ਕਾਹਨੂੰਵਾਨ/ਗੁਰਦਾਸਪੁਰ (ਹਰਮਨ)- 21 ਮਹੀਨੇ ਪਹਿਲਾਂ ਵਰਕ ਪਰਮਿਟ 'ਤੇ ਇੰਗਲੈਂਡ ਗਏ ਨੌਜਵਾਨ ਦੀ ਅਚਾਨਕ ਮੌਤ ਹੋ ਗਈ। ਨੌਜਵਾਨ ਦੇ ਪਿਤਾ ਠਾਕੁਰ ਲਖਬੀਰ ਸਿੰਘ ਵਾਸੀ ਕਾਹਨੂੰਵਾਨ ਨੇ ਦੱਸਿਆ ਕਿ ਉਸਦਾ 23 ਸਾਲਾਂ ਪੁੱਤਰ ਠਾਕੁਰ ਅਭਿਸ਼ੇਕ ਸਿੰਘ 21 ਮਹੀਨੇ ਪਹਿਲਾਂ ਪਰਿਵਾਰ ਦੇ ਬਿਹਤਰ ਭਵਿੱਖ ਲਈ ਵਰਕ ਪਰਮਿਟ 'ਤੇ ਇੰਗਲੈਂਡ ਗਿਆ ਸੀ। ਜਿੱਥੇ ਉਹ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਪੇਟ ਦਰਦ ਦੀ ਸ਼ਿਕਾਇਤ ਕਰ ਰਿਹਾ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ
ਉਸਨੇ ਇੰਗਲੈਂਡ ਦੇ ਡਾਕਟਰਾਂ ਦੇ ਕੋਲੋਂ ਚੈੱਕਅਪ ਵੀ ਕਰਾਇਆ ਪਰ ਵੀਰਵਾਰ ਨੂੰ ਉਸ ਦੀ ਹਾਲਤ ਅਚਾਨਕ ਜ਼ਿਆਦਾ ਵਿਗੜ ਗਈ। ਜਿਸ ਤੋਂ ਬਾਅਦ ਉਸ ਦੇ ਦੋਸਤ ਉਸ ਨੂੰ ਇਲਾਜ ਲਈ ਹਸਪਤਾਲ ਜਾਣ ਲਈ ਤਿਆਰੀਆਂ ਕਰ ਰਹੇ ਸਨ ਕਿ ਇਸੇ ਦੌਰਾਨ ਉਸ ਦੀ ਹਾਲਤ ਹੋਰ ਜ਼ਿਆਦਾ ਵਿਗੜਨ ਕਾਰਨ ਉਹਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਸਕਿਓਰਿਟੀ ਗਾਰਡ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਨੌਜਵਾਨ ਅਭਿਸ਼ੇਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਜਿਸ ਦੀ ਮ੍ਰਿਤਕ ਦੇਹ ਇੰਗਲੈਂਡ ਤੋਂ ਵਾਪਸ ਲਿਆਉਣ ਲਈ ਪਰਿਵਾਰ ਵੱਲੋਂ ਪੰਜਾਬ ਤੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਇਕਲੌਤੇ ਪੁੱਤਰ ਦੀ ਡੈਡ ਬਾਡੀ ਇੰਗਲੈਂਡ ਤੋਂ ਵਾਪਸ ਲਿਆਉਣ 'ਚ ਮਦਦ ਕੀਤੀ ਜਾਵੇ। ਅਭਿਸ਼ੇਕ ਸਿੰਘ ਦੀ ਮੌਤ ਤੋਂ ਬਾਅਦ ਰਾਜਪੂਤ ਭਾਈਚਾਰੇ ਕਸਬਾ ਕਾਹਨੂੰਵਾਨ ਦੇ ਲੋਕਾਂ ਅਤੇ ਇਲਾਕੇ ਦੇ ਲੋਕਾਂ ਵਿੱਚ ਭਾਰੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਲੱਗ ਗਈਆਂ ਪਾਬੰਦੀਆਂ, 16 ਅਗਸਤ ਤੱਕ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਰਮੀ ਦੀਆਂ ਛੁੱਟੀਆਂ ਵਿਚਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਜਾਰੀ ਹੋਇਆ ਸ਼ਡਿਊਲ
NEXT STORY