ਸੁਲਤਾਨਪੁਰ ਲੋਧੀ/ ਕਪੂਰਥਲਾ, (ਧੀਰ, ਅਸ਼ਵਨੀ, ਮੱਲ੍ਹੀ)- ਪਿਛਲੇ ਦਿਨੀਂ ਜਸਪ੍ਰੀਤ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਗੁਲਜਾਰ ਨਗਰ ਢੁਡੀਆਂਵਾਲ ਥਾਣਾ ਸੁਲਤਾਨਪੁਰ ਲੋਧੀ ਜ਼ਿਲਾ ਕਪੂਰਥਲਾ ਵੱਲੋਂ ਇਕ ਨਾਬਾਲਗ ਲਡ਼ਕੀ (ਕਾਲਪਨਿਕ ਨਾਮ ਰਜੀਆ) ਨਾਲ ਜਬਰ-ਜ਼ਨਾਹ ਕਰਨ ਵਾਲੇ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਗਿਆ ਸੀ। ਮਾਮਲੇ ’ਚ ਨਾਮਜ਼ਦ ਉਕਤ ਵਿਅਕਤੀ ਨੂੰ ਤੇਜਬੀਰ ਸਿੰਘ ਹੁੰਦਲ ਡੀ. ਐੱਸ. ਪੀ. ਅਤੇ ਐੱਸ. ਐੱਚ. ਓ. ਸੁਰਜੀਤ ਸਿੰਘ ਪੱਤਡ਼ ਥਾਣਾ ਸੁਲਤਾਨਪੁਰ ਲੋਧੀ ਦੀ ਨਿਗਰਾਨੀ ਹੇਠ ਏ. ਐੱਸ. ਆਈ. ਲਖਵੀਰ ਸਿੰਘ ਇੰਚਾਰਜ ਚੌਕੀ ਭੁਲਾਣਾ ਵੱਲੋਂ ਗ੍ਰਿਫਤਾਰ ਕੀਤਾ ਗਿਆ।
ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਸੁਰਜੀਤ ਸਿੰਘ ਪੱਤਡ਼ ਥਾਣਾ ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਪਿਛਲੇ ਦਿਨੀਂ ਨਾਬਾਲਗ ਲਡ਼ਕੀ ਨਾਲ ਜਬਰ-ਜ਼ਨਾਹ ਕਰਨ ਵਾਲੇ ਉਕਤ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਗਿਆ ਸੀ, ਜਿਸਦੀ ਤਫਤੀਸ਼ ਜਸਮੇਲ ਕੌਰ ਐੱਸ. ਐੱਚ. ਓ. ਥਾਣਾ ਕਬੀਰਪੁਰ ਵਲੋਂ ਕੀਤੀ ਗਈ ਸੀ ਤੇ ਉਕਤ ਫਰਾਰ ਵਿਅਕਤੀ ਜਸਪ੍ਰੀਤ ਸਿੰਘ ਉਰਫ ਜੱਸਾ ਨੂੰ ਏ. ਐੱਸ. ਆਈ. ਲਖਵੀਰ ਸਿੰਘ ਤੇ ਸਾਥੀ ਪੁਲਸ ਮੁਲਾਜ਼ਮਾਂ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਉਕਤ ਵਿਅਕਤੀ ਵੱਲੋਂ ਜਬਰ-ਜ਼ਨਾਹ ਵਾਲੇ ਦਿਨ ਵਰਤਿਆ ਗਿਆ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਗਿਆ ਹੈ। ਜਸਪ੍ਰੀਤ ਸਿੰਘ ਉਰਫ ਜੱਸਾ ਨੂੰ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰੀਮਾਂਡ ਹਾਸਲ ਕੀਤਾ ਗਿਆ।
ਨਸ਼ੇ ਵਾਲੇ ਕੈਪਸੂਲਾਂ, ਗੋਲੀਆਂ ਤੇ ਟੀਕਿਆਂ ਸਮੇਤ ਦੋ ਕਾਬੂ
NEXT STORY