ਗੁਰਦਾਸਪੁਰ (ਹਰਮਨ, ਵਿਨੋਦ)- ਪਿਛਲੇ ਕਈ ਦਿਨਾਂ ਤੋਂ ਪੰਜਾਬ ਸਮੇਤ ਗੁਰਦਾਸਪੁਰ ਵਿਚ ਚੱਲ ਰਹੀ ਸੀਤ ਲਹਿਰ ਨੇ ਆਮ ਜਨਜੀਵਨ ’ਤੇ ਵੱਡਾ ਅਸਰ ਪਾਇਆ ਹੈ। ਕੜਾਕੇ ਦੀ ਠੰਡ ’ਚ ਵਿਦਿਆਰਥੀ ਕੰਬਦੇ ਹੋਏ ਸਕੂਲਾਂ ਵਿਚ ਪਹੁੰਚ ਰਹੇ ਹਨ ਅਤੇ ਤਾਪਮਾਨ ’ਚ ਆ ਰਹੀ ਗਿਰਾਵਟ ਦੇ ਮੱਦੇਨਜ਼ਰ ਵੱਡੀ ਗਿਣਤੀ ਵਿਚ ਬੱਚੇ ਅਤੇ ਬਜ਼ੁਰਗ ਬੀਮਾਰ ਹੋ ਰਹੇ ਹਨ। ਲੋਕਾਂ ਨੂੰ ਇਸ ਠੰਡ ਤੋਂ ਬਚਾਉਣ ਲਈ ਸਿਹਤ ਵਿਭਾਗ ਨੇ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ। ਮੌਸਮ ਵਿਭਾਗ ਨੇ ਐਤਵਾਰ ਤੱਕ ਧੁੰਦ ਅਤੇ ਠੰਡ ਦਾ ਅਲਰਟ ਜਾਰੀ ਕੀਤਾ ਹੈ। ਫਿਲਹਾਲ ਮੌਸਮ ਖੁਸ਼ਕ ਰਹੇਗਾ ਅਤੇ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਬੀਤੇ ਦਿਨ ਗੁਰਦਾਸਪੁਰ ਵਿਚ ਸਭ ਤੋਂ ਠੰਡਾ ਰਿਹਾ ਮੌਸਮ, ਜਿਥੇ ਦਿਨ ਦਾ ਔਸਤਨ ਤਾਪਮਾਨ 16 ਡਿਗਰੀ ਅਤੇ ਰਾਤ ਦਾ ਤਾਪਮਾਨ 4 ਡਿਗਰੀ ਦੇ ਆਸਪਾਸ ਸੀ।
ਇਹ ਵੀ ਪੜ੍ਹੋ :ਅਕਾਲੀ ਦਲ ਦੀ 'ਪੰਜਾਬ ਬਚਾਓ ਯਾਤਰਾ' 'ਤੇ CM ਮਾਨ ਨੇ ਟਵੀਟ ਕਰ ਆਖੀ ਇਹ ਗੱਲ
ਜਾਣਕਾਰੀ ਮੁਤਾਬਕ ਗੁਰਦਾਸਪੁਰ ਜ਼ਿਲ੍ਹੇ ਵਿਚ ਪਿਛਲੇ ਕੁਝ ਦਿਨਾਂ ਤੋਂ ਠੰਡ ਦਾ ਕਹਿਰ ਜਾਰੀ ਹੋਣ ਕਾਰਨ ਜ਼ਿਆਦਾਤਰ ਲੋਕ ਘਰਾਂ ਵਿਚ ਹੀ ਰਹਿਣ ਲਈ ਮਜ਼ਬੂਰ ਹਨ, ਬੇਸ਼ੱਕ ਸਰਕਾਰ ਨੇ ਕੜਾਕੇ ਦੀ ਠੰਡ ਕਾਰਨ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ ਪਰ ਠੰਡ ਕਾਰਨ ਵਿਦਿਆਰਥੀ ਅਜੇ ਵੀ ਕੰਬਦੇ ਹੋਏ ਸਕੂਲਾਂ ਵਿਚ ਪਹੁੰਚ ਰਹੇ ਹਨ। ਅਧਿਆਪਕ ਠੰਡ ਤੋਂ ਬਚਣ ਲਈ ਅੱਗ ਅਤੇ ਹੀਟਰਾਂ ਦਾ ਸਹਾਰਾ ਲੈ ਰਹੇ ਹਨ ਜਦੋਂਕਿ ਵਿਦਿਆਰਥੀ ਠੰਡ ਵਿਚ ਕਲਾਸਰੂਮਾਂ ਦੇ ਅੰਦਰ ਕੰਬ ਰਹੇ ਹਨ। ਅਧਿਆਪਕਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਸਕੂਲਾਂ ਵਿਚ ਬੱਚਿਆਂ ਦੀ ਆਮਦ ਘੱਟ ਹੋਣ ਕਾਰਨ ਸਕੂਲਾਂ ਵਿਚ ਛੁੱਟੀਆਂ ਕੀਤੀਆਂ ਜਾਣ, ਕਈ ਅਧਿਆਪਕਾਂ ਨੇ ਕਿਹਾ ਕਿ ਠੰਡ ਦਾ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ, ਠੰਡ ਨੂੰ ਦੇਖਦੇ ਹੋਏ ਸਕੂਲ ਦੀਆਂ ਛੁੱਟੀਆਂ ਹੁਣ ਹੋਰ ਵਧਾਉਣੀ ਚਾਹੀਦੀਆਂ ਹਨ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।
