Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 11, 2026

    11:22:26 AM

  • plane crash fire

    ਬਹਾਮਾਸ 'ਚ ਜਹਾਜ਼ ਕ੍ਰੈਸ਼: ਅੱਗ ਲੱਗਣ ਨਾਲ 10...

  • gold has become expensive silver prices have taken a long jump

    ਸਰਾਫ਼ਾ ਬਾਜ਼ਾਰ 'ਚ ਪਰਤੀ ਰੌਣਕ : ਸੋਨਾ ਹੋ ਗਿਆ...

  • father and son die in horrific accident

    ਕਹਿਰ ਓ ਰੱਬਾ: ਭਿਆਨਕ ਹਾਦਸੇ 'ਚ ਪਿਓ-ਪੁੱਤ ਦੀ ਮੌਤ,...

  • only son young boy amritsar village

    ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਘਰ ਦੇ ਬਾਹਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸ੍ਰੀ ਹਰਿਮੰਦਰ ਸਾਹਿਬ ਦੇ ਨਵੇਂ ਨਿਯੁਕਤ ਗ੍ਰੰਥੀ ਸਿੰਘ ਸਾਹਿਬਾਨ ਨੇ ਸੰਭਾਲੀ ਸੇਵਾ

PUNJAB News Punjabi(ਪੰਜਾਬ)

ਸ੍ਰੀ ਹਰਿਮੰਦਰ ਸਾਹਿਬ ਦੇ ਨਵੇਂ ਨਿਯੁਕਤ ਗ੍ਰੰਥੀ ਸਿੰਘ ਸਾਹਿਬਾਨ ਨੇ ਸੰਭਾਲੀ ਸੇਵਾ

  • Updated: 26 Aug, 2021 06:36 PM
Amritsar
the newly appointed granthi singh sahibs of sri harmandir
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਬਿਊਰੋ)-ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਏ ਵਿਸ਼ੇਸ਼ ਸੇਵਾ ਸੰਭਾਲ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਤਿੰਨ ਨਵ-ਨਿਯੁਕਤ ਗ੍ਰੰਥੀ ਸਿੰਘ ਸਾਹਿਬਾਨ ਨੂੰ ਪੰਥਕ ਮਰਿਆਦਾ ਅਨੁਸਾਰ ਸੇਵਾ ਸੌਂਪੀ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਗਿਆਨੀ ਰਾਜਦੀਪ ਸਿੰਘ, ਗਿਆਨੀ ਸੁਲਤਾਨ ਸਿੰਘ ਅਤੇ ਗਿਆਨੀ ਬਲਜੀਤ ਸਿੰਘ ਦੇ ਨਾਂ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦੇ ‘ਗ੍ਰੰਥੀ ਸਿੰਘ’ ਵਜੋਂ ਐਲਾਨ ਕੀਤੇ, ਜਿਨ੍ਹਾਂ ਨੂੰ ਹਾਜ਼ਰ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ।

ਇਹ : DSGMC ਚੋਣਾਂ: ਪਰਮਜੀਤ ਸਰਨਾ ਵੱਲੋਂ ਧਮਕੀ, ਕਿਹਾ-ਮੇਰਾ ਕੋਈ ਮੈਂਬਰ ਬਾਦਲਾਂ ਵੱਲ ਗਿਆ ਤਾਂ ਕਰਾਂਗਾ ਖ਼ੁਦਕੁਸ਼ੀ

