ਸ੍ਰੀ ਮਕਤਸਰ ਸਾਹਿਬ (ਰਿਣੀ)- 40 ਮੁਕਤਿਆਂ ਦੀ ਯਾਦ ਵਿਚ ਸ੍ਰੀ ਮੁਕਤਸਰ ਸਾਹਿਬ ਦੀ ਧਰਤੀ 'ਤੇ ਹਰ ਸਾਲ 12 ਜਨਵਰੀ ਤੋਂ 15 ਜਨਵਰੀ ਤੱਕ ਮਾਘੀ ਮੇਲਾ ਮਨਾਇਆ ਜਾਂਦਾ ਹੈ। 14 ਜਨਵਰੀ ਨੂੰ ਮਾਘੀ ਇਸ਼ਨਾਨ ਵਾਲੇ ਦਿਨ ਦੇਸ਼-ਵਿਦੇਸ਼ ਚੋਂ ਵੱਡੀ ਗਿਣਤੀ ਵਿਚ ਸੰਗਤ ਸ੍ਰੀ ਮੁਕਤਸਰ ਸਾਹਿਬ ਵਿਖੇ ਪਵਿੱਤਰ ਸਰੋਵਰ 'ਚ ਇਸ਼ਨਾਨ ਕਰਨ ਲਈ ਪਹੁੰਚਦੀ ਹੈ।

ਜਾਣੋ ਇਤਿਹਾਸ
ਜ਼ਿਕਰਯੋਗ ਹੈ ਕਿ ਚਾਲੀ ਮੁਕਤਿਆਂ ਦੀ ਧਰਤੀ ਸ੍ਰੀ ਮੁਕਤਸਰ ਸਾਹਿਬ ਦਾ ਪੁਰਾਣਾ ਨਾਮ ਖਿਦਰਾਣੇ ਦੀ ਢਾਬ ਸੀ। ਖਿਦਰਾਣੇ ਦੀ ਢਾਬ 'ਤੇ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਜੀਵਨ ਦੀ ਮੁਗਲ ਹਕੂਮਤ ਵਿਰੁੱਧ ਆਖਰੀ ਅਤੇ ਫ਼ੈਸਲਾਕੁੰਨ ਜੰਗ ਲੜੀ ਤੇ ਜਿੱਤ ਪ੍ਰਾਪਤ ਕੀਤੀ। ਇਸ ਜੰਗ ਦੌਰਾਨ ਉਹ ਚਾਲੀ ਸਿੰਘ ਵੀ ਸ਼ਾਮਲ ਹੋਏ, ਜੋ ਸ੍ਰੀ ਆਨੰਦਪੁਰ ਸਾਹਿਬ ਦੇ ਕਿਲ੍ਹੇ 'ਚ ਗੁਰੂ ਸਾਹਿਬ ਨੂੰ ਇਹ ਬੇਦਾਵਾ ਲਿਖ ਕੇ ਦੇ ਆਏ ਸਨ ਕਿ ਤੁਸੀਂ ਸਾਡੇ ਗੁਰੂ ਨਹੀਂ ਅਤੇ ਅਸੀਂ ਤੁਹਾਡੇ ਸਿੱਖ ਨਹੀਂ। ਮਾਤਾ ਭਾਗ ਕੌਰ ਦੀ ਅਗਵਾਈ ਵਿਚ ਭਾਈ ਮਹਾਂ ਸਿੰਘ ਅਤੇ 40 ਸਿੰਘਾਂ ਦੇ ਜੱਥੇ ਨੇ ਖਿਦਰਾਣੇ ਦੀ ਢਾਬ ਵਿਖੇ ਗੁਰੂ ਸਾਹਿਬ ਨਾਲ ਜੰਗ ਲੜੀ ਅਤੇ ਸ਼ਹੀਦੀਆਂ ਪ੍ਰਾਪਤ ਕੀਤੀਆਂ।

