ਫਤਿਹਗੜ੍ਹ ਚੂੜੀਆਂ (ਸਾਰੰਗਲ)-ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਕਾਰਨ ਜਿਥੇ ਆਮ ਲੋਕ ਪ੍ਰੇਸ਼ਾਨ ਹਨ, ਉੱਥੇ ਸਭ ਤੋਂ ਜ਼ਿਆਦਾ ਅਸਰ ਸਕੂਲਾਂ ’ਚ ਪੜ੍ਹਦੇ ਛੋਟੇ-ਛੋਟੇ ਬੱਚਿਆਂ ਸਮੇਤ ਸਭ ਵਿਦਿਆਰਥੀਆਂ ’ਤੇ ਪੈ ਰਿਹਾ ਹੈ। ਗਰਮੀ ਦੇ ਵੱਧਦੇ ਪ੍ਰਕੋਪ ਦੇ ਚੱਲਦੇ ਸਕੂਲਾਂ ’ਚ ਵਿਦਿਆਰਥੀਆਂ ਦੀ ਹਾਜ਼ਰ ਫੀਸਦੀ ਵੀ ਘੱਟ ਰਹੀ ਹੈ, ਜਦਕਿ ਕਈ ਵਿਦਿਆਰਥੀ ਤਾਂ ਬੀਮਾਰ ਵੀ ਹੋ ਰਹੇ ਹਨ। ਇਸ ਦੌਰਾਨ ਲੋਕਾਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਗਰਮੀ ਦੇ ਵੱਧਦੇ ਕਹਿਰ ਨੂੰ ਵੇਖਦਿਆ ਸਕੂਲਾਂ ’ਚ ਬੱਚਿਆਂ ਨੂੰ ਛੁੱਟੀਆਂ ਪਾਉਣ ਦੇ ਹੁਕਮ ਸਕੂਲ ਮੈਨੇਜਮੈਂਟਾਂ ਨੂੰ ਜਾਰੀ ਕਰਨ ਤਾਂ ਜੋ ਇਹ ਬੱਚੇ ਗਰਮੀ ਦੀ ਲਪੇਟ ਵਿਚ ਨਾ ਆ ਸਕਣ। ਸਮਾਂ ਰਹਿੰਦਿਆ ਬੱਚੇ ਇਸ ਗਰਮੀ ਦੇ ਕਹਿਰ ਤੋਂ ਬਚ ਸਕਣ ਅਤੇ ਉਨ੍ਹਾਂ ਦੀ ਸਿਹਤ ਨਾ ਖ਼ਰਾਬ ਹੋ ਸਕੇ।
ਦੱਸਣਯੋਗ ਹੈ ਕਿ ਭਾਵੇਂ ਸਕੂਲਾਂ ਦੇ ਸਮੇਂ ’ਚ ਸਿੱਖਿਆ ਵਿਭਾਗ ਵੱਲੋਂ ਤਬਦੀਲੀ ਕੀਤੀ ਗਈ ਹੈ ਅਤੇ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹੇ ਰਹਿੰਦੇ ਹਨ ਪਰ ਗਰਮੀ ਦਾ ਕਹਿਰ ਵੀ ਜਾਰੀ ਹੈ, ਜਿਸ ਕਾਰਨ ਜਦੋਂ ਬੱਚਿਆਂ ਨੂੰ ਸਕੂਲ ਤੋਂ ਛੁੱਟੀ ਹੁੰਦੀ ਹੈ ਤਾਂ ਗਰਮੀ ਦਾ ਤਾਪਮਾਨ 40-45 ਤੋਂ ਉੱਪਰ ਜਾ ਰਿਹਾ ਹੁੰਦਾ ਹੈ। ਇਸ ਕਾਰਨ ਸਕੂਲਾਂ ਤੋਂ ਵਾਪਸ ਘਰਾਂ ਨੂੰ ਜਾਂਦੇ ਸਮੇਂ ਵਿਦਿਆਰਥੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਦਾ ਹੈ।
ਨੌਜਵਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਕੀਤੀ ਖੁਦਕੁਸ਼ੀ, ਫੇਸਬੁੱਕ ਪੋਸਟ ਸਾਂਝੀ ਕਰ ਦੱਸਿਆ ਕਾਰਨ
ਦਿਨੋਂ ਦਿਨ ਵਧ ਰਹੀ ਗਰਮੀ ਜਿੱਥੇ ਆਪਣੇ ਤੇਵਰ ਦਿਖਾ ਰਹੀ ਹੈ, ਉੱਥੇ ਹੀ ਆਮ ਵਿਅਕਤੀ ਵੱਲੋਂ ਇਸ ਗਰਮੀ ਨੂੰ ਝੱਲਣਾ ਅਸਹਿ ਹੈ ਅਤੇ ਵਿਦਿਆਰਥੀਆਂ ਦੇ ਨਾਲ ਅਧਿਆਪਕ ਵਰਗ ਵੀ ਪ੍ਰੇਸ਼ਾਨ ਹੈ। ਜੇਕਰ ਸਕੂਲਾਂ ਵਿਚ ਪੜ੍ਹਦੇ ਛੋਟੇ-ਛੋਟੇ ਬੱਚਿਆਂ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਦਾ ਇਸ ਗਰਮੀ ਵਿਚ ਬੁਰਾ ਹਾਲ ਹੋ ਰਿਹਾ ਹੈ। ਜਦਕਿ ਕਈ ਵਿਦਿਆਰਥੀ ਇਸ ਗਰਮੀ ਦੇ ਕਾਰਨ ਬੀਮਾਰ ਵੀ ਹੋ ਰਹੇ ਹਨ।
ਦੂਜੇ ਪਾਸੇ ਜੇਕਰ ਵੇਖਿਆ ਜਾਵੇ ਤਾਂ ਬਿਜਲੀ ਦੇ ਅਣਐਲਾਨੇ ਕੱਟਾਂ ਦੇ ਕਾਰਨ ਵੀ ਲੋਕ ਪ੍ਰੇਸ਼ਾਨ ਹਨ। ਪ੍ਰਾਇਵੇਟ ਸਕੂਲਾਂ ’ਚ ਜਨਰੇਟਰ ਦਾ ਪ੍ਰਬੰਧ ਸਕੂਲ ਮੈਨੇਜਮੈਂਟ ਵੱਲੋਂ ਕੀਤਾ ਹੋਇਆ ਹੁੰਦਾ ਹੈ ਪਰ ਸਰਕਾਰੀ ਸਕੂਲਾਂ ’ਚ ਬਿਜਲੀ ਜਾਣ 'ਤੇ ਕੋਈ ਵੀ ਜਨਰੇਟਰ ਨਹੀਂ ਹੁੰਦਾ, ਜਿਸ ਕਾਰਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਗਰਮੀ ਦੇ ਕਹਿਰ ਦਾ ਸ਼ਿਕਾਰ ਹੋਣਾ ਪੈਂਦਾ ਹੈ।
ਗਰਮੀ ਦੇ ਕਾਰਨ ਕਈ ਵਿਦਿਆਰਥੀ ਸਕੂਲ ਜਾਣ ਤੋਂ ਵੀ ਕੰਨੀ ਕਤਰਾ ਰਹੇ ਹਨ। ਜਦਕਿ ਕਈ ਬੱਚਿਆਂ ਦੇ ਮਾਪੇ ਤਾਂ ਛੋਟੇ ਬੱਚਿਆਂ ਨੂੰ ਸਕੂਲ ਭੇਜ ਹੀ ਨਹੀਂ ਰਹੇ, ਜਿਸ ਕਾਰਨ ਸਕੂਲਾਂ ’ਚ ਵਿਦਿਆਰਥੀਆਂ ਦੀ ਗਿਣਤੀ ਦਿਨੋਂ ਦਿਨ ਘੱਟਦੀ ਜਾ ਰਹੀ ਹੈ। ਇਸ ਸਬੰਧੀ ਜਦੋਂ ਕੁਝ ਅਧਿਆਪਕ ਦਾ ਕਹਿਣਾ ਸੀ ਕਿ ਜਦੋਂ ਵਿਦਿਆਰਥੀਆਂ ਨੂੰ ਪੜ੍ਹਾਉਣ ਦੀ ਕੋਸ਼ਿਸ ਕੀਤੀ ਜਾਂਦੀ ਹੈ ਤਾਂ ਗਰਮੀ ਦੇ ਕਾਰਨ ਵਿਦਿਆਰਥੀ ਪੜ੍ਹਾਈ ਦੇ ਵੱਲ ਧਿਆਨ ਨਹੀਂ ਕਰਦੇ ਹਨ। ਇਸ ਤੋਂ ਇਲਾਵਾ ਵਿਦਿਆਰਥੀਆਂ ਦੀ ਗਿਣਤੀ ਵਿਚ ਵੀ ਕਾਫੀ ਫਰਕ ਪਿਆ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਕਾਰਨ ਵਿਦਿਆਰਥੀ ਵਰਗ ਨਾਲ ਅਧਿਆਪਕ ਵਰਗ ਵੀ ਪ੍ਰੇਸ਼ਾਨ ਹੈ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ’ਚ ਮੀਟ, ਸ਼ਰਾਬ ਦੀਆਂ ਦੁਕਾਨਾਂ ਬੰਦ ਕਰਨ ਲਈ ਚਲਾਈ ਮੁਹਿੰਮ
ਕੀ ਕਹਿਣਾ ਹੈ ਬੱਚਿਆਂ ਦੇ ਮਾਪਿਆਂ ਦਾ
ਇਸ ਸਬੰਧੀ ਕੁਝ ਬੱਚਿਆਂ ਦੇ ਮਾਪਿਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਗਰਮੀ ਦੇ ਚੱਲਦੇ ਸਕੂਲਾਂ ਦੇ ਛੁੱਟੀ ਟਾਇਮ ’ਚ ਇਕ ਘੰਟੇ ਦੀ ਛੂਟ ਦਿੱਤੀ ਜਾਵੇ ਤਾਂ ਕਿ ਵਿਦਿਆਰਥੀ ਸਮੇਂ ਸਿਰ ਆਪਣੇ ਘਰਾਂ ਨੂੰ ਜਾ ਸਕਣ। ਕਿਉਂਕਿ ਜਿਸ ਤਰ੍ਹਾਂ ਸਕੂਲਾਂ ਵਿਚ ਛੁੱਟੀ ਹੁੰਦੀ ਹੈ, ਉਸ ਸਮੇਂ ਤਾਪਮਾਨ 40-45 ਡਿਗਰੀ ਦੇ ਕਰੀਬ ਹੁੰਦਾ ਹੈ।
ਲੋਕਾਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਗਰਮੀ ਦੇ ਵੱਧਦੇ ਕਹਿਰ ਨੂੰ ਵੇਖਦਿਆ ਸਕੂਲਾਂ ’ਚ ਬੱਚਿਆਂ ਨੂੰ ਛੁੱਟੀਆਂ ਪਾਉਣ ਦੇ ਹੁਕਮ ਸਕੂਲ ਮੈਨੇਜਮੈਂਟਾਂ ਨੂੰ ਜਾਰੀ ਕਰਨ ਤਾਂ ਜੋ ਇਹ ਬੱਚੇ ਗਰਮੀ ਦੀ ਲਪੇਟ ਵਿਚ ਨਾ ਆ ਸਕਣ। ਸਮਾਂ ਰਹਿੰਦਿਆ ਬੱਚੇ ਇਸ ਗਰਮੀ ਦੇ ਕਹਿਰ ਤੋਂ ਬਚ ਸਕਣ ਅਤੇ ਉਨ੍ਹਾਂ ਦੀ ਸਿਹਤ ਨਾ ਖ਼ਰਾਬ ਹੋ ਸਕੇ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਦੇ 2 ਨਵੇਂ ਗ੍ਰੰਥੀ ਸਿੰਘਾਂ ਨੂੰ ਅਹੁਦਾ ਸੰਭਾਲਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਦੀ ਨਸੀਹਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਵਾਸੀਆਂ ਲਈ ਬੇਹੱਦ ਅਹਿਮ ਖ਼ਬਰ, ਜਾਰੀ ਹੋ ਗਈ ਐਡਵਾਈਜ਼ਰੀ
NEXT STORY