ਲੁਧਿਆਣਾ (ਹਿਤੇਸ਼) - ਕੁਝ ਦਿਨਾਂ ਬਾਅਦ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ 2024 ਲਈ ਕਾਂਗਰਸ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਗਈ ਪਰ ਉਸ ਸੂਚੀ ਵਿੱਚ ਪੰਜਾਬ ਦਾ ਨਾਂ ਨਾ ਹੋਣ ਕਾਰਨ ਦਾਅਵੇਦਾਰਾਂ ਦੇ ਦਿਲਾਂ ਦੀ ਧੜਕਣ ਤੇਜ਼ ਹੋ ਗਈ ਹੈ। ਇਨ੍ਹਾਂ 'ਚ ਮੁੱਖ ਤੌਰ 'ਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਦੇ ਨਾਂ ਸ਼ਾਮਲ ਹਨ।
ਇਹ ਵੀ ਪੜ੍ਹੋ - ਮੈਕਲੋਡਗੰਜ ਘੁੰਮਣ ਗਏ ਪੰਜਾਬੀ ਮੁੰਡੇ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ, 2 ਸਾਲ ਪਹਿਲਾ ਹੋਇਆ ਸੀ ਵਿਆਹ
ਦੱਸ ਦੇਈਏ ਕਿ ਚੋਣ ਕਮੇਟੀ ਵਲੋਂ ਇਨ੍ਹਾਂ ਦੋਵਾਂ ਸੰਸਦ ਮੈਂਬਰਾਂ ਦੀਆਂ ਸੀਟਾਂ ਦੀ ਅਦਲਾ-ਬਦਲੀ ਕਰਨ ਦੀ ਸਿਫਾਰਿਸ਼ ਹਾਈਕਮਾਂਡ ਨੂੰ ਭੇਜਣ ਦੀ ਗੱਲ ਸਾਹਮਣੇ ਆਈ ਹੈ। ਇਸ ਤੋਂ ਇਲਾਵਾ ਇਸ ਦੌਰਾਨ ਮਨੀਸ਼ ਤਿਵਾੜੀ ਦੇ ਭਾਜਪਾ ਵਿਚ ਸ਼ਾਮਲ ਹੋਣ ਅਤੇ ਉਸ ਵਲੋਂ ਚੰਡੀਗੜ੍ਹ ਜਾਂ ਲੁਧਿਆਣਾ ਤੋਂ ਚੋਣ ਲੜਨ ਦੀ ਵੀ ਚਰਚਾ ਸੁਣਨ ਨੂੰ ਮਿਲ ਰਹੀ ਹੈ। ਇਸ ਤੋਂ ਪਹਿਲਾਂ ਪਟਿਆਲਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਪ੍ਰਨੀਤ ਕੌਰ ਵੀ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ।
ਇਹ ਵੀ ਪੜ੍ਹੋ - Airtel ਦੇ ਕਰੋੜਾਂ ਗਾਹਕਾਂ ਨੂੰ ਝਟਕਾ, ਰੀਚਾਰਜ ਪਲਾਨ ਹੋਇਆ ਮਹਿੰਗਾ, ਦੇਣੇ ਪੈਣਗੇ ਵਾਧੂ ਪੈਸੇ
ਇਸ ਤੋਂ ਬਾਅਦ ਅੰਮ੍ਰਿਤਸਰ ਤੋਂ ਮੌਜੂਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਖੰਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ, ਫਤਿਹਗੜ੍ਹ ਸਾਹਿਬ ਤੋਂ ਅਮਰ ਸਿੰਘ ਅਤੇ ਫਰੀਦਕੋਟ ਤੋਂ ਮੁਹੰਮਦ ਸਦੀਕ ਦੇ ਨਾਵਾਂ 'ਤੇ ਅਜੇ ਤੱਕ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ। ਇਸ ਦੌਰਾਨ ਕਿਆਸ ਲਗਾਏ ਜਾ ਰਹੇ ਹਨ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਜਲੰਧਰ, ਸ੍ਰੀ ਫਤਿਹਗੜ੍ਹ ਸਾਹਿਬ ਜਾਂ ਫਰੀਦਕੋਟ ਦੀ ਕਿਸੇ ਇੱਕ ਸੀਟ ਤੋਂ ਟਿਕਟ ਮਿਲ ਸਕਦੀ ਹੈ।
ਇਹ ਵੀ ਪੜ੍ਹੋ - iPhone ਖਰੀਦਣ ਦੇ ਚਾਹਵਾਨ ਲੋਕਾਂ ਲਈ ਖ਼ਾਸ ਖ਼ਬਰ: iPhone 15 Plus 'ਤੇ ਮਿਲ ਰਿਹਾ ਵੱਡਾ ਆਫਰ
ਇਸ ਦੌਰਾਨ ਜਿੱਥੋਂ ਤੱਕ ਬਾਕੀ ਸੀਟਾਂ ਦਾ ਸਵਾਲ ਹੈ, ਤਾਂ ਪ੍ਰਤਾਪ ਸਿੰਘ ਬਾਜਵਾ ਨੇ ਗੁਰਦਾਸਪੁਰ ਤੋਂ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਬਠਿੰਡਾ ਤੋਂ ਆਪਣੀ ਪਤਨੀ ਲਈ ਟਿਕਟ ਦੀ ਮੰਗ ਕਰ ਰਹੇ ਹਨ। ਦੂਜੇ ਪਾਸੇ ਹੁਸ਼ਿਆਰਪੁਰ ਤੋਂ ਪਿਛਲੀ ਵਾਰ ਕਾਂਗਰਸ ਦੇ ਉਮੀਦਵਾਰ ਰਹੇ ਰਾਜ ਕੁਮਾਰ ਚੱਬੇਵਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸੇ ਤਰ੍ਹਾਂ ਸੰਗਰੂਰ ਤੇ ਫਿਰੋਜ਼ਪੁਰ ਤੋਂ ਉਮੀਦਵਾਰਾਂ ਦੇ ਨਾਂ ਫਾਈਨਲ ਕਰਨ ਲਈ ਕਾਂਗਰਸ ਨੂੰ ਕਾਫੀ ਜੱਦੋ-ਜਹਿਦ ਕਰਨੀ ਪੈ ਰਹੀ ਹੈ।
ਇਹ ਵੀ ਪੜ੍ਹੋ - 70 ਹਜ਼ਾਰ ਰੁਪਏ ਤੱਕ ਪਹੁੰਚ ਸਕਦੀ ਹੈ 'ਸੋਨੇ ਦੀ ਕੀਮਤ'! ਜਾਣੋ ਕੀ ਹਨ ਕਾਰਣ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਿੱਖਿਆ ਵਿਭਾਗ ਦੀ ਵੱਡੀ ਕਾਰਵਾਈ, 26 ਸਕੂਲਾਂ ਦੀ ਮਾਨਤਾ ਕੀਤੀ ਰੱਦ
NEXT STORY