ਅੰਮ੍ਰਿਤਸਰ/ਹੁਸ਼ਿਆਰਪੁਰ : ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐੱਸ. ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਹੁਸ਼ਿਆਰਪੁਰ ਦੇ ਦੀਪ ਨਗਰ ਨਾਲ ਸਬੰਧਤ 22 ਸਾਲਾ ਹਰਜੋਤ ਸਿੰਘ ਪੁੱਤਰ ਸੁਰਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ. ਐੱਸ. ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਮਾਪਿਆਂ ਦਾ ਇਕਲੌਤਾ ਪੁੱਤਰ ਹਰਜੋਤ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਸੁਧਾਰਨ ਲਈ ਕਰੀਬ ਡੇਢ ਸਾਲ ਪਹਿਲਾਂ ਹੀ ਦੁਬਈ ਆਇਆ ਸੀ ਕਿ ਬੀਤੀ 30 ਅਗਸਤ ਨੂੰ ਅਚਾਨਕ ਦਿਲ ਦਾ ਦੌਰਾ ਪੈ ਜਾਣ ਕਾਰਨ ਉਸਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਕੁੜੀ ਨਾਲ ਵਿਆਹ ਕਰਵਾ ਕੇ ਫਸਿਆ ਲਾੜਾ, ਗੁਰਦੁਆਰੇ ਦੇ ਭਾਈ ਸਣੇ ਦਰਜ ਹੋਇਆ ਮਾਮਲਾ
ਉਨ੍ਹਾਂ ਦੱਸਿਆ ਕਿ ਇਸ ਘਟਨਾ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਦੱਸਿਆ ਕਿ ਮ੍ਰਿਤਕ ਹਰਜੋਤ ਸਿੰਘ ਜੋ ਕਿ ਆਪਣੇ ਬਜ਼ੁਰਗ ਮਾਪਿਆਂ ਦਾ ਇਕੋ-ਇਕ ਸਹਾਰਾ ਸੀ, ਉਸਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ, ਜਿਸ ਉਪਰੰਤ ਉਨ੍ਹਾਂ ਭਾਰਤੀ ਦੂਤਾਵਾਸ ਦੇ ਮਾਇਕ ਸਹਿਯੋਗ ਅਤੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ ’ਚ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਹਰਜੋਤ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਜ਼ਿਕਰ ਕਰਦਿਆਂ ਦੱਸਿਆ ਕਿ ਹਰਜੋਤ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਦੁਬਈ ਸਥਿਤ ਭਾਰਤੀ ਕੌਂਸਲੇਟ ਨੇ ਕੀਤਾ ਹੈ।
ਇਹ ਵੀ ਪੜ੍ਹੋ : ਜੇਲ੍ਹ ’ਚ ਡਿਊਟੀ ’ਤੇ ਆਏ ਸੀਨੀਅਰ ਸਿਪਾਹੀ ਦੀ ਕਰੂਤਤ, ਅਜਿਹੀ ਜਗ੍ਹਾ ਲਗਾਈ ਅਫੀਮ ਦੇਖ ਉੱਡੇ ਹੋਸ਼
ਪੀੜਤ ਪਰਿਵਾਰ ਨਾਲ ਹਵਾਈ ਅੱਡੇ 'ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਅੰਮ੍ਰਿਤਸਰ ਟੀਮ ਵੱਲੋਂ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ ਤੇ ਖਜ਼ਾਨਚੀ ਨਵਜੀਤ ਘਈ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾ ਸਦਕਾ ਹੁਣ ਤੱਕ 350 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ। ਇਸ ਦੌਰਾਨ ਹਵਾਈ ਅੱਡੇ ਤੇ ਮ੍ਰਿਤਕ ਦੇਹ ਲੈਣ ਪਹੁੰਚੇ, ਹਰਜੋਤ ਸਿੰਘ ਦੇ ਚਚੇਰੇ ਭਰਾ ਇਕਬਾਲ ਸਿੰਘ, ਦੋਸਤ ਸ਼ਿਵਮ ਠਾਕੁਰ ਅਤੇ ਰਿਸ਼ਤੇਦਾਰਾਂ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਹਰਜੋਤ ਦੇ ਬਜ਼ੁਰਗ ਮਾਪਿਆਂ ਤੇ ਹੋਰਨਾਂ ਪਰਿਵਾਰਕ ਮੈਂਬਰਾਂ ਨੂੰ ਉਸ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।
ਇਹ ਵੀ ਪੜ੍ਹੋ : ਇੰਸਟਾਗ੍ਰਾਮ ’ਤੇ ਲਾਈਕਸ ਦੀ ਅਜਿਹੀ ਭੁੱਖ ਕਿ ਆਪਣੀ ਤੇ ਰਿਸ਼ੇਤਦਾਰ ਦੀ ਅਸ਼ਲੀਲ ਫੋਟੋ ਕਰ ਦਿੱਤੀ ਅਪਲੋਡ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਰੀਬ ਅਤੇ ਪੱਛੜੇ ਵਰਗਾਂ ਦੇ ਬੱਚਿਆਂ ਦੀ ਤਕਦੀਰ ਬਦਲਣ ਵਾਲਾ ਹੋਵੇਗਾ ‘ਸਕੂਲ ਆਫ਼ ਐਮੀਨੈਂਸ’
NEXT STORY