PunjabKesari

ਇਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ-ਏ-ਮਸਕੀਨ ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ, ਸ਼੍ਰੋਮਣੀ ਅਕਾਲੀ ਦਲ ਤੇ ਧਾਰਮਿਕ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਨੇ ਨਵ-ਨਿਯੁਕਤ ਗ੍ਰੰਥੀ ਸਿੰਘ ਸਾਹਿਬਾਨ ਨੂੰ ਦਸਤਾਰਾਂ ਅਤੇ ਸਿਰੋਪਾਓ ਭੇਟ ਕੀਤੇ। ਸੇਵਾ ਸੰਭਾਲ ਸਮਾਗਮ ਮਗਰੋਂ ਨਵੇਂ ਨਿਯੁਕਤ ਹੋਏ ਤਿੰਨੇ ਗ੍ਰੰਥੀ ਸਿੰਘ ਸਾਹਿਬਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾਈ ਅਤੇ ਸਿੱਖ ਰਵਾਇਤ ਅਨੁਸਾਰ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਲੈ ਕੇ ਸੇਵਾ ਸ਼ੁਰੂ ਕੀਤੀ। ਇਸੇ ਦੌਰਾਨ ਉਨ੍ਹਾਂ ਨੇ ਬਾਬਾ ਅਟੱਲ ਰਾਏ ਸਾਹਿਬ ਦੀ ਚੱਲਦੀ ਆ ਰਹੀ ਪੰਥਕ ਰਵਾਇਤ ਤਹਿਤ ਦੇਗ ਕਰਵਾਈ ਅਤੇ ਪਾਵਨ ਹੁਕਮਨਾਮਾ ਲਿਆ।

PunjabKesari

ਇਸ ਤੋਂ ਪਹਿਲਾਂ ਸੇਵਾ ਸੰਭਾਲ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪਾਵਨ ਅਸਥਾਨ ਦੀ ਸੇਵਾ ਸੰਭਾਲ ਦੇ ਇਤਿਹਾਸ ਅਤੇ ਰਵਾਇਤ ਤੋਂ ਜਾਣੂ ਕਰਵਾਉਂਦਿਆਂ ਇਸ ਸੇਵਾ ਨੂੰ ਗੁਰੂ ਸਾਹਿਬ ਦੀ ਬਖ਼ਸ਼ਿਸ਼ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਸ੍ਰੀ ਅੰਮ੍ਰਿਤਸਰ ਸ਼ਹਿਰ ਵਸਾਉਣ ਮਗਰੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸਥਾਪਨਾ ਕਰ ਕੇ ਪੂਰੇ ਵਿਸ਼ਵ ਨੂੰ ਅਧਿਆਤਮਿਕ ਕੇਂਦਰ ਪ੍ਰਦਾਨ ਕੀਤਾ, ਜਿਥੇ ਹਰ ਵਰਗ ਦੇ ਲੋਕ ਨਤਮਸਤਕ ਹੋ ਕੇ ਆਪਣੀਆਂ ਅਰਦਾਸਾਂ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਵਿਖੇ ਗ੍ਰੰਥੀ ਦੀ ਸੇਵਾ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਵਰੋਸਾਈ ਹੋਈ ਹੈ ਕਿਉਂਕਿ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਸਮੇਂ ਆਪ ਬਾਬਾ ਬੁੱਢਾ ਸਾਹਿਬ ਨੂੰ ਪਹਿਲੇ ਗ੍ਰੰਥੀ ਸਿੰਘ ਵਜੋਂ ਮਾਣ ਬਖ਼ਸ਼ਿਆ ਸੀ। ਇਸ ਚੱਲਦੀ ਆ ਰਹੀ ਰਵਾਇਤ ਅਨੁਸਾਰ ਹੀ ਪੰਥ ਵੱਲੋਂ ਮਰਿਆਦਾ ਅਨੁਸਾਰ ਗ੍ਰੰਥੀ ਸਿੰਘਾਂ ਦੀ ਨਿਯੁਕਤੀ ਕੀਤੀ ਜਾਂਦੀ ਹੈ। ਉਨ੍ਹਾਂ ਨਵੇਂ ਨਿਯੁਕਤ ਹੋਏ ਗ੍ਰੰਥੀ ਸਾਹਿਬਾਨ ਨੂੰ ਵਧਾਈ ਦਿੱਤੀ ਅਤੇ ਪਾਵਨ ਅਸਥਾਨ ਦੀ ਮਰਿਆਦਾ ਅਨੁਸਾਰ ਸੇਵਾ ਨਿਭਾਉਣ ਦੀ ਪ੍ਰੇਰਣਾ ਕੀਤੀ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖ ਜਗਤ ਦਾ ਕੇਂਦਰੀ ਅਸਥਾਨ ਹੈ ਅਤੇ ਇਥੋਂ ਦੇ ਗ੍ਰੰਥੀ ਸਿੰਘ ਸਾਹਿਬਾਨ ਸਿੱਖ ਜਗਤ ਲਈ ਸਤਿਕਾਰਤ ਹਨ। ਉਨ੍ਹਾਂ ਕਿਹਾ ਕਿ ਪਹਿਲੇ ਗ੍ਰੰਥੀ ਬਾਬਾ ਬੁੱਢਾ ਜੀ ਤੋਂ ਲੈ ਕੇ ਅੱਜ ਤੱਕ ਇਸ ਪਾਵਨ ਅਸਥਾਨ ’ਤੇ ਵੱਖ-ਵੱਖ ਸ਼ਖਸਅਤਾਂ ਸੇਵਾ ਨਿਭਾਉਂਦੀਆਂ ਰਹੀਆਂ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਸੇਵਾ ਗੁਰੂ ਦੀ ਬਖਸ਼ਿਸ ਨਾਲ ਪ੍ਰਾਪਤ ਹੁੰਦੀ ਹੈ। ਉਨ੍ਹਾਂ ਨਵੇਂ ਨਿਯੁਕਤ ਹੋਏ ਗ੍ਰੰਥੀ ਸਿੰਘ ਸਾਹਿਬਾਨ ਨੂੰ ਮੁਬਾਰਕ ਦਿੰਦਿਆਂ ਆਸ ਪ੍ਰਗਟਾਈ ਕਿ ਇਹ ਤਿੰਨੇ ਸ਼ਖ਼ਸੀਅਤਾਂ ਪੰਥ ਦੀ ਇਸ ਸਤਿਕਾਰਤ ਪਦਵੀ ਦੀ ਮਾਣ-ਮਰਿਆਦਾ ਨਾਲ ਪਾਲਣਾ ਕਰਦਿਆਂ ਸਿੱਖ ਪੰਥ ਦੀ ਸੇਵਾ ਕਰਨਗੀਆਂ।
 

