ਸੰਗਰੂਰ, (ਵਿਵੇਕ ਸਿੰਧਵਾਨੀ, ਰਵੀ)— ਨਾਬਾਲਗਾ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ 'ਚ 2 ਵਿਅਕਤੀਆਂ ਵਿਰੁੱਧ ਥਾਣਾ ਸੰਦੌੜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਥਾਣੇਦਾਰ ਗੁਰਮੇਜ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਉਸ ਦੀ ਨਾਬਾਲਗ ਲੜਕੀ ਨੂੰ 18 ਜਨਵਰੀ ਨੂੰ ਸ਼ਾਮ ਕਰੀਬ 4.30 ਵਜੇ ਸੰਦੀਪ ਸਿੰਘ ਉਰਫ ਕਾਕੂ ਪੁੱਤਰ ਬਾਰੂ ਸਿੰਘ ਅਤੇ ਉਸ ਦਾ ਦੋਸਤ ਕਾਕਾ ਪੁੱਤਰ ਭੋਲਾ ਸਿੰਘ ਵਾਸੀ ਸ਼ੇਰਵਾਨੀ ਕੋਟ ਕੇਲੋਂ ਵਿਆਹ ਕਰਵਾਉਣ ਦੀ ਨੀਅਤ ਨਾਲ ਵਰਗਲਾ ਕੇ ਲੈ ਗਏ। ਪੁਲਸ ਨੇ ਮੁਲਜ਼ਮਾਂ ਵਿਰੁੱਧ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ
NEXT STORY