ਅੰਮ੍ਰਿਤਸਰ/ਤਰਨਤਾਰਨ: ਤਰਨਤਾਰਨ 'ਚ ਆਪਣੇ ਪਤੀ ਨਾਲ ਐਕਟਿਵਾ 'ਤੇ ਜਾ ਰਹੀ ਇੱਕ ਨਵ-ਵਿਆਹੁਤਾ ਕੁੜੀ ਨੂੰ ਗੋਲੀ ਮਾਰਨ ਵਾਲੇ ਮੁਲਜ਼ਮ ਕਰਨ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਗ੍ਰਿਫਤਾਰੀ ਤੋਂ ਬਾਅਦ ਮੁਲਜ਼ਮ ਦੀਆਂ ਦੋ ਵੀਡੀਓਜ਼ ਸਾਹਮਣੇ ਆਈਆਂ ਹਨ, ਜਿਸ ਵਿੱਚ ਉਹ ਪੁਲਸ ਹਿਰਾਸਤ ਵਿੱਚ ਲੰਗੜਾਉਂਦਾ ਹੋਇਆ ਦਿਖਾਈ ਦੇ ਰਿਹਾ ਹੈ ਅਤੇ ਰੋਂਦੇ ਹੋਏ ਆਪਣੀ ਗਲਤੀ ਦੀ ਮੁਆਫੀ ਮੰਗ ਰਿਹਾ ਹੈ। ਵਾਇਰਲ ਵੀਡੀਓ ਵਿੱਚ ਮੁਲਜ਼ਮ ਦਰਦ ਨਾਲ ਚੀਖਦਾ ਹੋਇਆ ਕਹਿ ਰਿਹਾ ਹੈ, "ਸਰ ਜੀ, ਮੁਆਫ ਕਰ ਦਿਓ, ਗਲਤੀ ਹੋ ਗਈ। ਮੈਨੂੰ ਬਹੁਤ ਦਰਦ ਹੋ ਰਿਹਾ ਹੈ, ਮੇਰੇ ਤੋਂ ਚੱਲਿਆ ਨਹੀਂ ਜਾ ਰਿਹਾ"।
ਇਹ ਵੀ ਪੜ੍ਹੋ- ਹੋਲੀ ’ਤੇ ਯਾਤਰੀਆਂ ਨੂੰ ਰੇਲਵੇ ਦਾ ਤੋਹਫ਼ਾ, ਕੱਲ੍ਹ ਤੋਂ ਚੱਲੇਗੀ ਸਪੈਸ਼ਲ ਟ੍ਰੇਨ, ਇਨ੍ਹਾਂ ਜਗ੍ਹਾ 'ਤੇ ਹੋਵੇਗੀ ਠਹਿਰਾਅ
ਇੱਕਤਰਫਾ ਪਿਆਰ ਬਣਿਆ ਵਾਰਦਾਤ ਦਾ ਕਾਰਨ
ਜਾਣਕਾਰੀ ਅਨੁਸਾਰ, ਮੁਲਜ਼ਮ ਕਰਨ ਰੂਬੀ ਨਾਮ ਦੀ ਕੁੜੀ ਨਾਲ ਵਿਆਹ ਕਰਨਾ ਚਾਹੁੰਦਾ ਸੀ, ਪਰ ਕੁੜੀ ਦੇ ਪਰਿਵਾਰ ਨੇ ਦੋ ਮਹੀਨੇ ਪਹਿਲਾਂ ਉਸਦਾ ਵਿਆਹ ਕਿਸੇ ਹੋਰ ਨਾਲ ਕਰ ਦਿੱਤਾ ਸੀ। ਇਸ ਗੱਲ ਤੋਂ ਨਾਰਾਜ਼ ਹੋ ਕੇ ਕਰਨ ਨੇ 21 ਫਰਵਰੀ ਨੂੰ ਵਾਰਦਾਤ ਨੂੰ ਅੰਜਾਮ ਦਿੱਤਾ। ਜਦੋਂ ਰੂਬੀ ਆਪਣੇ ਪਤੀ ਨਾਲ ਐਕਟਿਵਾ 'ਤੇ ਜਾ ਰਹੀ ਸੀ, ਤਾਂ ਕਰਨ ਨੇ ਉਨ੍ਹਾਂ ਨੂੰ ਰੋਕ ਕੇ ਪਹਿਲਾਂ ਪਤੀ 'ਤੇ ਹਮਲਾ ਕੀਤਾ ਅਤੇ ਫਿਰ ਰੂਬੀ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ। ਫਿਲਹਾਲ ਰੂਬੀ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਵਾਸੀ ਦੇਣ ਧਿਆਨ, 4 ਦਿਨਾਂ ਲਈ ਬੰਦ ਰਹੇਗੀ ਮਸ਼ਹੂਰ ਮਾਰਕੀਟ
ਭੱਜਣ ਦੀ ਕੋਸ਼ਿਸ਼ ਵਿੱਚ ਤੁੜਵਾਈ ਲੱਤ
ਐਸਐਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਜਦੋਂ ਪੁਲਸ ਮੁਲਜ਼ਮ ਕਰਨ ਨੂੰ ਹਥਿਆਰ ਬਰਾਮਦ ਕਰਵਾਉਣ ਲਈ ਮੌਕੇ 'ਤੇ ਲੈ ਕੇ ਗਈ, ਤਾਂ ਉਸ ਨੇ ਉੱਥੋਂ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਇੱਕ ਉੱਚੀ ਜਗ੍ਹਾ ਤੋਂ ਛਾਲ ਮਾਰਨ ਕਾਰਨ ਉਸ ਦੀ ਲੱਤ ਫ੍ਰੈਕਚਰ ਹੋ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਆਉਣ ਵਾਲੇ ਦਿਨਾਂ ਦੌਰਾਨ ਕਿਸ ਤਰ੍ਹਾਂ ਦਾ ਰਹੇਗਾ ਮੌਸਮ, ਪੜ੍ਹੋ ਤਾਜ਼ਾ ਅਪਡੇਟ
ਚੋਰੀ ਦੇ ਪਿਸਤੌਲ ਨਾਲ ਚਲਾਈ ਗੋਲੀ
ਪੁਲਸ ਜਾਂਚ 'ਚ ਇੱਕ ਹੈਰਾਨੀਜਨਕ ਖੁਲਾਸਾ ਹੋਇਆ ਹੈ ਕਿ ਵਾਰਦਾਤ 'ਚ ਵਰਤਿਆ ਗਿਆ ਨਾਜਾਇਜ਼ ਪਿਸਤੌਲ ਕਿਸੇ ਵਿਅਕਤੀ ਦੇ ਬੱਚਿਆਂ ਨੇ ਘਰੋਂ ਚੋਰੀ ਕੀਤਾ ਸੀ। ਕਰਨ ਨੇ ਉਨ੍ਹਾਂ ਬੱਚਿਆਂ ਤੋਂ ਇਹ ਪਿਸਤੌਲ ਖੋਹ ਕੇ ਵਾਰਦਾਤ ਲਈ ਵਰਤਿਆ। ਪੁਲਸ ਨੇ ਪਿਸਤੌਲ ਦੇ ਮਾਲਕ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਵਾਰਦਾਤ ਤੋਂ ਪਹਿਲਾਂ ਵੀ ਮੁਲਜ਼ਮ ਨੇ ਕੁੜੀ ਦੇ ਘਰ ਜਾ ਕੇ ਉਸਦੀ ਮਾਂ ਨੂੰ ਧਮਕਾਇਆ ਸੀ ਕਿ ਉਨ੍ਹਾਂ ਨੇ ਕੁੜੀ ਦਾ ਵਿਆਹ ਦੂਜੀ ਜਗ੍ਹਾ ਕਰਕੇ ਠੀਕ ਨਹੀਂ ਕੀਤਾ। ਫਿਲਹਾਲ ਮੁਲਜ਼ਮ ਪੁਲਸ ਦੀ ਗ੍ਰਿਫਤ ਵਿੱਚ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਸ੍ਰੀ ਅਨੰਦਪੁਰ ਸਾਹਿਬ ਵਿਖੇ ਨਗਾਰਿਆਂ ਦੀ ਗੂੰਜ 'ਚ ਅੱਜ ਰਾਤ ਤੋਂ ਹੋਵੇਗੀ ਹੋਲਾ-ਮਹੱਲਾ ਦੀ ਆਰੰਭਤਾ
NEXT STORY