ਅੰਮ੍ਰਿਤਸਰ- ਅੱਜ ਪੰਜ ਮੈਂਬਰਾਂ ਦੀ ਅਹਿਮ ਬੈਠਕ ਮਗਰੋਂ ਜਥੇਦਾਰ ਗੜਗੱਜ ਨੇ ਵੱਡੇ ਫ਼ੈਸਲੇ ਸਾਂਝੇ ਕੀਤੇ ਹਨ। ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਚਾਲੇ ਚੱਲ ਰਹਾ ਧਾਰਮਿਕ ਵਿਵਾਦ ਹੁਣ ਖ਼ਤਮ ਕਰ ਦਿੱਤਾ ਗਿਆ ਹੈ। ਇਹ ਫ਼ੈਸਲਾ ਸਿੱਖ ਕੌਮ ਦੀ ਏਕਤਾ ਅਤੇ ਗੁਰਮਤਿ ਮਰਯਾਦਾ ਨੂੰ ਮੱਦੇਨਜ਼ਰ ਰੱਖ ਕੇ ਲਿਆ ਗਿਆ ਹੈ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ’ਚ ਗਾਈਡ ਸੇਵਾਵਾਂ ਦੇ ਕੇ ਮੋਟੀ ਰਕਮ ਵਸੂਲਣ ਵਾਲਾ ਵਿਅਕਤੀ ਗ੍ਰਿਫ਼ਤਾਰ
ਜਥੇਦਾਰ ਨੇ ਦੱਸਿਆ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਤਨਖਾਹੀਆ ਐਲਾਨ ਸਬੰਧੀ ਸਾਰੇ ਮਤੇ ਵਾਪਸ ਲੈ ਲਏ ਗਏ ਹਨ। ਇਨ੍ਹਾਂ ’ਚ ਜਥੇਦਾਰਕੁਲਦੀਪ ਸਿੰਘ ਗੜਗੱਜ ਜੀ, ਬਾਬਾ ਟੇਕ ਸਿੰਘ ਧਨੌਲਾ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਐਲਾਨਣ ਵਾਲੇ ਮਤੇ ਸ਼ਾਮਲ ਹਨ। ਇਸੇ ਦੇ ਨਾਲ ਹੀ ਕਮੇਟੀ ਵੱਲੋਂ ਜਥੇਦਾਰ ਗੜਗੱਜ ਅਤੇ ਹੋਰ ਸਿੰਘਾਂ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਲਈ ਖਿਮਾ ਵੀ ਮੰਗੀ ਗਈ ਹੈ। ਇਸ ਨਤੀਜੇ ਨਾਲ ਕਈ ਮਹੀਨਿਆਂ ਤੋਂ ਚੱਲ ਰਹੀ ਤਨਾਅਪੂਰਨ ਹਾਲਤ ਹੁਣ ਸ਼ਾਂਤ ਹੋਣ ਦੀ ਆਸ ਜਤਾਈ ਜਾ ਰਹੀ ਹੈ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਦੇ ਰਸਤੇ 'ਤੇ ਸਥਿਤ ਦੁਕਾਨਦਾਰਾਂ ਲਈ ਜਾਰੀ ਹੋਏ ਵੱਡੇ ਹੁਕਮ
ਇਸ ਦੌਰਾਨ ਜਥੇਦਾਰ ਗੜਗੱਜ ਵੱਲੋਂ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਆਦੇਸ਼ ਦਿੱਤਾ ਗਿਆ ਕਿ ਉਹ ਪਟਨਾ ਸਾਹਿਬ ਕਮੇਟੀ ਵਿਰੁੱਧ ਦਰਜ ਕੀਤਾ ਗਿਆ ਮੁਕੱਦਮਾ ਵਾਪਸ ਲੈਣ। ਉਨ੍ਹਾਂ ਨੇ ਇਹ ਵੀ ਆਦੇਸ਼ ਦਿੱਤਾ ਕਿ ਰਣਜੀਤ ਸਿੰਘ ਗੌਹਰ ਮੀਡੀਆ ਰਾਹੀਂ ਕੋਈ ਬਿਆਨਬਾਜ਼ੀ ਨਾ ਕਰਨ ਅਤੇ ਸਿੱਧੀ ਗੱਲਬਾਤ ਰਾਹੀਂ ਵਿਵਾਦ ਨੂੰ ਸੁਲਝਾਉਣ।
ਇਹ ਵੀ ਪੜ੍ਹੋ- ਪੰਜਾਬ ਦੇ ਸੁਵਿਧਾ ਕੇਂਦਰਾਂ ਨੂੰ ਲੈ ਕੇ ਜ਼ਰੂਰੀ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ: ਅੰਮ੍ਰਿਤਪਾਲ ਸਿੰਘ ਨੂੰ ਜਲਦ ਲਿਆਂਦਾ ਜਾਵੇਗਾ ਪੰਜਾਬ!
NEXT STORY