ਇਹ ਵੀ ਪੜ੍ਹੋ : ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਕਟੜਾ ਤੋਂ ਵੰਦੇ ਭਾਰਤ ਐਕਸਪ੍ਰੈਸ ਟਰੇਨ ਦਾ ਸੰਚਾਲਨ ਸ਼ੁਰੂ
ਉਨ੍ਹਾਂ ਕਿਹਾ ਕਿ ਇਸ ਸਾਲ ਵੀ ਭਿਆਨਕ ਧੁੰਦ ਅਤੇ ਕੋਹਰਾ ਪੈ ਰਿਹਾ ਹੈ ਅਤੇ ਬੱਚੇ ਵੀ ਬੀਮਾਰ ਹੋ ਰਹੇ ਹਨ। ਪਿਛਲੇ ਸਾਲ ਵੀ ਧੁੰਦ ਕਾਰਨ ਕਈ ਅਧਿਆਪਕ ਆਪਣੀਆਂ ਕੀਮਤੀ ਜਾਨਾਂ ਗਵਾ ਚੁੱਕੇ ਹਨ ਅਤੇ ਕਈ ਅਧਿਆਪਕ ਜ਼ਖ਼ਮੀ ਵੀ ਹੋਏ ਸਨ। ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਰਦੀਆਂ ਨੂੰ ਦੇਖਦੇ ਹੋਏ ਤੁਰੰਤ ਛੁੱਟੀਆਂ ਵਧਾਵੇ ਅਤੇ ਮੌਸਮ ਦੇ ਸੁਧਰਨ ਤੱਕ ਛੁੱਟੀਆਂ ਦਾ ਐਲਾਨ ਕਰੇ।
ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ
ਪੰਜਾਬ ਵਿਚ ਡਿੱਗ ਰਹੇ ਤਾਪਮਾਨ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੇ ਲੋਕਾਂ ਨੂੰ ਆਪਣਾ ਧਿਆਨ ਰੱਖਣ ਲਈ ਕਿਹਾ ਹੈ। ਖ਼ਾਸ ਤੌਰ ’ਤੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਕੜਾਕੇ ਦੀ ਠੰਡ ਤੋਂ ਬਚਣ ਲਈ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕੀਤੀ ਗਈ ਹੈ। ਡਾਕਟਰਾਂ ਅਨੁਸਾਰ ਠੰਡ ਦੇ ਲੰਮੇ ਸਮੇਂ ਤੱਕ ਰਹਿਣ ਨਾਲ ਫਲੂ, ਨੱਕ ਵਗਣ, ਹਾਈਪੋਥਰਮੀਆ, ਠੰਡ, ਦਿਲ ਦਾ ਦੌਰਾ ਪੈਣ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ, ਬੰਦ ਕਮਰੇ ਵਿਚ ਰੂਮ ਹੀਟਰ ਦੀ ਵਰਤੋਂ ਕਰਨਾ ਸਾਹ ਦੇ ਮਰੀਜ਼ਾਂ ਲਈ ਘਾਤਕ ਸਿੱਧ ਹੋ ਸਕਦਾ ਹੈ। ਬਜ਼ੁਰਗਾਂ ਅਤੇ ਬੱਚਿਆਂ ਨੂੰ ਆਪਣੀ ਛਾਤੀ ਨੂੰ ਗਰਮ ਰੱਖਣਾ ਚਾਹੀਦਾ ਹੈ ਅਤੇ ਘਰ ਤੋਂ ਬਾਹਰ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ, ਦਿਲ ਦੇ ਰੋਗੀਆਂ ਨੂੰ ਸਵੇਰ ਦੀ ਸੈਰ ਨਹੀਂ ਕਰਨੀ ਚਾਹੀਦੀ ਅਤੇ ਜੇਕਰ ਸਰੀਰ ਵਿਚ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ ਫਿਰ ਇਕ ਹੋਰ ਬਲਾਸਟ, ਦੂਰ ਤੱਕ ਫੈਲੀਆਂ ਅੱਗ ਦੀਆਂ ਲਪਟਾਂ
