ਅੰਮ੍ਰਿਤਸਰ (ਦੀਪਕ/ਜ. ਬ.) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜਵੇਂ ਜਥੇਦਾਰ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਥੇ ਮੁਖੀ ਅਤੇ 18ਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਸੁਲਤਾਨ-ਉਲ-ਕੌਮ ਜਥੇ. ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਸਬੰਧੀ ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਸਜਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਗਏ ਇਸ ਗੁਰਮਤਿ ਸਮਾਗਮ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸਾਨੂੰ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੇ ਜੀਵਨ ਤੋਂ ਦ੍ਰਿੜ੍ਹਤਾ, ਹਿੰਮਤ, ਦਲੇਰੀ ਤੇ ਧਰਮ ਦੀਆਂ ਸੁਨਹਿਰੀ ਕਦਰਾਂ-ਕੀਮਤਾਂ ਅਪਨਾਉਣ ਸਬੰਧੀ ਪ੍ਰੇਰਣਾ ਲੈਣੀ ਚਾਹੀਦੀ ਹੈ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ ਅਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸ. ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਵੱਡੇ ਪੱਧਰ 'ਤੇ ਮਨਾਉਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸ਼ਤਾਬਦੀ ਸਮਾਗਮਾਂ ਨਾਲ ਨੌਜਵਾਨ ਸਿੱਖ ਪੀੜ੍ਹੀ ਨੂੰ ਆਪਣੇ ਮਹਾਨ ਜਰਨੈਲਾਂ ਦੇ ਜੀਵਨ ਤੋਂ ਪ੍ਰੇਰਣਾ ਮਿਲੇਗੀ।
ਸ਼੍ਰੋਮਣੀ ਕਮੇਟੀ ਵੱਲੋਂ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਮਿਸਲ ਤਰਨਾ ਦਲ, ਬਾਬਾ ਅਵਤਾਰ ਸਿੰਘ ਸੰਪਰਦਾਇ ਦਲ ਬਿਧੀ ਚੰਦ ਤਰਨਾ ਦਲ ਸੁਰਸਿੰਘ ਤੇ ਬੀਬੀ ਕਿਰਨਜੋਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਵੀ ਇਸ ਮੌਕੇ ਜਥੇ. ਜੱਸਾ ਸਿੰਘ ਆਹਲੂਵਾਲੀਆ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਸਿੱਖ ਕੌਮ ਲਈ ਕੀਤੇ ਮਹਾਨ ਕਾਰਜਾਂ ਬਾਰੇ ਵਿਚਾਰ ਪੇਸ਼ ਕੀਤੇ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਦਿਲਜੀਤ ਸਿੰਘ ਬੇਦੀ ਦੁਆਰਾ ਸੰਪਾਦਿਤ 'ਜਥੇਦਾਰ ਜੱਸਾ ਸਿੰਘ ਆਹਲੂਵਾਲੀਆ' ਦੀ ਜਨਮ ਸ਼ਤਾਬਦੀ ਸਬੰਧੀ ਪ੍ਰਕਾਸ਼ਿਤ ਸੋਵੀਨਾਰ ਵੀ ਸਿੰਘ ਸਾਹਿਬਾਨ ਤੇ ਹੋਰਨਾਂ ਸ਼ਖਸੀਅਤਾਂ ਨੇ ਰਿਲੀਜ਼ ਕੀਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗਿਆਨੀ ਰਣਜੀਤ ਸਿੰਘ ਗੌਹਰ, ਢਾਡੀ ਗਿਆਨੀ ਤਰਸੇਮ ਸਿੰਘ ਮੋਰਾਂਵਾਲੀ ਤੇ ਹੋਰ ਵਿਦਵਾਨਾਂ ਨੇ ਸਿੱਖ ਇਤਿਹਾਸ ਸਰਵਣ ਕਰਵਾਇਆ।
ਇਸ ਮੌਕੇ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਸਾਬਕਾ ਜਥੇਦਾਰ ਗਿਆਨੀ ਪੂਰਨ ਸਿੰਘ, ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਗਵੰਤ ਸਿੰਘ ਸਿਆਲਕਾ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਤੇ ਭਾਈ ਰਾਮ ਸਿੰਘ, ਅਜਾਇਬ ਸਿੰਘ ਅਭਿਆਸੀ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ, ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ, ਜਗਜੀਤ ਸਿੰਘ ਜੱਗੀ, ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਜੌੜਾਸਿੰਘਾ ਤੇ ਵਿਜੇ ਸਿੰਘ ਬਾਦੀਆਂ, ਬਾਬਾ ਸਤਨਾਮ ਸਿੰਘ, ਬਾਬਾ ਗੁਰਬਿੰਦਰ ਸਿੰਘ ਚਮਕੌਰ ਸਾਹਿਬ, ਬਾਬਾ ਵੱਸਣ ਸਿੰਘ ਮੜ੍ਹੀਆਂਵਾਲਾ, ਜਗਦੀਸ਼ ਸਿੰਘ ਆਹਲੂਵਾਲੀਆ ਤੇ ਹਰਵਿੰਦਰਪਾਲ ਸਿੰਘ ਪਟਿਆਲੇ ਵਾਲੇ ਸਮੇਤ ਹੋਰ ਪੰਥਕ ਸ਼ਖਸੀਅਤਾਂ ਅਤੇ ਸਿੱਖ ਸੰਗਤਾਂ ਹਾਜ਼ਰ ਸਨ।
ਵਿਦਿਆਰਥਣ ਨਾਲ ਜਬਰ-ਜ਼ਨਾਹ ਕਰਨ ਵਾਲਾ 3 ਬੱਚਿਆਂ ਦਾ ਪਿਉ ਗ੍ਰਿਫਤਾਰ
NEXT STORY