ਬਟਾਲਾ (ਸਾਹਿਲ, ਯੋਗੀ)-ਥਾਣਾ ਫਤਹਿਗੜ੍ਹ ਚੂੜੀਆਂ ਦੀ ਪੁਲਸ ਵੱਲੋਂ ਵਿਆਹੁਤਾ ਦੀ ਮੌਤ ਦੇ ਮਾਮਲੇ ਵਿਚ ਪਤੀ ਸਮੇਤ 3 ਵਿਰੁੱਧ ਕੇਸ ਦਰਜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਅਜਮੇਰ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਵਰਨਾਲੀ (ਹਰਸ਼ਾ ਛੀਨਾ) ਜ਼ਿਲ੍ਹਾ ਅੰਮ੍ਰਿਤਸਰ ਨੇ ਦੱਸਿਆ ਹੈ ਕਿ ਉਸਦੀ ਛੋਟੀ ਕੁੜੀ ਅਰਸ਼ਦੀਪ ਕੌਰ (28) ਦਾ ਵਿਆਹ ਕਰੀਬ 3 ਸਾਲ ਪਹਿਲਾਂ ਅੰਮ੍ਰਿਤਪਾਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਬੱਦੋਵਾਲ ਕਲਾਂ ਨਾਲ ਹੋਇਆ ਸੀ, ਜਿਸ ਦਾ 2 ਸਾਲ ਦਾ ਇਕ ਮੁੰਡਾ ਵੀ ਹੈ। ਬਿਆਨਕਰਤਾ ਮੁਤਾਬਕ ਮੇਰੀ ਕੁੜੀ ਨੂੰ ਉਸਦਾ ਪਤੀ ਅੰਮ੍ਰਿਤਪਾਲ ਸਿੰਘ, ਸੱਸ ਰਣਜੀਤ ਕੌਰ ਤੇ ਸਹੁਰਾ ਸੁਖਦੇਵ ਸਿੰਘ ਪੁੱਤਰ ਪਰਸ਼ੋਤਮ ਸਿੰਘ ਤੰਗ-ਪ੍ਰੇਸ਼ਾਨ ਕਰਦੇ ਸਨ, ਜਿਸ ਸਬੰਧੀ ਕਈ ਵਾਰ ਅਸੀਂ ਪੰਚਾਇਤ ਤੇ ਰਿਸ਼ਤੇਦਾਰਾਂ ਨਾਲ ਬੈਠ ਕੇ ਆਪਸ ਵਿਚ ਸੁਲਾਹ ਕਰਵਾਉਂਦੇ ਰਹੇ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਭਲਕੇ ਇਸ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ
ਬੀਤੀ 13 ਅਕਤੂਬਰ ਨੂੰ ਸਵੇਰੇ ਸਾਢੇ 9 ਵਜੇ ਮੇਰੇ ਭਰਾ ਗੁਰਬਖਸ਼ ਸਿੰਘ ਨੇ ਮੈਨੂੰ ਆ ਕੇ ਦੱਸਿਆ ਕਿ ਤੇਰੀ ਕੁੜੀ ਅਰਸ਼ਦੀਪ ਕੌਰ ਦਾ ਫੋਨ ਆਇਆ ਹੈ ਕਿ ਉਸਦੇ ਪਤੀ ਸਮੇਤ ਸੱਸ ਤੇ ਸਹੁਰੇ ਨੇ ਮਿਲ ਕੇ ਉਸ ਨੂੰ ਕੋਈ ਜ਼ਹਿਰੀਲੀ ਦਵਾਈ ਦੇ ਦਿੱਤੀ ਹੈ, ਜਿਸ ’ਤੇ ਮੈਂ ਆਪਣੇ ਭਰਾ ਗੁਰਬਖਸ਼ ਸਿੰਘ ਨੂੰ ਨਾਲ ਲੈ ਕੇ ਆਪਣੀ ਕੁੜੀ ਦੇ ਸਹੁਰਾ ਪਿੰਡ ਬੱਦੋਵਾਲ ਕਲਾਂ ਨੂੰ ਜਾ ਰਿਹਾ ਸੀ ਕਿ ਰਸਤੇ ਵਿਚ ਸਾਨੂੰ ਪਤਾ ਲੱਗਾ ਹੈ ਕਿ ਕੁੜੀ ਅਰਸ਼ਦੀਪ ਕੌਰ ਨੂੰ ਇਲਾਜ ਲਈ ਫਤਹਿਗੜ੍ਹ ਚੂੜੀਆਂ ਵਿਖੇ ਇਕ ਪ੍ਰਾਈਵੇਟ ਹਸਪਤਾਲ ਵਿਚ ਲਿਜਾਇਆ ਜਾ ਰਿਹਾ ਹੈ, ਜਿੱਥੇ ਅਸੀਂ ਪਹੁੰਚ ਕੇ ਦੇਖਿਆ ਕਿ ਕੁੜੀ ਦੀ ਹਾਲਤ ਕਾਫੀ ਜ਼ਿਆਦਾ ਖ਼ਰਾਬ ਹੋਣ ਕਰ ਕੇ ਅਸੀਂ ਉਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ। ਦੌਰਾਨੇ ਇਲਾਜ ਲੜਕੀ ਅਰਸ਼ਦੀਪ ਕੌਰ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਅੰਮ੍ਰਿਤਸਰ : ਹੈਰੀਟੇਜ ਸਟਰੀਟ 'ਤੇ ਖੜ੍ਹਾ ਹੋਇਆ ਵੱਡਾ ਵਿਵਾਦ, ਨਿਹੰਗ ਸਿੰਘਾਂ ਨੇ ਦਿੱਤੀ ਚਿਤਾਵਨੀ
ਉਕਤ ਮਾਮਲੇ ਸਬੰਧੀ ਐੱਸ. ਆਈ. ਜਤਿੰਦਰ ਸਿੰਘ ਨੇ ਕਾਰਵਾਈ ਕਰਦਿਆਂ ਥਾਣਾ ਫਤਹਿਗੜ੍ਹ ਚੂੜੀਆਂ ਵਿਖੇ ਅਮਜੇਰ ਸਿੰਘ ਦੇ ਬਿਆਨਾਂ ’ਤੇ ਬਣਦੀਆਂ ਧਾਰਾਵਾਂ ਹੇਠ ਮ੍ਰਿਤਕਾ ਦੇ ਪਤੀ, ਸੱਸ ਤੇ ਸਹੁਰੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਮਾਨ ਕਿਸਾਨਾਂ ਨਾਲ ਕਰਨਗੇ ਮੁਲਾਕਾਤ, ਜਾਣੋ ਕਦੋਂ ਰੱਖੀ ਗਈ ਮੀਟਿੰਗ (ਵੀਡੀਓ)
NEXT STORY