ਡਾਕਟਰਾਂ ਅਨੁਸਾਰ ਜੇਕਰ ਜੁਕਾਮ ਦੇ ਨਾਲ ਲੰਬੇ ਸਮੇਂ ਤੱਕ ਰਹਿਣ ਨਾਲ ਫਲੂ, ਨੱਕ ਵਗਣਾ ਆਦਿ ਦੇ ਲੱਛਣ ਦਿਖਾਈ ਦੇਣ ਤਾਂ ਡਾਕਟਰ ਨਾਲ ਸੰਪਰਕ ਕੀਤਾ ਜਾਵੇ। ਸੀਤ ਲਹਿਰ ਦੌਰਾਨ ਜੇਕਰ ਸੰਭਵ ਹੋਵੇ ਤਾਂ ਘਰ ਦੇ ਅੰਦਰ ਹੀ ਰਹਿਣਾ ਚਾਹੀਦਾ ਹੈ ਅਤੇ ਸਰਦੀਆਂ ਵਿਚ ਯਾਤਰਾ ਵੀ ਘੱਟ ਕਰਨੀ ਚਾਹੀਦੀ ਹੈ। ਰੂਮ ਹੀਟਰ ਦੀ ਜ਼ਿਆਦਾ ਵਰਤੋਂ ਸਾਹ ਦੇ ਮਰੀਜ਼ਾਂ ਲਈ ਸਮੱਸਿਆ ਪੈਦਾ ਕਰਦੀ ਹੈ। ਸਰਦੀਆਂ ਵਿਚ ਰਾਈਨੋ ਵਾਇਰਸ ਦੀ ਗਤੀਵਿਧੀ ਵੱਧ ਜਾਂਦੀ ਹੈ। ਇਸ ਨਾਲ ਖੰਘ, ਜ਼ੁਕਾਮ, ਫੇਫੜਿਆਂ ਦੀ ਇਨਫੈਕਸ਼ਨ ਅਤੇ ਸਾਹ ਦੀ ਨਾਲੀ (ਕ੍ਰੋਨਿਕ ਆਬਸਟਰਕਟਿਵ ਪਲਮੋਨਰੀ ਡਿਜ਼ੀਜ਼-ਸੀ. ਓ. ਪੀ. ਡੀ) ਵਿਚ ਸੋਜ ਕਾਰਨ ਸਾਹ ਚੜ੍ਹਨ ਦੀ ਸਮੱਸਿਆ ਵਧ ਜਾਂਦੀ ਹੈ, ਇਸ ਤੋਂ ਇਲਾਵਾ ਵੱਧਦੀ ਠੰਡ ਕਾਰਨ ਹਾਈਪੋਥਰਮੀਆ ਦਾ ਡਰ ਬਣਿਆ ਰਹਿੰਦਾ ਹੈ |
ਇਹ ਵੀ ਪੜ੍ਹੋ : ਪੰਜਾਬ 'ਚ ਠੰਡ ਨਾਲ ਕੰਬਦੇ ਸਕੂਲਾਂ ’ਚ ਪਹੁੰਚ ਰਹੇ ਵਿਦਿਆਰਥੀ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
ਪੂਰੇ ਸਾਵਧਾਨ ਰਹਿ ਕੇ ਵਾਹਨ ਚਲਾਉਣ ਚਾਲਕ : ਟ੍ਰੈਫਿਕ ਪੁਲਸ
ਟ੍ਰੈਫ਼ਿਕ ਪੁਲਿਸ ਨੇ ਵਾਹਨਾਂ ਚਾਲਕਾਂ ਨੂੰ ਪੂਰੇ ਸਾਵਧਾਨ ਰਹਿ ਕੇ ਵਾਹਨ ਚਲਾਉਣ ਦੀ ਅਪੀਲ ਕੀਤੀ ਹੈ ਅਤੇ ਕਿਸੇ ਵੀ ਸੂਰਤ ਵਿਚ ਸੜਕ ਵਿਚ ਜਾਂ ਸਾਈਡ 'ਤੇ ਗੱਡੀ ਪਾਰਕ ਨਾ ਕਰਨ ਦੀ ਸਲਾਹ ਦਿੱਤੀ ਹੈ, ਜੇਕਰ ਲੋੜ ਪਏ ਤਾਂ ਗੱਡੀ ਨੂੰ ਸੜਕ ਤੋਂ ਹੇਠਾਂ ਉਤਾਰ ਕੇ ਖੜ੍ਹੇ ਕਰਨ ਦੀ ਸਲਾਹ ਦਿੱਤੀ ਗਈ ਹੈ। ਇਸੇ ਤਰ੍ਹਾਂ ਵਾਹਨਾਂ ਦੀ ਰਫ਼ਤਾਰ ਵੀ ਘੱਟ ਰੱਖਣ ਲਈ ਕਿਹਾ ਗਿਆ ਹੈ। ਵਾਹਨਾਂ ਦੇ ਅੱਗੇ ਪਿਛਲੇ ਰਿਫਲੈਕਟਰ ਲਗਾਉਣ, ਪਾਰਕਿੰਗ ਲਾਈਟਾਂ ਦੀ ਵਰਤੋਂ ਕਰਨ ਸਮੇਤ ਹੋਰ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੀਆਂ ਝਾਕੀਆਂ ਨੂੰ ਲੈ ਕੇ CM ਮਾਨ ਦਾ ਸੁਨੀਲ ਜਾਖੜ ਨੂੰ ਮੁੜ ਜਵਾਬ, ਕੀਤਾ Tweet
NEXT STORY