ਸੁਲਤਾਨਪੁਰ ਲੋਧੀ (ਸੋਢੀ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਦੀ ਅਗਵਾਈ ’ਚ ਨਿਹੰਗ ਸਿੰਘ ਦਲਾਂ ਨੇ ਮਹੱਲਾ ਕੱਢਿਆ। ਦਸਮ ਪਾਤਸ਼ਾਹ ਦੀਆਂ ਲਾਡਲੀਆਂ ਫ਼ੌਜਾਂ ਨਿਹੰਗ ਸਿੰਘ ਦਲਾਂ ਵੱਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 5ਵਾਂ ਤਖ਼ਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿਚ ਅਤੇ ਇਤਿਹਾਸਕ ਨਿਸ਼ਾਨ ਨਿਗਾਰਿਆਂ ਦੀ ਛਤਰ ਛਾਇਆ ਹੇਠ ਗੁਰਦੁਆਰਾ ਅਕਾਲ ਬੂੰਗਾ ਸਾਹਿਬ ਯਾਦਗਾਰ ਸਿੰਘ ਸਾਹਿਬ ਜਥੇ. ਬਾਬਾ ਨਵਾਬ ਕਪੂਰ ਸਿੰਘ ਜੀ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਨੇੜੇ ਗੁਰਦੁਆਰਾ ਬੇਰ ਸਾਹਿਬ ਤੋਂ ਮਹੱਲੇ ਦੀ ਆਰੰਭਤਾ ਹੋਈ।

ਇਸ ਤੋਂ ਪਹਿਲਾਂ ਗੁਰਦੁਆਰਾ ਅਕਾਲ ਬੂੰਗਾ ਛਾਉਣੀ ਬੁੱਢਾ ਦਲ ਵਿਖੇ ਆਖੰਡ ਪਾਠਾਂ ਦੇ ਭੋਗ ਨਿਹੰਗ ਸਿੰਘਾਂ ਦੀ ਚੱਲੀ ਆਉਂਦੀ ਮਰਿਆਦਾ ਅਨੁਸਾਰ ਪਾਏ ਗਏ। ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ, ਬਾਬਾ ਹਰਜੀਤ ਸਿੰਘ ਮਹਿਤਾ ਚੌਂਕ ਬਾਬਾ ਮਨਮੋਹਨ ਸਿੰਘ ਬਾਰਨ ਵਾਲਿਆਂ ਨੇ ਗੁਰਬਾਣੀ ਦਾ ਮਨੋਰਥ ਕੀਰਤਨ ਕੀਤਾ।
ਇਹ ਵੀ ਪੜ੍ਹੋ : ਵੱਡਾ ਸਵਾਲ: ਬੀਬੀ ਜਗੀਰ ਕੌਰ ਦੇ ਹੱਕ ’ਚ ਭੁਗਤੇ 42 ਮੈਂਬਰਾਂ ਵਿਰੁੱਧ ਹੁਣ ਕੀ ਰੁਖ ਅਪਣਾਉਣਗੇ ਸੁਖਬੀਰ ਬਾਦਲ

ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਮਹੱਲਾ ਆਰੰਭਤਾ ਦੀ ਅਰਦਾਸ ਕੀਤੀ ਅਤੇ ਸਾਰੀਆਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਵੱਖ-ਵੱਖ ਨਿਹੰਗ ਸਿੰਘ ਦਲਾਂ ਦੇ ਮੁਖੀ ਸਾਹਿਬਾਨ ਨੂੰ ਸਨਮਾਨਤ ਕੀਤਾ ਅਤੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ। ਬਾਬਾ ਨਾਗਰ ਸਿੰਘ ਹਰੀਆਂ ਵੇਲਾਂ ਨੇ ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ ਕੀਤੀ। ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ ਅਤੇ ਬਾਬਾ ਅਵਤਾਰ ਸਿੰਘ ਮੁਖੀ ਤਰਨਾ ਦਲ ਸੰਪਰਦਾ ਬਿਧੀ ਚੰਦ ਨੇ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਮਹੱਲੇ ’ਚ ਸ਼ਮੂਲੀਅਤ ਕੀਤੀ।

ਇਸ ਸਮੇਂ ਜਥੇ. ਬਾਬਾ ਗੱਜਣ ਸਿੰਘ ਸ਼ਹੀਦ ਮਿਸ਼ਲ ਬਾਬਾ ਦੀਪ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਜਥੇਦਾਰ ਦਲ ਪੰਥ ਬਿਧੀ ਚੰਦ ਸੁਰਸਿੰਘ, ਜਥੇ. ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਹੁਸ਼ਿਆਰਪੁਰ, ਤਰਨਾ ਦਲ ਹਰੀਆਂ ਵੇਲਾਂ ਵੱਲੋਂ ਬਾਬਾ ਨਾਗਰ ਸਿੰਘ, ਬਾਬਾ ਨੌਰੰਗ ਸਿੰਘ, ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਰਾਜਸਭਾ ਦੇ ਮੈਂਬਰ ਬਾਬਾ ਬਲਬੀਰ ਸਿੰਘ ਸੀਚੇਵਾਲ, ਬਾਬਾ ਨੌਰੰਗ ਸਿੰਘ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਗੁਰਪਿੰਦਰ ਸਿੰਘ ਵਡਾਲਾ ਸਤਲਾਣੀ ਸਾਹਿਬ ਵਾਲੇ, ਬਾਬਾ ਜਸਵਿੰਦਰ ਸਿੰਘ ਜੱਸੀ ਇੰਚਾਰਜ਼ ਬੁੱਢਾ ਦਲ ਅਮਰੀਕਾ, ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਬਾਬਾ ਮਾਨ ਸਿੰਘ ਮੜੀਆਂ ਵਾਲਾ ਬਟਾਲਾ ਵੱਲੋਂ ਬਾਬਾ ਵੱਸਣ ਸਿੰਘ, ਸਾਹਿਬ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਤਰਲੋਕ ਸਿੰਘ ਖਿਆਲਾ, ਬਾਬਾ ਤਰਸੇਮ ਸਿੰਘ ਮਹਿਤਾ ਚੌਂਕ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਸਤਿੰਦਰ ਸਿੰਘ, ਬਾਬਾ ਗਗਨ ਸਿੰਘ, ਬਾਬਾ ਦਲੇਰ ਸਿੰਘ, ਬਾਬਾ ਕਰਮ ਸਿੰਘ, ਬਾਬਾ ਮੇਜਰ ਸਿੰਘ ਦਸਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਭਗਤ ਸਿੰਘ ਬਹਾਦਰਗੜ੍ਹ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ : ਹਰਿਆਣਾ 'ਚ ਲਾਗੂ ਹੈ 'ਆਨੰਦ ਮੈਰਿਜ ਐਕਟ', ਪੰਜਾਬ 'ਚ ਕਈ ਅਸਫ਼ਲ ਕੋਸ਼ਿਸ਼ਾਂ ਮਗਰੋਂ ਹੁਣ ਨਜ਼ਰਾਂ ਮਾਨ ਸਰਕਾਰ 'ਤੇ



ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਕਈ ਅਹਿਮ ਮਤੇ ਪਾਸ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਸਹੁਰਿਆਂ ਨੇ ਜਵਾਈ ਨਾਲ ਜੋ ਰੂਹ ਕੰਬਾਊ ਕਾਰਾ ਕੀਤਾ, ਸੁਣ ਹਰ ਕਿਸੇ ਦੇ ਉੱਡ ਜਾਣਗੇ ਹੋਸ਼
NEXT STORY