ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੀਨੀਅਰ ਆਗੂ ਅਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਪੰਜਾਬ ਭਾਜਪਾ ਦੇ ਆਗੂਆਂ ਵਲੋਂ ਅਕਾਲੀ ਦਲ ਬਾਦਲ ਵਿਚ ਜਾਣ ਦੇ ਸਿਲਸਿਲੇ ਨੂੰ ਗਹਿਰੀ ਸਾਜ਼ਿਸ਼ ਕਰਾਰ ਦਿੰਦਿਆਂ ਕਿਹਾ ਕਿ ਭਾਜਪਾ ਹੁਣ ਬਾਦਲਾਂ ਦਾ ਮੁਖੌਟਾ ਪਾ ਕੇ ਲੋਕਾਂ ’ਚ ਜਾਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਤੋਂ ਲੋਕਾਂ ਨੂੰ ਸੁਚੇਤ ਰਹਿਣਾ ਪਵੇਗਾ। ਐਤਵਾਰ ਨੂੰ ਜਾਰੀ ਬਿਆਨ ਰਾਹੀਂ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਅਕਾਲੀ ਦਲ ਬਾਦਲ ਅਤੇ ਭਾਜਪਾ ਦਾ ਗਠਜੋੜ ਬਰਕਰਾਰ ਹੀ ਨਹੀਂ ਸਗੋਂ ਹੋਰ ਖ਼ਤਰਨਾਕ ਅਤੇ ਨਾਪਾਕ ਰੂਪ ਲੈ ਚੁੱਕਾ ਹੈ। ਅਕਾਲੀਆਂ ਦੇ ਭੇਸ ਵਿਚ ਭਾਜਪਾ ਦਾ ਇਹ ਰੂਪ ਪੰਜਾਬੀ, ਪੰਜਾਬੀਆਂ ਅਤੇ ਪੰਜਾਬੀਅਤ ਲਈ ਘਾਤਕ ਸਾਬਿਤ ਹੋਵੇਗਾ, ਇਸ ਲਈ ਸੂਬੇ ਦੇ ਲੋਕ ਇਨ੍ਹਾਂ ਮੌਕਾਪ੍ਰਸਤਾਂ ਅਤੇ ਮੁਖੌਟੇਬਾਜ਼ਾਂ ਨੂੰ ਮੂੰਹ ਨਾ ਲਗਾਉਣ।
ਇਹ ਵੀ ਪੜ੍ਹੋ : ਸਿੱਧੂ ਦੇ ਸਲਾਹਕਾਰਾਂ ਦੇ ਵਿਵਾਦਪੂਰਨ ਬਿਆਨ ਤਾਲਿਬਾਨੀ ਸੋਚ ਦਾ ਪ੍ਰਤੀਕ : ਰਾਜਕੁਮਾਰ ਵੇਰਕਾ
ਈ. ਡੀ. ਕੇਸਾਂ ਸਮੇਤ ਬਹੁਭਾਂਤੀ ਕਮਜ਼ੋਰੀਆਂ ਦੇ ਸ਼ਿਕਾਰ ਬਾਦਲ ਪਰਿਵਾਰ ਅਤੇ ਪਾਰਟੀ ਦਾ ਕੰਟਰੋਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੇ ਹੱਥ ’ਚ ਲੈ ਲਿਆ ਹੈ, ਜਿਸ ਕਰਕੇ ਬਾਦਲ ਪਰਿਵਾਰ ਮੋਦੀ ਦੇ ਇਸ਼ਾਰਿਆਂ ’ਤੇ ਨੱਚਣ ਲਈ ਮਜਬੂਰ ਹੈ। ਇਹੋ ਕਾਰਨ ਹੈ ਕਿ ਪੰਜ ਵਾਰ ਮੁੱਖ ਮੰਤਰੀ ਬਣੇ ਅਤੇ ਖ਼ੁਦ ਨੂੰ ਕਿਸਾਨਾਂ ਦਾ ਮਸੀਹਾ ਕਹਾਉਣ ਵਾਲੇ ਪ੍ਰਕਾਸ਼ ਸਿੰਘ ਬਾਦਲ ਨੇ ਭਾਜਪਾ ਅਤੇ ਨਰਿੰਦਰ ਮੋਦੀ ਖ਼ਿਲਾਫ਼ ਅੱਜ ਤੱਕ ਇਕ ਸ਼ਬਦ ਵੀ ਨਹੀਂ ਬੋਲਿਆ, ਜਦਕਿ ਖੇਤੀ ਕਾਨੂੰਨਾਂ ਨੂੰ ਜਿਸ ਤਾਨਾਸ਼ਾਹੀ ਨਾਲ ਅੰਨਦਾਤਾ ’ਤੇ ਥੋਪਿਆ ਗਿਆ ਹੈ, ਉਸ ਵਿਰੁੱਧ ਦੁਨੀਆ ਭਰ ਦੇ ਆਗੂਆਂ ਨੇ ਵਿਰੋਧ ਦਰਜ ਕਰਾਇਆ ਹੈ ਪ੍ਰੰਤੂ ਸੀਨੀਅਰ ਬਾਦਲ ਨੇ ਖੇਤੀ ਕਾਨੂੰਨਾਂ ਦੇ ਹੱਕ ਵਿਚ ਜਾਰੀ ਕੀਤੀ ਵੀਡੀਓ ਮਗਰੋਂ ਮੁੜ ਜ਼ੁਬਾਨ ਨਹੀਂ ਖੋਲ੍ਹੀ।
ਇਹ ਵੀ ਪੜ੍ਹੋ : ਕਾਦੀਆਂ ਚ ਮੁਸਲਿਮ ਔਰਤਾਂ ਨੇ ਫ਼ਤਿਹਜੰਗ ਬਾਜਵਾ ਨੂੰ ਬੰਨ੍ਹੀ ਰੱਖੜੀ, ਭਾਈਚਾਰੇ ਦੀ ਮਿਸਾਲ ਕੀਤੀ ਕਾਇਮ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਸਿੱਧੂ ਦੇ ਸਲਾਹਕਾਰਾਂ ਦੇ ਵਿਵਾਦਪੂਰਨ ਬਿਆਨ ਤਾਲਿਬਾਨੀ ਸੋਚ ਦਾ ਪ੍ਰਤੀਕ : ਰਾਜਕੁਮਾਰ ਵੇਰਕਾ
NEXT STORY