ਇਹ ਵੀ ਪੜ੍ਹੋ : ਜਲੰਧਰ ਵਾਸੀਆਂ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਦੇ ਹੱਥ ਆਈ ਨਿਗਮ ਦੀ ਕਮਾਨ
ਇਸ ਦੌਰਾਨ ਜ਼ਖ਼ਮੀ ਹਾਲਤ ਵਿਚ ਭਾਈ ਮਹਾਂ ਸਿੰਘ ਤੋਂ ਜਦ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਨੇ ਆਖਰੀ ਇੱਛਾ ਪੁੱਛੀ ਤਾਂ ਉਨ੍ਹਾਂ ਕਿਹਾ ਕਿ ਉਹ ਬੇਦਾਵਾ ਪਾੜ ਦਿਓ ਜੋ ਅਸੀਂ ਤੁਹਾਨੂੰ ਲਿਖ ਕੇ ਦੇ ਆਏ ਸੀ। ਜਿਸ ਜਗ੍ਹਾ ਗੁਰੂ ਸਾਹਿਬ ਨੇ ਬੇਦਾਵਾ ਪਾੜਿਆ ਅਤੇ ਉਸ ਜਗ੍ਹਾ ਅੱਜ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਸੁਸ਼ੋਭਿਤ ਹੈ। ਖਿਦਰਾਣੇ ਦੀ ਢਾਬ ਵਾਲੀ ਜਗ੍ਹਾ ਨੂੰ ਗੁਰੂ ਸਾਹਿਬ ਨੇ ਮੁਕਤਸਰ ਅਰਥਾਤ ਮੁਕਤੀ ਦਾ ਸਰੋਵਰ ਹੋਣ ਦਾ ਵਰ ਦਿੱਤਾ ਅਤੇ ਇਹ ਸਥਾਨ ਖਿਦਰਾਣਾ ਤੋਂ ਸ੍ਰੀ ਮੁਕਤਸਰ ਸਾਹਿਬ ਬਣ ਗਿਆ।

ਉਹ 40 ਸਿੰਘ ਇਤਿਹਾਸ ਵਿਚ 40 ਮੁਕਤਿਆਂ ਵਜੋਂ ਜਾਣੇ ਜਾਂਦੇ ਹਨ। ਉਨ੍ਹਾਂ 40 ਮੁਕਤਿਆਂ ਦੇ ਨਾਮ 'ਤੇ ਹੀ ਇਸ ਜਗ੍ਹਾ ਦਾ ਨਾਮ ਸ੍ਰੀ ਮੁਕਤਸਰ ਸਾਹਿਬ ਪਿਆ। ਜਿਸ ਜਗ੍ਹਾ ਗੁਰੂ ਗੋਬਿੰਦ ਸਿੰਘ ਜੀ ਨੇ 40 ਸਿੰਘਾਂ ਦਾ ਬੇਦਾਵਾ ਪਾੜਿਆ ਉਸ ਜਗ੍ਹਾ 'ਤੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਸੁਸ਼ੋਭਿਤ ਹੈ। ਜਿਸ ਜਗ੍ਹਾ 'ਤੇ ਤੰਬੂ ਲਾ ਕੇ ਸਿੰਘਾਂ ਨੇ ਮੁਗਲ ਹਕੂਮਤ ਵਿਰੁੱਧ ਲੜਾਈ ਲੜੀ, ਉਸ ਜਗ੍ਹਾ ਗੁਰਦੁਆਰਾ ਤੰਬੂ ਸਾਹਿਬ ਸੁਸ਼ੋਭਿਤ ਹੈ। ਇਥੇ ਹੀ ਮਾਤਾ ਭਾਗ ਕੌਰ ਦੀ ਯਾਦ 'ਚ ਗੁਰਦੁਆਰਾ ਮਾਤਾ ਭਾਗ ਕੌਰ ਜੀ ਸੁਸ਼ੋਭਿਤ ਹੈ। ਜਿਸ ਜਗ੍ਹਾ 40 ਮੁਕਤਿਆਂ ਦਾ ਅੰਤਿਮ ਸੰਸਕਾਰ ਕੀਤਾ ਗਿਆ, ਉਥੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸੁਸ਼ੋਭਿਤ ਹੈ।


ਇਹ ਵੀ ਪੜ੍ਹੋ : ਧੁੰਦ ਕਰਕੇ ਵਾਪਰਿਆ ਹਾਦਸਾ, ਨੌਜਵਾਨ ਦੀ ਦਰਦਨਾਕ ਮੌਤ, ਸਰੀਰ ਦੇ ਉੱਡ ਗਏ ਚਿੱਥੜੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
CM ਯੋਗੀ ਨੇ ਪੰਜਾਬ ਦੇ 6 ਸਾਲਾ ਮੁੰਡੇ ਨੂੰ ਕੀਤਾ ਸਨਮਾਨਤ
NEXT STORY