  • Sri Harmandir Sahib
  • Granthi Singh Sahiban
  • Sambhali Seva
  • Sri Akal Takht Sahib
  • ਸ੍ਰੀ ਹਰਿਮੰਦਰ ਸਾਹਿਬ
  • ਗ੍ਰੰਥੀ ਸਿੰਘ ਸਾਹਿਬਾਨ
  • ਸੰਭਾਲੀ ਸੇਵਾ
  • ਸ੍ਰੀ ਅਕਾਲ ਤਖ਼ਤ ਸਾਹਿਬ

ਨਵਜੋਤ ਸਿੱਧੂ ਦੇ ਸਲਾਹਕਾਰਾਂ ਬਾਰੇ 'ਹਰੀਸ਼ ਰਾਵਤ' ਦਾ ਬਿਆਨ, 'ਤੁਰੰਤ ਕੀਤੇ ਜਾਣ ਬਰਖ਼ਾਸਤ'

NEXT STORY

Stories You May Like

  • bhai sarabjit singh nirmale head granthi of takht sachkhand sri hazur sahib
    ਭਾਈ ਸਰਬਜੀਤ ਸਿੰਘ ਨਿਰਮਲੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਕਾਰਜਕਾਰੀ ਹੈੱਡ ਗ੍ਰੰਥੀ ਨਿਯੁਕਤ
  • sikh man stopped a foreign couple who came pay obeisance at sri harmandir sahib
    ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਵਿਦੇਸ਼ੀ ਜੋੜੀ ਨੂੰ ਸਿੱਖ ਵਿਅਕਤੀ ਨੇ ਰੋਕਿਆ, ਕਿਹਾ- ਪੂਰੇ ਕੱਪੜੇ ਪਹਿਣ ਕੇ ਆਓ
  • sgpc organizes event commemorate the attack on sri harmandir sahib on july 4
    4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
  • birth anniversary of sri guru hargobind sahib ji
    ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਕਰਵਾਇਆ
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੁਲਾਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੁਲਾਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2026)
  • sukhjinder singh randhawa statement
    ਬਾਰਡਰ ਰੇਂਜ ਦੇ ਅਧਿਕਾਰੀਆਂ ਦੀ ਜਾਂਚ ਹੋਈ ਤਾਂ ਸਾਹਮਣੇ ਆਏਗਾ ਵੱਡਾ ਘਪਲਾ:...
  • 2 youths die after being hit by tractor trolley
    ਨਕੋਦਰ ’ਚ ਦਰਦਨਾਕ ਹਾਦਸਾ: ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਨਾਲ 2 ਨੌਜਵਾਨਾਂ ਦੀ...
  • madan lal jalalpur bhupesh baghel
    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
  • alleged attempt to rob women disguised as babas at gulab devi hospital road
    'ਕਲਯੁਗੀ ਬਾਬੇ' ! ਸੜਕ ਵਿਚਾਲੇ ਲੁਹਾ ਲਏ ਸੋਨੇ ਦੇ ਗਹਿਣੇ ਤੇ ਫਿਰ ਔਰਤ ਨੂੰ...
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • bhupesh baghel to meet charanjit singh channi faction tomorrow
    ਭਲਕੇ ਚੰਨੀ ਧੜੇ ਨਾਲ ਭੂਪੇਸ਼ ਬਘੇਲ ਦੀ ਮੁਲਾਕਾਤ, ਚੰਨੀ ਦੇ ਘਰ ਜਾਣ ਦੀ ਚਰਚਾ
  • heavy rains for 4 days in punjab
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ...
  • charanjit singh channi statement
    ਕਾਂਗਰਸ 'ਚ ਕੋਈ ਵੀ ਆਗੂ ਹਾਈਕਮਾਂਡ ਤੋਂ ਉੱਪਰ ਨਹੀਂ: ਚਰਨਜੀਤ ਚੰਨੀ
Trending
Ek Nazar
international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • will the punjab congress s infighting end today
      ਕੀ ਅੱਜ ਖ਼ਤਮ ਹੋਵੇਗਾ ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼? ਪੰਜਾਬ 'ਚ ਵਧੀ ਸਿਆਸੀ ਹਲਚਲ
    • changing political equations in barnala congress
      ਬਰਨਾਲਾ ਕਾਂਗਰਸ 'ਚ ਬਦਲਦੇ ਸਿਆਸੀ ਸਮੀਕਰਨ : ਇੱਕ ਪਾਸੇ ਚੰਨੀ ਨਾਲ ਮੁਲਾਕਾਤਾਂ ਤੇ...
    • late evening gunshots in batala
      ਬਟਾਲਾ 'ਚ ਦੇਰ ਸ਼ਾਮ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
    • 2 youths die after being hit by tractor trolley
      ਨਕੋਦਰ ’ਚ ਦਰਦਨਾਕ ਹਾਦਸਾ: ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਨਾਲ 2 ਨੌਜਵਾਨਾਂ ਦੀ...
    • channi invites bhupesh baghel for a meeting
      ਪੰਜਾਬ ਕਾਂਗਰਸ ਦੀ ਇਕਜੁੱਟਤਾ ਲਈ ਚੰਨੀ ਨੇ ਭੁਪੇਸ਼ ਬਘੇਲ ਨੂੰ ਭਲਕੇ ਮੀਟਿੰਗ ਦਾ...
    • big suspended dig harcharan singh bhullar case cbi court frames charges
      ਮੁਅੱਤਲ DIG ਭੁੱਲਰ ਦੇ ਮਾਮਲੇ 'ਚ ਵੱਡੀ ਅਪਡੇਟ! CBI ਅਦਾਲਤ ਵੱਲੋਂ ਦੋਸ਼ ਤੈਅ
    • sgpc march against ban on sutlej river in amritsar
      'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ ਰੋਸ ਮਾਰਚ, ADC ਨੂੰ...
    • patwari arrested  ludhiana district
      ਲੁਧਿਆਣਾ ਜ਼ਿਲ੍ਹੇ 'ਚ ਤਾਇਨਾਤ ਪਟਵਾਰੀ ਗ੍ਰਿਫ਼ਤਾਰ, ਕਾਂਡ ਜਾਣ ਹੋਵੋਗੇ ਹੈਰਾਨ
    • amarinder singh raja warring statement
      ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ...
    • madan lal jalalpur bhupesh baghel
      ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +