ਚੰਡੀਗੜ੍ਹ (ਆਸ਼ੀਸ਼)- ਉੱਤਰੀ ਭਾਰਤ ਵਿਚ ਠੰਡੀ ਹਵਾ ਅਤੇ ਹੱਡ ਜੋੜਨ ਵਾਲੀ ਠੰਡ ਤੋਂ ਲੋਕ ਪ੍ਰੇਸ਼ਾਨ ਹਨ। ਦਿਨ ਵੇਲੇ ਬਾਰਿਸ਼ ਹੁੰਦੀ ਹੈ ਅਤੇ ਰਾਤ ਨੂੰ ਸੰਘਣੀ ਧੁੰਦ ਸਮੱਸਿਆ ਬਣ ਜਾਂਦੀ ਹੈ। ਇਸ ਦੇ ਚਲਦੇ ਚੰਡੀਗੜ੍ਹ ਸਿੱਖਿਆ ਵਿਭਾਗ ਵਲੋਂ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਨਾ ਵਧਾਉਣ ਕਾਰਨ ਮਾਪੇ ਪ੍ਰੇਸ਼ਾਨ ਹਨ। ਛੁੱਟੀਆਂ ਵਧਾਉਣ ਸਬੰਧੀ ਵਿਭਾਗ ਵਲੋਂ ਹਾਲੇ ਤੱਕ ਕੋਈ ਹੁਕਮ ਜਾਰੀ ਨਹੀਂ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਸਿੱਖਿਆ ਵਿਭਾਗ ਆਉਣ ਵਾਲੇ ਹਫਤੇ ਫਿਰ ਤੋਂ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਸਕਦਾ ਹੈ।
ਇਹ ਵੀ ਪੜ੍ਹੋ- ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਜੇਲ੍ਹ 'ਚ ਹੀ ਮਨਾਉਣਗੇ ਜਨਮਦਿਨ ਤੇ ਲੋਹੜੀ! ਜ਼ਮਾਨਤ 'ਤੇ ਫੈਸਲਾ 15 ਨੂੰ
ਸਰਦੀ ਦਾ ਅਸਰ ਚੰਡੀਗੜ੍ਹ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ। ਦਿਨ ਅਤੇ ਰਾਤ ਦਾ ਤਾਪਮਾਨ ਡਿੱਗ ਰਿਹਾ ਹੈ। ਇਸ ਹਫ਼ਤੇ ਸੀਜ਼ਨ ਦਾ ਸਭ ਤੋਂ ਘੱਟ ਤਾਪਮਾਨ 6.4 ਡਿਗਰੀ ਦਰਜ ਕੀਤਾ ਗਿਆ। ਇਸੇ ਤਰ੍ਹਾਂ ਵੱਧ ਤੋਂ ਵੱਧ ਤਾਪਮਾਨ 12 ਡਿਗਰੀ ਦਰਜ ਕੀਤਾ ਗਿਆ ਹੈ।ਦੂਜੇ ਪਾਸੇ ਸ਼ਹਿਰ ਵਿਚ ਦੁਪਹਿਰ ਤੱਕ ਠੰਡੀ ਹਵਾ ਦਾ ਅਸਰ ਦੇਖਣ ਨੂੰ ਮਿਲਿਆ। ਸਵੇਰ ਵੇਲੇ ਸੰਘਣੀ ਧੁੰਦ ਨੇ ਵਾਹਨ ਚਾਲਕਾਂ ਨੂੰ ਪ੍ਰੇਸ਼ਾਨ ਕੀਤਾ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਸ਼ਹਿਰ ਵਿਚ 17 ਜਨਵਰੀ ਤੱਕ ਸ਼ੀਤ ਲਹਿਰ ਜਾਰੀ ਰਹੇਗੀ। ਆਉਣ ਵਾਲੇ ਦਿਨਾਂ ਵਿਚ ਸੀਤ ਲਹਿਰ ਜਾਰੀ ਰਹਿ ਸਕਦੀ ਹੈ।
ਇਹ ਵੀ ਪੜ੍ਹੋ- ਪਿੰਡਾਂ ਦੇ ਵਿਕਾਸ ਕਾਰਜ ਕਰਵਾਉਣ ਬਦਲੇ ਸਰਪੰਚਾਂ ਤੋਂ ਰਿਸ਼ਵਤ ਲੈਣ ਵਾਲਾ BDPO ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਮਾਨ ਦੇ ਹੱਕ 'ਚ ਨਿੱਤਰੇ ਰਵਨੀਤ ਸਿੰਘ ਬਿੱਟੂ, ਸੁਖਬੀਰ ਬਾਦਲ ਨੂੰ ਪਾਈ ਝਾੜ
NEXT STORY