ਲੁਧਿਆਣਾ (ਵਿੱਕੀ, ਗਣੇਸ਼) : ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਅਤੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਸਮੇਤ ਸੂਬਾ ਪੱਧਰੀ ਸਮਾਗਮ ਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ’ਚ ਭਲਕੇ 8 ਨਵੰਬਰ ਨੂੰ ਨਵੇਂ ਚੁਣੇ ਗਏ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਹੋਵੇਗਾ।
ਇਹ ਵੀ ਪੜ੍ਹੋ : ਪੀਕ ਸੀਜ਼ਨ 'ਤੇ ਇਹ ਬੀਮਾਰੀ! ਪੁਲਸ ਕਰ ਰਹੀ ਮਰੀਜ਼ਾਂ ਦੀ ਮਦਦ
ਸਮਾਗਮ ਦੀ ਪ੍ਰਧਾਨਗੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ, ਜਿਸ 'ਚ ਆਮ ਆਦਮੀ ਪਾਰਟੀ ‘ਆਪ’ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਸਮੇਤ ਹੋਰ ਮਹਿਮਾਨ ਸ਼ਾਮਲ ਹੋਣਗੇ। ਕੈਬਨਿਟ ਮੰਤਰੀਆਂ ਨੇ ਦੱਸਿਆ ਕਿ ਸਹੁੰ ਚੁੱਕ ਸਮਾਗਮ ਤੋਂ ਇਲਾਵਾ ਮੁੱਖ ਮੰਤਰੀ ਅਤੇ ‘ਆਪ’ ਦੇ ਰਾਸ਼ਟਰੀ ਸੰਯੋਜਕ ਜਨਤਾ ਨੂੰ ਸੰਬੋਧਨ ਕਰਨਗੇ।
ਇਹ ਵੀ ਪੜ੍ਹੋ : ਪੰਜਾਬ ਦੀਆਂ 'ਮੰਡੀਆਂ' ਨੂੰ ਲੈ ਕੇ ਆਈ ਵੱਡੀ ਖ਼ਬਰ, ਆਮ ਲੋਕ ਵੀ ਹੋ ਜਾਣਗੇ ਖ਼ੁਸ਼
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਅਤੇ ਪੁਲਸ ਕਮਿਸ਼ਨਰ ਨੇ ਸਿਵਲ ਅਤੇ ਪੁਲਸ ਅਧਿਕਾਰੀਆਂ ਨਾਲ ਸੂਬਾ ਪੱਧਰੀ ਸਮਾਗਮ ਸਥਾਨ ਦਾ ਦੌਰਾ ਕੀਤਾ। ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਕਿ ਸਾਰੇ ਚੱਲ ਰਹੇ ਪ੍ਰਬੰਧਾਂ ਨੂੰ ਸਮੇਂ ’ਤੇ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਵਾਂ ਕਾਨੂੰਨ ਲਾਗੂ ਕਰ ਕਰੋੜਾਂ ਰੁਪਏ ਕਮਾ ਸਕਦੀ ਹੈ ਪੰਜਾਬ ਸਰਕਾਰ, ਬਾਗੋ-ਬਾਗ ਹੋ ਜਾਣਗੇ ਇਹ ਲੋਕ
NEXT STORY