ਅੰਮ੍ਰਿਤਸਰ, (ਦਲਜੀਤ)- ਥਾਣਾ ਸੀ-ਡਵੀਜ਼ਨ ਤਹਿਤ ਪੈਂਦੇ ਖੇਤਰ ਕਟੜਾ ਕਰਮ ਸਿੰਘ 'ਚ ਇਕ ਵਿਦਿਆਰਥਣ ਨਾਲ ਕੀਤੀ ਗਈ ਛੇੜਛਾੜ ਦਾ ਮਾਮਲਾ ਪੁਲਸ ਕਮਿਸ਼ਨਰ ਦੇ ਦਰਬਾਰ 'ਚ ਪਹੁੰਚ ਗਿਆ ਹੈ। ਵਿਦਿਆਰਥਣ ਦੇ ਮਾਪੇ ਅੱਜ ਪੰਜਾਬ ਪੈਰੇਂਟਸ ਐਸੋਸੀਏਸ਼ਨ ਦੇ ਪ੍ਰਧਾਨ ਐੱਮ. ਕੇ. ਸ਼ਰਮਾ ਦੀ ਅਗਵਾਈ 'ਚ ਪੁਲਸ ਕਮਿਸ਼ਨਰ ਐੱਸ. ਐੱਸ. ਸ਼੍ਰੀਵਾਸਤਵ ਨੂੰ ਮਿਲੇ ਅਤੇ ਪੀ. ਓ. ਸੀ. ਐੱਸ. ਓ. ਐਕਟ ਦੇ ਤਹਿਤ ਮਾਮਲੇ 'ਚ ਧਾਰਾਵਾਂ ਲਗਾਉਣ ਸਬੰਧੀ ਮੰਗ-ਪੱਤਰ ਸੌਂਪਿਆ।
ਐਸੋਸੀਏਸ਼ਨ ਦੇ ਪ੍ਰਧਾਨ ਐੱਮ. ਕੇ. ਸ਼ਰਮਾ ਨੇ ਦੱਸਿਆ ਕਿ ਬੀਤੇ ਦਿਨੀਂ ਉਕਤ ਮੁਲਜ਼ਮਾਂ ਵੱਲੋਂ ਸਕੂਲ ਜਾ ਰਹੀ ਵਿਦਿਆਰਥਣ ਨਾਲ ਛੇੜਛਾੜ ਕਰ ਕੇ ਉਸ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ। ਮਾਮਲੇ 'ਚ ਪੁਲਸ ਵੱਲੋਂ ਹਲਕੀਆਂ ਧਾਰਾਵਾਂ 'ਚ ਮੁਲਜ਼ਮਾਂ ਦੇ ਵਿਰੁੱਧ ਕੇਸ ਦਰਜ ਕੀਤਾ ਗਿਆ ਪਰ ਪੀੜਤ ਪਰਿਵਾਰ ਦਹਿਸ਼ਤ 'ਚ ਹੈ ਅਤੇ ਮੁਲਜ਼ਮਾਂ ਲਈ ਇਹ ਧਾਰਾਵਾਂ ਬਹੁਤ ਘੱਟ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਪੀ. ਓ. ਸੀ. ਐੱਸ. ਓ. ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਜਾਵੇ। ਕਮਿਸ਼ਨਰ ਨੇ ਭਰੋਸਾ ਦਿੱਤਾ ਕਿ ਜਲਦ ਹੀ ਮੁਲਜ਼ਮ ਸਲਾਖਾਂ ਦੇ ਪਿੱਛੇ ਹੋਣਗੇ। ਪੁਲਸ ਵੱਲੋਂ ਇਲਾਕੇ 'ਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ ਨਾਲ ਮੁਲਜ਼ਮਾਂ ਦੀ ਪਛਾਣ ਹੋ ਗਈ ਹੈ। ਮੁਲਜ਼ਮਾਂ ਨੂੰ ਕਾਬੂ ਕਰਨ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ।
ਪਹਾੜੀ ਰਾਜਾਂ 'ਚ ਨਵੇਂ ਉਦਯੋਗਾਂ ਨੂੰ ਕੋਈ ਕੇਂਦਰੀ ਰਿਆਇਤ ਨਹੀਂ : ਜੇਤਲੀ
NEXT STORY