੀ ਹੈ, ਇਸ ਲਈ ਜੇਕਰ ਕੋਈ ਯਾਤਰੀ ਪੰਜਾਬ-ਹਰਿਆਣਾ ਦੇ ਰਸਤੇ ਰਾਹੀਂ ਸਫ਼ਰ ਕਰਦਾ ਹੈ ਤਾਂ ਉਸ ਨੂੰ ਭਾਰੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਕਿਸਾਨਾਂ ਦਾ ਦਿੱਲੀ ਕੂਚ: ਰਾਸ਼ਨ-ਪਾਣੀ ਲੈ ਕੇ ਹਰਿਆਣਾ ਬਾਰਡਰ 'ਤੇ ਪੁੱਜੇ ਪੰਜਾਬ ਦੇ ਕਿਸਾਨ
ਜੀਂਦ (ਅਨਿਲ ਕੁਮਾਰ)— ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਹਰਿਆਣਾ-ਪੰਜਾਬ ਦੇ ਕਿਸਾਨਾਂ ਨੇ 26 ਨਵੰਬਰ 2020 ਨੂੰ ਦਿੱਲੀ ਕੂਚ ਦਾ ਐਲਾਨ ਕੀਤਾ ਹੈ। ਅੱਜ ਸਵੇਰ ਹੁੰਦਿਆਂ ਹੀ ਕਿਸਾਨਾਂ ਨੇ ਆਪਣੇ ਕਦਮ ਦਿੱਲੀ ਵੱਲ ਵਧਾ ਲਏ ਹਨ। ਹਰਿਆਣਾ ਬਾਰਡਰ 'ਤੇ ਪੁੱਜੇ ਕਿਸਾਨ ਆਪਣੇ ਨਾਲ ਕਈ ਮਹੀਨਿਆਂ ਦਾ ਰਾਸ਼ਨ ਜਿਵੇਂ ਸਬਜ਼ੀਆਂ, ਵਾਟਰ ਟੈਂਕਰ, ਲੱਕੜਾਂ ਲੈ ਕੇ ਪੁੱਜੇ ਅਤੇ ਨਾਲ ਹੀ ਖਾਣਾ ਬਣਾਉਣ ਵਾਲੇ ਕਈ ਲੋਕ ਪਹੁੰਚੇ।
ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਦਸੰਬਰ ਪ੍ਰੀਖਿਆ ਲਈ ਡੇਟਸ਼ੀਟ ਜਾਰੀ
NEXT STORY