ਸਮਰਾਲਾ (ਵਿਪਨ, ਗਰਗ) : ਸਮਰਾਲਾ 'ਚ ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇਅ ਬੰਦ ਹੋ ਗਿਆ ਹੈ। ਇਸ ਲਈ ਇਸ ਹਾਈਵੇਅ ਵੱਲ ਜਾਣ ਤੋਂ ਪਹਿਲਾਂ ਜ਼ਰੂਰ ਸੋਚ ਲਓ ਕਿਉਂਕਿ ਤੁਹਾਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਰਅਸਲ ਸਮਰਾਲਾ ਦੇ ਪਿੰਡ ਮੁਸ਼ਕਾਬਾਦ ਦੀ ਹੱਦ 'ਚ ਬਾਇਓ ਗੈਸ ਪਲਾਂਟ ਲਗਾਉਣ ਦਾ ਵਿਰੋਧ ਤੇਜ਼ ਕਰ ਦਿੱਤਾ ਗਿਆ ਹੈ। ਆਲੇ-ਦੁਆਲੇ ਦੇ 10 ਪਿੰਡਾਂ ਦੇ ਲੋਕਾਂ ਨੇ ਇਕੱਠੇ ਹੋ ਕੇ ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇਅ 'ਤੇ ਪੱਕਾ ਧਰਨਾ ਲਗਾ ਦਿੱਤਾ ਅਤੇ ਪਿੰਡ ਵਾਸੀਆ ਨੇ ਕਿਹਾ ਕਿ ਜਦੋਂ ਤੱਕ ਬਾਇਓ ਗੈਸ ਪਲਾਂਟ ਬੰਦ ਨਹੀ ਕੀਤਾ ਜਾਂਦਾ, ਉਦੋਂ ਤੱਕ ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇਅ ਪੱਕਾ ਬੰਦ ਰਖਿਆ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਗਰਮੀ ਕੱਢੇਗੀ ਵੱਟ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ, ਦੁਪਹਿਰ ਵੇਲੇ ਨਿਕਲਣਾ ਹੋਵੇਗਾ ਔਖਾ
ਪਿੰਡਾਂ ਦੇ ਲੋਕਾਂ ਦਾ ਕਹਿਣਾ ਹੈ ਕਿ ਇਸ ਪਲਾਂਟ ਦੇ ਨਾਲ ਇਲਾਕੇ ਅੰਦਰ ਬਿਮਾਰੀਆਂ ਫੈਲਣਗੀਆਂ ਅਤੇ ਪ੍ਰਦੂਸ਼ਣ ਕਾਫੀ ਜ਼ਿਆਦਾ ਵੱਧ ਜਾਵੇਗਾ। ਇਸ ਨਾਲ ਉਨ੍ਹਾਂ ਦਾ ਜਿਊਣਾ ਮੁਸ਼ਕਲ ਹੋ ਜਾਵੇਗਾ। ਇਸ ਧਰਨੇ 'ਚ ਕਿਸਾਨ ਅਤੇ ਸਿਆਸੀ ਆਗੂ ਵੀ ਪੁੱਜੇ। ਇਥੋਂ ਤੱਕ ਕਿ ਆਮ ਆਦਮੀ ਪਾਰਟੀ ਦੇ ਆਗੂ ਵੀ ਸ਼ਾਮਲ ਹੋਏ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਇਸ ਪਲਾਂਟ ਦੇ ਬਣਨ ਨਾਲ ਉਨ੍ਹਾਂ ਦੇ ਇਲਾਕੇ 'ਚ ਪ੍ਰਦੂਸ਼ਣ ਦਾ ਪੱਧਰ ਵਧੇਗਾ।

ਇਹ ਵੀ ਪੜ੍ਹੋ : 1 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਦਫ਼ਤਰ, ਬੋਰਡ ਤੇ ਹੋਰ ਅਦਾਰੇ
ਉਨ੍ਹਾਂ ਦਾ ਪੂਰਾ ਇਲਾਕਾ ਗ੍ਰੀਨ ਜ਼ੋਨ 'ਚ ਹੈ। ਪਲਾਂਟ ਤੋਂ ਪਾਣੀ ਪ੍ਰਦੂਸ਼ਿਤ ਹੋ ਜਾਵੇਗਾ ਅਤੇ ਬਿਮਾਰੀਆਂ ਫੈਲਣ ਦਾ ਡਰ ਰਹੇਗਾ। ਕੁੱਝ ਦੂਰੀ 'ਤੇ ਰਿਹਾਇਸ਼ੀ ਇਲਾਕਾ ਹੋਣ ਕਾਰਨ ਗੈਸ ਲੀਕ ਹੋਣ ਨਾਲ ਵੱਡਾ ਹਾਦਸਾ ਵਾਪਰ ਸਕਦਾ ਹੈ। ਇਸ ਕਾਰਨ ਉਹ ਕਿਸੇ ਵੀ ਕੀਮਤ ’ਤੇ ਪਲਾਂਟ ਨਹੀਂ ਲੱਗਣ ਦੇਣਗੇ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਤਰੱਕੀ ਕਰਨਾ ਚਾਹੁੰਦੀ ਹੈ ਤਾਂ ਉਦਯੋਗਿਕ ਖੇਤਰ 'ਚ ਅਜਿਹੇ ਪਲਾਂਟ ਲਾਏ ਜਾਣ।

ਬਾਕੀ ਪਏ ਉਦਯੋਗ ਚਾਲੂ ਕੀਤੇ ਜਾਣ, ਇਹ ਤਾਂ ਲੋਕਾਂ ਨੂੰ ਮਾਰਨ ਦੀ ਨੀਤੀ ਹੈ। ਲੋਕਾਂ ਨੇ ਕਿਹਾ ਕਿ ਪਲਾਂਟ ਦਾ ਕੰਮ ਪੂਰੀ ਤਰ੍ਹਾਂ ਬੰਦ ਕਰਾ ਕੇ ਇਸ ਨੂੰ ਸ਼ਿਫਟ ਨਹੀਂ ਕੀਤਾ ਗਿਆ ਤਾਂ ਪੱਕੇ ਤੌਰ 'ਤੇ ਮੁੱਖ ਹਾਈਵੇਅ ਰੋਕ ਲਿਆ ਗਿਆ ਹੈ। ਇਸ ਧਰਨੇ 'ਚ ਸਮਰਾਲਾ ਹਲਕਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੀ ਟੀਮ ਦੇ ਨਾਲ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਮੌਕੇ 'ਤੇ ਪਹੁੰਚੇ, ਜਿਨ੍ਹਾਂ ਨੇ ਧਰਨਾਕਾਰੀਆਂ ਅਤੇ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਕਿ ਇਹ ਫੈਕਟਰੀ ਕਿਸੇ ਵੀ ਹਾਲਤ 'ਚ ਨਹੀਂ ਚੱਲੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖੇਤਾਂ ਵਿਚ ਖੜੀ ਕਣਕ ਦੀ ਫ਼ਸਲ ਨੂੰ ਬਚਾਉਣ ਲਈ ਇਨ੍ਹਾਂ ਗੱਲਾਂ ਦਾ ਰੱਖੋ ਖ਼ਿਆਲ, ਹਰ ਸਾਲ ਹੁੰਦੈ ਲੱਖਾਂ ਦਾ ਨੁਕਸਾਨ
NEXT STORY