ਪਟਿਆਲਾ, (ਪਰਮੀਤ)- ਜ਼ਿਲ੍ਹੇ ’ਚ 17 ਕੋਵਿਡ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ’ਚ ਪ੍ਰਾਪਤ 1082 ਦੇ ਕਰੀਬ ਰਿਪੋਰਟਾਂ ’ਚੋਂ 17 ਕੋਵਿਡ ਪਾਜ਼ੇਟਿਵ ਪਾਏ ਗਏ ਹਨ। ਜ਼ਿਲ੍ਹੇ ’ਚ ਪਾਜ਼ੇਟਿਵ ਕੇਸਾਂ ਦੀ ਗਿਣਤੀ 16,012 ਹੋ ਗਈ ਹੈ। ਅੱਜ 12 ਹੋਰ ਮਰੀਜ਼ ਕੋਵਿਡ ਤੋਂ ਠੀਕ ਵੀ ਹੋਏ ਹਨ। ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 263 ਹੈ। ਜ਼ਿਲ੍ਹੇ ’ਚ 95.3 ਪ੍ਰਤੀਸ਼ਤ ਦੇ ਕਰੀਬ ਕੋਵਿਡ ਪਾਜ਼ੇਟਿਵ ਮਰੀਜ਼ ਕੋਵਿਡ ਤੋਂ ਠੀਕ ਹੋ ਗਏ ਹਨ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਅੱਜ 1690 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਹੁਣ ਤੱਕ ਜ਼ਿਲੇ ’ਚ ਕੋਵਿਡ ਜਾਂਚ ਸਬੰਧੀ 3,00,249 ਸੈਂਪਲ ਲਏ ਜਾ ਚੁਕੇ ਹਨ।
ਕੁੱਲ ਪਾਜ਼ੇਟਿਵ 16012
ਠੀਕ ਹੋਏ 15258
ਐਕਟਿਵ ਕੇਸ 263
ਮੌਤਾਂ 491
ਭਗਵਾਨ ਹਨੂਮਾਨ ਖ਼ਿਲਾਫ਼ ਗਲਤ ਸ਼ਬਦਾਵਲੀ ਵਰਤਣ ਵਾਲੇ ਰਿਟਾਇਰਡ SSP 'ਤੇ FIR ਦਰਜ
NEXT STORY