ਚੰਡੀਗੜ੍ਹ : ਪੰਜਾਬੀਆਂ ਨੂੰ ਆਉਣ ਵਾਲੇ 3 ਦਿਨਾਂ ਦੌਰਾਨ ਬੇਹੱਦ ਔਖ ਹੋਣ ਵਾਲੀ ਹੈ। ਦਰਅਸਲ ਮੌਸਮ ਵਿਭਾਗ ਵਲੋਂ 16 ਤੋਂ 18 ਤਾਰੀਖ਼ ਤੱਕ ਵੱਡੀ ਚਿਤਾਵਨੀ ਜਾਰੀ ਕੀਤੀ ਹੈ। ਵਿਭਾਗ ਦੇ ਮੁਤਾਬਕ 16, 17 ਅਤੇ 18 ਤਾਰੀਖ਼ ਨੂੰ ਪੂਰੇ ਪੰਜਾਬ 'ਚ 'ਲੂ' ਚੱਲਣ ਦੀ ਚਿਤਾਵਨੀ ਜਾਰੀ ਕੀਤੀ ਹੈ। ਵਿਭਾਗ ਵਲੋਂ ਇਸ ਦੇ ਨਾਲ ਹੀ 18 ਤਾਰੀਖ਼ ਕੁੱਝ ਇਲਾਕਿਆਂ 'ਚ ਬਿਜਲੀ, ਤੂਫ਼ਾਨ ਦੇ ਨਾਲ ਮੀਂਹ ਪੈਣ ਦੀ ਵੀ ਸੰਭਾਵਨਾ ਪ੍ਰਗਟਾਈ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਤੜਕੇ ਸਵੇਰੇ ਵੱਡਾ ਐਨਕਾਊਂਟਰ! ਮੁਲਜ਼ਮਾਂ ਨੇ SHO ਨਾਲ ਹੀ ਲੈ ਲਿਆ ਪੰਗਾ
ਵਿਭਾਗ ਨੇ ਇਨ੍ਹਾਂ 3 ਦਿਨਾਂ ਲਈ ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 'ਲੂ' ਚੱਲਣ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਵੀ ਪੜ੍ਹੋ : ਬੀਬੀ ਜਗੀਰ ਕੌਰ ਦੀ ਸ਼ਖ਼ਸ ਨੂੰ ਸਖ਼ਤ ਤਾੜਨਾ! ਨਾਲ ਹੀ ਦਿੱਤੀ ਵੱਡੀ ਚਿਤਾਵਨੀ, ਪੜ੍ਹੋ ਪੂਰਾ ਮਾਮਲਾ
ਇਸ ਦੇ ਲਈ ਸਿਹਤ ਵਿਭਾਗ ਵੱਲੋਂ ਗਰਮੀ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਜਿਸ ਵਿੱਚ ਲੋਕਾਂ ਨੂੰ ਤੇਜ਼ ਧੁੱਪ ਦੌਰਾਨ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਗਰਮੀ ਦੀ ਲਹਿਰ ਤੋਂ ਪ੍ਰਭਾਵਿਤ ਮਰੀਜ਼ਾਂ ਲਈ ਬਿਸਤਰੇ ਰਾਖਵੇਂ ਰੱਖੇ ਗਏ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੀਬੀ ਜਗੀਰ ਕੌਰ ਦੀ ਸ਼ਖ਼ਸ ਨੂੰ ਸਖ਼ਤ ਤਾੜਨਾ! ਨਾਲ ਹੀ ਦਿੱਤੀ ਵੱਡੀ ਚਿਤਾਵਨੀ, ਪੜ੍ਹੋ ਪੂਰਾ ਮਾਮਲਾ
NEXT STORY