ਚੰਡੀਗੜ੍ਹ : ਪੰਜਾਬ ਵਿਚ ਸ਼ੀਤ ਲਹਿਰ ਦਾ ਕਹਿਰ ਜਾਰੀ ਹੈ। ਸੰਘਣੀ ਧੁੰਦ ਕਾਰਣ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੂਬੇ ਵਿਚ ਜ਼ਿਆਦਾਤਰ ਥਾਵਾਂ ’ਤੇ ਸੰਘਣੀ ਧੁੰਦ ਦੇਖਣ ਨੂੰ ਮਿਲ ਰਹੀ ਹੈ, ਜਿਸ ਕਾਰਣ ਵਿਜ਼ੀਬਿਲਟੀ ਬਹੁਤ ਘੱਟ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਦਾ ਤਾਪਮਾਨ 10 ਡਿਗਰੀ ਤੋਂ ਵੀ ਹੇਠਾਂ ਆ ਗਿਆ ਹੈ। ਕੋਹਰੇ ਦਾ ਅਸਰ ਸੜਕੀ ਆਵਾਜਾਈ, ਟ੍ਰੇਨਾਂ ਅਤੇ ਹਵਾਈ ਉਡਾਣਾਂ ’ਤੇ ਵੀ ਪੈ ਰਿਹਾ ਹੈ। ਦੂਜੇ ਪਾਸੇ ਮੌਸਮ ਵਿਭਾਗ ਨੇ ਅਗਲੇ ਤਿੰਨ-ਚਾਰ ਦਿਨਾਂ ਤੱਕ ਪੰਜਾਬ ਵਿਚ ਸੰਘਣੀ ਧੁੰਦ ਦੀ ਚਿਤਾਵਨੀ ਦਿੱਤੀ ਹੈ। 11 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਲਈ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਮਾਹਿਰਾਂ ਮੁਤਾਬਕ ਪੱਛਮੀ ਗੜਬੜੀ ਕਾਰਨ ਨਵੇਂ ਸਾਲ ਦਾ ਸਵਾਗਤ ਸੰਘਣੀ ਧੁੰਦ ਅਤੇ ਮੀਂਹ ਨਾਲ ਹੋ ਸਕਦਾ ਹੈ।
ਇਹ ਵੀ ਪੜ੍ਹੋ : ਟ੍ਰੈਫਿਕ ਪੁਲਸ ਨੇ ਕੱਟੇ ਰਿਕਾਰਡ ਤੋੜ ਚਲਾਨ, ਮਾਲਾ-ਮਾਲ ਕੀਤਾ ਪੰਜਾਬ ਸਰਕਾਰ ਦਾ ਖਜ਼ਾਨਾ
ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਕਾਰਨ ਸੂਬੇ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਵਿਭਾਗ ਵਲੋਂ ਪੰਜਾਬ ਤੋਂ ਇਲਾਵਾ ਚੰਡੀਗੜ੍ਹ ਤੇ ਹਰਿਆਣਾ ’ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਵਿਗਿਆਨੀਆਂ ਮੁਤਾਬਕ ਆਉਣ ਵਾਲੇ ਚਾਰ-ਪੰਜ ਦਿਨਾਂ ਵਿਚ ਮੌਸਮ ਅਜਿਹਾ ਹੀ ਰਹਿਣ ਵਾਲਾ ਹੈ। ਖਾਸ ਤੌਰ ’ਤੇ ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਜ਼ੀਰੋ ਵਿਜ਼ੀਬਿਲਟੀ ਮਾਪੀ ਗਈ ਹੈ, ਇਸ ਲਈ ਉੱਥੇ ਵਾਹਨ ਚਾਲਕਾਂ ਨੂੰ ਵਧੇਰੇ ਸਾਵਧਾਨੀ ਵਰਤਣ ਦੀ ਹਿਦਾਇਤ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਪ੍ਰੀਖਿਆ ਦਾ ਸ਼ੈਡਿਊਲ ਜਾਰੀ
ਦੱਸਣਯੋਗ ਹੈ ਕਿ ਪੰਜਾਬ ਤੇ ਹਰਿਆਣਾ ਦੇ ਕਈ ਹਿੱਸਿਆਂ ਵਿਚ ਅੱਜ ਸਵੇਰੇ ਸੰਘਣੀ ਧੁੰਦ ਛਾਈ ਰਹੀ ਅਤੇ ਦੋਵਾਂ ਸੂਬਿਆਂ ਵਿਚ ਸੀਤ ਲਹਿਰ ਦਾ ਕਹਿਰ ਜਾਰੀ ਰਿਹਾ। ਇਸ ਤੋਂ ਇਲਾਵ ਬਠਿੰਡਾ ਵਿੱਚ ਘੱਟ ਤੋਂ ਘੱਟ ਤਾਪਮਾਨ 6.2 ਡਿਗਰੀ, ਜਦੋਂਕਿ ਲੁਧਿਆਣਾ ਵਿੱਚ 5.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦਕਿ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 8.6, ਪਟਿਆਲਾ ਦਾ 8.8 ਅਤੇ ਪਠਾਨਕੋਟ ਦਾ 7.2 ਡਿਗਰੀ ਸੈਲਸੀਅਸ ਰਿਹਾ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦੀ ਆਰਥਿਕ ਅਪਰਾਧ ਸ਼ਾਖਾ ’ਚ ਤਾਇਨਾਤ ਥਾਣੇਦਾਰ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਾਲੀਵੁੱਡ 'ਚ ਧਾਕ ਜਮਾਉਣ ਵਾਲੇ ਸੰਨੀ ਦਿਓਲ ਸਿਆਸਤ 'ਚ ਨਹੀਂ ਕਰ ਸਕੇ ਕੁੱਝ ਖ਼ਾਸ
NEXT STORY