ਚੰਡੀਗੜ੍ਹ : ਪੰਜਾਬ ਦੇ ਮੌਸਮ 'ਚ ਲਗਾਤਾਰ ਬਦਲਾਅ ਹੋ ਰਿਹਾ ਹੈ। ਇਸ ਦੇ ਨਾਲ ਹੀ ਤਾਪਮਾਨ ਵੀ ਲਗਾਤਾਰ ਵੱਧ ਰਿਹਾ ਹੈ। ਇਸ ਕਾਰਨ ਸੂਬੇ 'ਚ ਜਲਦੀ ਹੀ ਠੰਡ ਖ਼ਤਮ ਹੋ ਜਵੇਗੀ ਅਤੇ ਗਰਮੀ ਦਾ ਮੌਸਮ ਆ ਜਾਵੇਗਾ। ਇਸ ਸਮੇਂ ਦਿਨ ਵੇਲੇ ਲੋਕਾਂ ਨੂੰ ਧੁੱਪ ਚੁੱਭਣ ਲੱਗੀ ਹੈ, ਹਾਲਾਂਕਿ ਸੂਬੇ 'ਚ ਚੱਲ ਰਹੀਆਂ ਠੰਡੀਆਂ ਹਵਾਵਾਂ ਕਾਰਨ ਦਿਨ ਅਤੇ ਰਾਤ ਵੇਲੇ ਹਲਕੀ ਠੰਡ ਦਾ ਅਹਿਸਾਸ ਹੁੰਦਾ ਹੈ। ਮੌਸਮ ਵਿਭਾਗ ਦੇ ਮੁਤਾਬਕ ਆਉਣ ਵਾਲੇ ਦਿਨਾਂ 'ਚ ਸੂਬੇ 'ਚ ਤਾਪਮਾਨ ਵੱਧਣ ਦੀ ਸੰਭਾਵਨਾ ਹੈ। ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 20 ਡਿਗਰੀ ਨੂੰ ਪਾਰ ਕਰ ਸਕਦਾ ਹੈ। ਸੂਬੇ ਦਾ ਸਭ ਤੋਂ ਵੱਧ ਤਾਪਮਾਨ ਬਠਿੰਡਾ 'ਚ 25.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਮੁਤਾਬਕ ਤਿੱਖੀ ਧੁੱਪ ਚੜ੍ਹਨ ਕਾਰਨ ਤਾਪਮਾਨ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਆਉਣ ਵਾਲੇ 5 ਦਿਨਾਂ 'ਚ ਤਾਪਮਾਨ ਹੋਰ ਵੀ ਵੱਧ ਸਕਦਾ ਹੈ।
ਇਹ ਵੀ ਪੜ੍ਹੋ : ਮੁਲਾਜ਼ਮਾਂ ਦੀ ਤਨਖ਼ਾਹ ਨੂੰ ਲੈ ਕੇ ਵੱਡੀ ਖ਼ਬਰ, ਹੋ ਗਿਆ ਵਾਧਾ, ਪੜ੍ਹੋ ਪੂਰੀ ਡਿਟੇਲ
ਜਾਣੋ ਆਉਣ ਵਾਲੇ ਦਿਨਾਂ 'ਚ ਜ਼ਿਲ੍ਹਿਆਂ ਦਾ ਤਾਪਮਾਨ
ਅੰਮ੍ਰਿਤਸਰ ਦਾ ਤਾਪਮਾਨ-ਅੰਮ੍ਰਿਤਸਰ 'ਚ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਤੇ ਘੱਟ ਤੋਂ ਘੱਟ ਤਾਪਮਾਨ 9 ਡਿਗਰੀ ਰਹਿ ਸਕਦਾ ਹੈ। ਐਤਵਾਰ ਨੂੰ ਮੀਂਹ ਦੀ ਸੰਭਾਵਨਾ।
ਚੰਡੀਗੜ੍ਹ ਦਾ ਤਾਪਮਾਨ-ਚੰਡੀਗੜ੍ਹ 'ਚ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 9 ਡਿਗਰੀ ਰਹਿ ਸਕਦਾ ਹੈ। ਮੌਸਮ ਸਾਫ਼ ਰਹੇਗਾ।
ਲੁਧਿਆਣਾ ਦਾ ਤਾਪਮਾਨ- ਲੁਧਿਆਣਾ 'ਚ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 10 ਡਿਗਰੀ ਰਹਿ ਸਕਦਾ ਹੈ। ਸ਼ੁੱਕਰਵਾਰ ਸਵੇਰੇ ਮੀਂਹ ਪੈਣ ਦੀ ਸੰਭਾਵਨਾ।
ਇਹ ਵੀ ਪੜ੍ਹੋ : ਪਿਆਕੜਾਂ ਲਈ ਵੱਡੇ ਖ਼ਤਰੇ ਦੀ ਘੰਟੀ! ਜ਼ਰਾ ਸੋਚ-ਸਮਝ ਕੇ ਨਿਕਲਣ ਬਾਹਰ
ਜਲੰਧਰ ਦਾ ਤਾਪਮਾਨ- ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 9 ਡਿਗਰੀ ਰਹਿ ਸਕਦਾ ਹੈ। ਸ਼ੁੱਕਰਵਾਰ ਨੂੰ ਮੀਂਹ ਪੈਣ ਦੀ ਭੱਵਿਖਬਾਣੀ ਹੈ।
ਪਟਿਆਲਾ ਦਾ ਤਾਪਮਾਨ-ਪਟਿਆਲਾ 'ਚ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 8 ਡਿਗਰੀ ਰਹਿਣ ਦੀ ਸੰਭਾਵਨਾ ਹੈ।
ਬਠਿੰਡਾ ਦਾ ਤਾਪਮਾਨ- ਬਠਿੰਡਾ 'ਚ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 10 ਡਿਗਰੀ ਰਹਿ ਸਕਦਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਕੂਲਾਂ ਦਾ ਸਮਾਂ ਬਦਲਿਆ, ਹੁਣ ਇਸ ਸਮੇਂ ਖੁੱਲ੍ਹਣਗੇ ਸਕੂਲ
NEXT STORY