ਮਲੋਟ (ਜੁਨੇਜਾ) : ਮਲੋਟ ਵਿਖੇ ਨਵੇਂ ਆਏ ਥਾਣਾ ਸਿਟੀ ਮਲੋਟ ਦੀ ਮਹਿਲਾ ਐੱਸ. ਐੱਚ. ਓ. ਨੇ ਨਸ਼ਾ ਤਸਕਰਾਂ ਨੂੰ ਭਾਜੜਾਂ ਪਾਈਆਂ ਹੋਈਆਂ ਹਨ। ਪੁਲਸ ਵਲੋਂ ਲਗਾਤਾਰ ਸਾਦੇ ਕੱਪੜਿਆਂ 'ਚ ਨਸ਼ੇ ਦਾ ਸ਼ਿਕਾਰ ਨੌਜਵਾਨਾਂ ਦੀ ਮਦਦ ਨਾਲ ਲਗਾਤਾਰ ਇਨ੍ਹਾਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ 2 ਦਿਨਾਂ 'ਚ ਨਸ਼ੇ ਦੇ ਧੰਦੇ 'ਚ ਲਿਪਤ ਤਿੰਨ ਔਰਤਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਇਸ ਸਬੰਧੀ ਗੱਲਬਾਤ ਦੌਰਾਨ ਐੱਸ. ਆਈ. ਕਰਮਜੀਤ ਕੌਰ ਨੇ ਕਿਹਾ ਕਿ ਜ਼ਿਲ੍ਹਾ ਪੁਲਸ ਦੇ ਸੀਨੀਅਰ ਕਪਤਾਨ ਭਾਗੀਰਥ ਸਿੰਘ ਮੀਨਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਡੀ. ਐੱਸ. ਪੀ. ਪਵਨਜੀਤ ਦੀ ਅਗਵਾਈ ਹੇਠ ਪੁਲਸ ਵੱਲੋਂ ਪਿਛਲੇ 3 ਦਿਨਾਂ ਤੋਂ ਨਸ਼ਾ ਤਸਕਰਾਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਭਿਆਨਕ ਗਰਮੀ ਦੌਰਾਨ ਪਾਵਰਕੱਟ, ਰਾਤ ਵੇਲੇ ਲੋਕਾਂ ਦਾ ਸੌਣਾ ਹੋਇਆ ਮੁਸ਼ਕਲ
ਬੀਤੇ ਦਿਨ ਵੀ ਪੁਲਸ ਟੀਮ ਨੇ ਸਾਦੀ ਵਰਦੀ 'ਚ ਮੁਖਬਰੀ ਦੇ ਆਧਾਰ ’ਤੇ ਕਾਰਵਾਈ ਕਰ ਕੇ ਵਾਰਡ ਨੰਬਰ-16 ਮਲੋਟ ਵਿਚ ਇਕ ਔਰਤ ਕੁਸ਼ੱਲਿਆ ਦੇਵੀ ਪਤਨੀ ਰਮੇਸ਼ ਕੁਮਾਰ ਨੂੰ 90 ਨਸ਼ੇ ਵਾਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਦੋਸ਼ੀ ਮਹਿਲਾ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਪੁਲਸ ਵਲੋਂ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕੀਤਾ ਜਾ ਰਿਹਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਮੁੱਖ ਅਫ਼ਸਰ ਐੱਸ. ਆਈ. ਕਰਮਜੀਤ ਕੌਰ ਨੇ ਦੱਸਿਆ ਕਿ ਪੁਲਸ ਵਲੋਂ ਛੱਜਘੜ ਮੁਹੱਲੇ ਸਮੇਤ ਵੱਖ-ਵੱਖ ਸ਼ੱਕੀ ਮਰਦ ਔਰਤਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ Red Alert ਮਗਰੋਂ ਕਰਫ਼ਿਊ ਵਰਗੇ ਹਾਲਾਤ, ਸੂਬਾ ਵਾਸੀਆਂ ਲਈ ਜਾਰੀ ਹੋਈ Advisory
ਜਿਨ੍ਹਾਂ ਖ਼ਿਲਾਫ਼ ਪਹਿਲਾਂ ਵੀ ਨਸ਼ੇ ਦੇ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਜ ਵਿਰੋਧੀ ਅਨਸਰਾਂ ਦੀ ਕਾਰਵਾਈ ਕਰ ਕੇ ਮੁੰਡਿਆਂ ਦੇ ਨਾਲ ਕੁੜੀਆਂ ਵੀ ਨਸ਼ੇ ਦਾ ਸ਼ਿਕਾਰ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੁਲਸ ਨਸ਼ਾ ਤਸਕਰਾਂ ਦਾ ਲੱਕ ਤੋੜ ਦੇਵੇਗੀ ਪਰ ਇਸ ਲਈ ਆਮ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ। ਜ਼ਿਕਰਯੋਗ ਹੈ ਕਿ ਕਰਮਜੀਤ ਕੌਰ ਵੱਲੋਂ ਸਾਦੇ ਕੱਪੜਿਆਂ 'ਚ ਜਾ ਕੇ ਵੱਡੇ ਪੱਧਰ ’ਤੇ ਕਾਰਵਾਈ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜ਼ਿਮਨੀ ਚੋਣਾਂ ਤੋਂ ਪਹਿਲਾਂ ਮੋਹਿੰਦਰ ਸਿੰਘ ਕੇ.ਪੀ. ਨੂੰ ਮਿਲੀ ਨਵੀਂ ਜ਼ਿੰਮੇਵਾਰੀ
NEXT STORY