ਅੰਮ੍ਰਿਤਸਰ( ਸਰਬਜੀਤ,ਦੀਪਕ )- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਥੇ ਸਥਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਮਲਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਭਾਈ ਸੁਖਦੇਵ ਸਿੰਘ ਵੱਲੋਂ ਕੀਤੀ ਗਈ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਆਈਆਂ ਸੰਗਤਾਂ ਨੂੰ ਭਾਈ ਨਿਰਮਲ ਸਿੰਘ ਨੇ ਸਰਵਣ ਕਰਵਾਇਆ।


ਇਹ ਵੀ ਪੜ੍ਹੋ- ਸੁਨਾਮ 'ਚ ਵੱਡਾ ਹਾਦਸਾ, ਸ਼ੈਲਰ ਦੀ ਕੰਧ ਡਿੱਗਣ ਕਾਰਨ 3 ਮਜ਼ਦੂਰਾਂ ਦੀ ਦਰਦਨਾਕ ਮੌਤ
ਇਸ ਧਾਰਮਿਕ ਸਮਾਗਮ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ ਵੱਲੋਂ ਆਈਆਂ ਸੰਗਤਾਂ ਨਾਲ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਇਤਿਹਾਸ ਸਬੰਧੀ ਵਿਚਾਰਾਂ ਕੀਤੀਆਂ। ਉਨ੍ਹਾ ਕਿਹਾ ਕਿ ਗੁਰੂ ਸਾਹਿਬ ਨੇ ਹੱਕ, ਸੱਚ ਦੀ ਖ਼ਾਤਰ ਆਪਣੀ ਸ਼ਹਾਦਤ ਦਿੱਤੀ ਅਤੇ ਜਬਰ ਦਾ ਮੁਕਾਬਲਾ ਕਰਨ ਵਾਸਤੇ ਮਾਨਵਤਾ ਨੂੰ ਭੈਅ ਮੁਕਤ ਕੀਤਾ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਵੀ ਕੀਤੀ। ਇਸ ਮੌਕੇ ਮੈਨੇਜਰ ਸ. ਹਰਪ੍ਰੀਤ ਸਿੰਘ, ਮੀਤ ਮੈਨੇਜਰ ਸ. ਜਸਬੀਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।


ਇਹ ਵੀ ਪੜ੍ਹੋ- ਪਹਿਲਾਂ ਵਿਅਕਤੀ ਨੂੰ ਕੁੜੀ ਨੇ ਕੀਤੀ ਅਸ਼ਲੀਲ ਵੀਡੀਓ ਕਾਲ, ਫਿਰ ਕੀਤਾ ਉਹ ਜੋ ਸੋਚਿਆ ਵੀ ਨਾ ਸੀ
ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਮੇਤ ਇਥੇ ਸਥਿਤ ਹੋਰ ਗੁਰਦੁਆਰਾ ਸਾਹਿਬਾਨ ਵਿਖੇ ਵੀ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ। ਇਸ ਦੌਰਾਨ ਸ਼ਰਧਾਲੂ ਬੜੀ ਸ਼ਰਧਾ-ਭਾਵਨਾ ਨਾਲ ਆਏ ਅਤੇ ਗੁਰੂ ਘਰ ਇਸ਼ਨਾਨ ਕਰ ਆਪਣੇ ਆਪ ਖੁਸ਼ ਕਿਸਮਤ ਸਮਝ ਰਹੇ ਹਨ।



ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਘਰ ਦੇ ਬਾਹਰ ਬੈਠੇ 4 ਲੋਕਾਂ ਨੂੰ ਕੀਤਾ ਜ਼ਖ਼ਮੀ, 5 ਵਿਅਕਤੀਆਂ 'ਤੇ ਮਾਮਲਾ ਦਰਜ
NEXT STORY