ਬਮਿਆਲ(ਹਰਜਿੰਦਰ ਸਿੰਘ ਗੋਰਾਇਆ): 31 ਪਿੰਡਾਂ ਦੇ ਵਿਕਾਸ ਕਾਰਜਾਂ ਦੀ ਜ਼ਿੰਮੇਵਾਰੀ ਨਿਭਾਉਣ ਵਾਲਾ ਬਮਿਆਲ ਦਾ ਬਲਾਕ ਡਿਵੈਲਪਮੈਂਟ ਦਫ਼ਤਰ ਖੁਦ ਹੀ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਜ਼ਰ ਆ ਰਿਹਾ ਹੈ। ਬੀਤੀ ਰਾਤ ਹੋਈ ਭਾਰੀ ਬਰਸਾਤ ਤੋਂ ਬਾਅਦ ਬਲਾਕ ਦਫ਼ਤਰ ਦੇ ਅੰਦਰ ਕਰੀਬ ਇੱਕ ਤੋਂ ਦੋ ਫੁੱਟ ਤੱਕ ਪਾਣੀ ਭਰ ਗਿਆ। ਦਫ਼ਤਰ ਵਿੱਚ ਪਾਣੀ ਭਰਨ ਕਾਰਨ ਅੱਜ ਡਿਊਟੀ ’ਤੇ ਪਹੁੰਚੇ ਮੁਲਾਜ਼ਮਾਂ ਨੂੰ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ- ਸੁਖਬੀਰ ਬਾਦਲ ’ਤੇ ਹਮਲੇ ਦੇ ਵਿਰੋਧ ’ਚ ਅਕਾਲੀ ਦਲ ਨੇ ਗੁਰਦਾਸਪੁਰ ’ਚ ਹਾਈਵੇ ਕੀਤਾ ਜਾਮ, CBI ਜਾਂਚ ਦੀ ਮੰਗ
ਹਾਲਾਤ ਇੰਨੇ ਖਰਾਬ ਸਨ ਕਿ ਸਟਾਫ਼ ਦਫ਼ਤਰ ਦੇ ਅੰਦਰ ਦਾਖ਼ਲ ਹੋ ਕੇ ਕੰਮ ਕਰਨ ਦੀ ਸਥਿਤੀ ਵਿੱਚ ਨਹੀਂ ਸੀ। ਇਸ ਕਾਰਨ ਕਰਮਚਾਰੀਆਂ ਨੂੰ ਮਜਬੂਰਨ ਦਫ਼ਤਰ ਦੇ ਬਾਹਰ ਇੱਕ ਦੁਕਾਨ ਵਿੱਚ ਬੈਠ ਕੇ ਆਪਣਾ ਸਰਕਾਰੀ ਕੰਮਕਾਜ ਨਿਭਾਉਣਾ ਪਿਆ। ਦਫ਼ਤਰ ਦੇ ਅੰਦਰ ਪਾਣੀ ਖੜ੍ਹਾ ਹੋਣ ਕਾਰਨ ਜਿੱਥੇ ਰੋਜ਼ਾਨਾ ਦਾ ਕੰਮ ਪ੍ਰਭਾਵਿਤ ਹੋਇਆ, ਉੱਥੇ ਦਫ਼ਤਰ ਵਿੱਚ ਪਏ ਸਰਕਾਰੀ ਰਿਕਾਰਡ ਅਤੇ ਜ਼ਰੂਰੀ ਦਸਤਾਵੇਜ਼ਾਂ ਨੂੰ ਵੀ ਨੁਕਸਾਨ ਪਹੁੰਚਣ ਦਾ ਖਦਸ਼ਾ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ- ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਫਾਇਰਿੰਗ
ਦੱਸਿਆ ਜਾ ਰਿਹਾ ਹੈ ਕਿ ਬਮਿਆਲ ਦਾ ਇਹ ਬਲਾਕ ਦਫ਼ਤਰ ਕਾਫ਼ੀ ਪੁਰਾਣਾ ਹੈ ਅਤੇ ਨੀਵੀਂ ਥਾਂ ’ਤੇ ਸਥਿਤ ਹੋਣ ਕਾਰਨ ਬਰਸਾਤ ਦੇ ਦਿਨਾਂ ਵਿੱਚ ਪਾਣੀ ਭਰਨ ਦੀ ਸਮੱਸਿਆ ਅਕਸਰ ਸਾਹਮਣੇ ਆਉਂਦੀ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਹਰ ਵਾਰ ਬਰਸਾਤ ਤੋਂ ਬਾਅਦ ਦਫ਼ਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪਾਣੀ ਦੀ ਸਮੱਸਿਆ ਨਾਲ ਜੂਝਣਾ ਪੈਂਦਾ ਹੈ। ਇਸ ਦੇ ਬਾਵਜੂਦ ਪਾਣੀ ਦੀ ਨਿਕਾਸੀ ਲਈ ਕੋਈ ਪੱਕਾ ਹੱਲ ਨਾ ਹੋਣਾ ਚਿੰਤਾ ਦਾ ਵਿਸ਼ਾ ਹੈ।
ਇਹ ਵੀ ਪੜ੍ਹੋ- ਅੰਬਾਲਾ 'ਚ ਸਿੱਖਾਂ 'ਤੇ ਲਾਠੀਚਾਰਜ ਦੀ ਜਥੇਦਾਰ ਗੜਗੱਜ ਨੇ ਕੀਤੀ ਸਖ਼ਤ ਨਿੰਦਾ
ਲੋਕਾਂ ਨੇ ਸਵਾਲ ਉਠਾਇਆ ਕਿ ਜਿਹੜਾ ਦਫ਼ਤਰ 31 ਪਿੰਡਾਂ ਦੀਆਂ ਸੜਕਾਂ, ਨਾਲੀਆਂ, ਗਲੀਆਂ ਅਤੇ ਹੋਰ ਵਿਕਾਸ ਕਾਰਜਾਂ ਦੀ ਯੋਜਨਾਬੰਦੀ ਕਰਦਾ ਹੈ, ਜੇਕਰ ਉਸੇ ਦਫ਼ਤਰ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਦਾ ਢੁੱਕਵਾਂ ਪ੍ਰਬੰਧ ਨਹੀਂ ਤਾਂ ਇਲਾਕੇ ਦੇ ਵਿਕਾਸ ਦੀ ਤਸਵੀਰ ਕਿਹੋ ਜਿਹੀ ਹੋਵੇਗੀ। ਸਥਾਨਕ ਵਾਸੀਆਂ ਅਤੇ ਸਟਾਫ਼ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦਫ਼ਤਰ ਦੀ ਇਮਾਰਤ ਅਤੇ ਡਰੇਨੇਜ ਪ੍ਰਬੰਧਾਂ ਦਾ ਤੁਰੰਤ ਜਾਇਜ਼ਾ ਲੈ ਕੇ ਪਾਣੀ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ, ਤਾਂ ਜੋ ਆਉਣ ਵਾਲੀ ਬਰਸਾਤ ਦੌਰਾਨ ਮੁੜ ਅਜਿਹੇ ਹਾਲਾਤ ਪੈਦਾ ਨਾ ਹੋਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਮੋਟਰਸਾਈਕਲ ਸਣੇ ਨਹਿਰ ਦੇ ਠਾਠਾਂ ਮਾਰਦੇ ਪਾਣੀ 'ਚ ਜਾ ਡਿੱਗੇ ਪਿਓ-ਪੁੱਤ, ਪੈ ਗਿਆ ਚੀਕ-ਚਿਹਾੜਾ
NEXT STORY