ਜਲੰਧਰ (ਧਵਨ) - ਰਾਹੁਲ ਗਾਂਧੀ ਦੀ ਕਾਂਗਰਸ ਦੇ ਪ੍ਰਧਾਨ ਵਜੋਂ ਤਾਜਪੋਸ਼ੀ ਪਿੱਛੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਜਥੇਬੰਦਕ ਢਾਂਚਾ ਬਣਾਇਆ ਜਾਏਗਾ। ਕਾਂਗਰਸੀ ਹਲਕਿਆਂ ਤੋਂ ਪਤਾ ਲੱਗਾ ਹੈ ਕਿ ਪੰਜਾਬ 'ਚ ਸੂਬਾਈ ਕਾਂਗਰਸ ਦੇ ਮੈਂਬਰ ਪਹਿਲਾਂ ਤੋਂ ਹੀ ਨਾਮਜ਼ਦ ਹੋ ਚੁੱਕੇ ਹਨ। ਇਸੇ ਤਰ੍ਹਾਂ ਹੇਠਲੇ ਪੱਧਰ 'ਤੇ ਚੋਣ ਪ੍ਰਕਿਰਿਆ ਨੂੰ ਮੁਕੰਮਲ ਕੀਤਾ ਜਾ ਚੁੱਕਾ ਹੈ। ਹੁਣ ਸਿਰਫ ਜ਼ਿਲਾ ਇਕਾਈਆਂ 'ਚ ਨਵੇਂ ਮੁਖੀਆਂ ਨੂੰ ਬਣਾਏ ਜਾਣ ਦੇ ਨਾਲ-ਨਾਲ ਸੂਬਾਈ ਕਾਂਗਰਸ ਦੀ ਨਵੀਂ ਟੀਮ ਨੂੰ ਵੀ ਪ੍ਰਵਾਨਗੀ ਦਿੱਤੀ ਜਾਣੀ ਹੈ।
ਕਾਂਗਰਸੀ ਹਲਕਿਆਂ ਨੇ ਦੱਸਿਆ ਕਿ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਪਾਰਟੀ ਦੀ ਨਵੀਂ ਬਣਾਈ ਜਾਣ ਵਾਲੀ ਟੀਮ 'ਚ ਸ਼ਾਮਲ ਕੀਤੇ ਜਾਣ ਵਾਲੇ ਅਹੁਦੇਦਾਰਾਂ ਨੂੰ ਲੈ ਕੇ ਜਲਦ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਲਾਹ-ਮਸ਼ਵਰਾ ਕੀਤਾ ਜਾਏਗਾ। ਸੰਗਠਨ 'ਚ ਸ਼ਾਮਲ ਕੀਤੇ ਜਾਣ ਵਾਲੇ ਨਵੇਂ ਚਿਹਰਿਆਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਵੀ ਆਪਣੇ ਤਜਰਬੇ ਤੋਂ ਜਾਖੜ ਨੂੰ ਜਾਣੂ ਕਰਵਾਉਣਗੇ। ਪੰਜਾਬ ਕਾਂਗਰਸ ਦਾ ਫਿਲਹਾਲ ਪੁਰਾਣਾ ਜਥੇਬੰਦਕ ਢਾਂਚਾ ਕੰਮ ਕਰ ਰਿਹਾ ਹੈ। ਇਸ ਦਾ ਗਠਨ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸੂਬਾਈ ਕਾਂਗਰਸ ਦਾ ਪ੍ਰਧਾਨ ਹੁੰਦਿਆਂ ਕੀਤਾ ਸੀ। ਦਿਲਚਸਪ ਗੱਲ ਇਹ ਹੈ ਕਿ ਕਈ ਕਾਂਗਰਸੀ ਅਹੁਦੇਦਾਰ ਜਾਂ ਤਾਂ ਮੰਤਰੀ ਬਣ ਚੁੱਕੇ ਹਨ ਜਾਂ ਵਿਧਾਇਕ ਬਣ ਗਏ ਹਨ, ਜਿਸ ਨੂੰ ਦੇਖਦਿਆਂ ਨਵੇਂ ਚਿਹਰਿਆਂ ਨੂੰ ਪਾਰਟੀ ਸੰਗਠਨ 'ਚ ਸ਼ਾਮਲ ਕਰਨ ਦੀ ਲੋੜ ਹੈ।
ਜ਼ਿਲਾ ਇਕਾਈਆਂ 'ਚ ਵੀ ਕੁਝ ਫੇਰਬਦਲ ਸੰਭਵ
ਜਾਖੜ ਨੇ ਪਾਰਟੀ ਸੰਗਠਨ ਦੇ ਪੱਧਰ 'ਤੇ ਕਵਾਇਦ ਸ਼ੁਰੂ ਕਰ ਦਿੱਤੀ ਹੈ। ਜ਼ਿਲਾ ਇਕਾਈਆਂ ਵਿਚ ਵੀ ਜਾਖੜ ਵੱਲੋਂ ਕੁਝ ਤਬਦੀਲੀਆਂ ਕੀਤੀਆਂ ਜਾਣਗੀਆਂ। ਮੰਤਰੀ ਬਣ ਚੁੱਕੇ ਅਹੁਦੇਦਾਰਾਂ ਦੀ ਥਾਂ 'ਤੇ ਨਵੇਂ ਚਿਹਰੇ ਸੰਗਠਨ 'ਚ ਸ਼ਾਮਲ ਕੀਤੇ ਜਾਣਗੇ। ਕੁਲ ਮਿਲਾ ਕੇ ਨਵੇਂ ਸੰਗਠਨ ਰਾਹੀਂ ਨੌਜਵਾਨ ਚਿਹਰਿਆਂ ਨੂੰ ਪ੍ਰਤੀਨਿਧਤਾ ਦਿੱਤੀ ਜਾਵੇਗੀ। ਇਸ ਲਈ ਸੂਬਾਈ ਕਾਂਗਰਸ ਵੱਲੋਂ ਸੰਗਠਨ 'ਚ ਸ਼ਾਮਲ ਕੀਤੇ ਜਾਣ ਵਾਲੇ ਨਵੇਂ ਚਿਹਰਿਆਂ ਨੂੰ ਲੈ ਕੇ ਵੱਖ-ਵੱਖ ਜ਼ਿਲਿਆਂ ਤੋਂ ਰਿਪੋਰਟਾਂ ਇਕੱਠੀਆਂ ਕੀਤੀਆਂ ਗਈਆਂ ਹਨ। ਰਾਹੁਲ ਦੀ ਤਾਜਪੋਸ਼ੀ ਪਿੱਛੋਂ ਸੂਚੀ ਬਣਾ ਕੇ ਕੇਂਦਰੀ ਲੀਡਰਸ਼ਿਪ ਨੂੰ ਭੇਜੀ ਜਾਏਗੀ।
ਸ਼ੱਕੀ ਹਾਲਤ ਵਿਚ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
NEXT STORY