ਮੋਗਾ, (ਆਜ਼ਾਦ)- ਕੈਂਪ ਭੀਮ ਨਗਰ ਮੋਗਾ ਨਿਵਾਸੀ ਸੁਰਜੀਤ ਕੁਮਾਰ ਨੇ ਆਪਣੀ ਗੱਡੀ ਦੇ ਚਾਲਕ 'ਤੇ ਦੋ ਲੱਖ ਰੁਪਏ ਲੈ ਕੇ ਫਰਾਰ ਹੋ ਜਾਣ ਦਾ ਦੋਸ਼ ਲਾਇਆ ਹੈ। ਇਸ ਸਬੰਧੀ ਥਾਣਾ ਸਿਟੀ ਮੋਗਾ ਵੱਲੋਂ ਕਥਿਤ ਦੋਸ਼ੀ ਜਗਦੀਪ ਸਿੰਘ ਉਰਫ ਟਿੱਕਾ ਨਿਵਾਸੀ ਨੇੜੇ ਪੂਰਨ ਸਿੰਘ ਦੀ ਚੱਕੀ ਮੋਗਾ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਸੁਰਜੀਤ ਸਿੰਘ ਨੇ ਕਿਹਾ ਕਿ ਜਗਦੀਪ ਸਿੰਘ ਟਿੱਕਾ ਪਿਛਲੇ ਕਈ ਸਾਲਾਂ ਤੋਂ ਉਸ ਕੋਲ ਕੰਮ ਕਰਦਾ ਆ ਰਿਹਾ ਸੀ, ਜੋ ਬੈਂਕ 'ਚ ਆਉਣ-ਜਾਣ ਤੇ ਸੇਲਜ਼ਮੇਨ ਦਾ ਕੰਮ ਕਰਦਾ ਸੀ। ਉਸ ਨੇ ਮੇਰੇ ਤੋਂ ਐਡਵਾਂਸ ਪੈਸੇ ਵੀ ਲਏ ਸਨ। ਬੀਤੀ 7 ਫਰਵਰੀ ਨੂੰ ਸ਼ਾਮ ਤਿੰਨ ਵਜੇ ਜਦ ਉਸ ਨੂੰ ਸਟੇਟ ਬੈਂਕ ਆਫ ਇੰਡੀਆ 'ਚ ਦੋ ਲੱਖ ਰੁਪਏ ਜਮ੍ਹਾ ਕਰਵਾਉਣ ਲਈ ਭੇਜਿਆ ਤਾਂ ਉਹ ਵਾਪਸ ਨਹੀਂ ਆਇਆ, ਜਿਸ 'ਤੇ ਅਸੀਂ ਉਸ ਦੀ ਬਹੁਤ ਤਲਾਸ਼ ਕੀਤੀ ਪਰ ਸਾਨੂੰ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ। ਹੁਣ ਸਾਨੂੰ ਪਤਾ ਲੱਗਾ ਕਿ ਉਹ ਵਿਦੇਸ਼ ਜਾਣ ਦੀ ਤਿਆਰੀ ਕਰ ਰਿਹਾ ਹੈ। ਇਸ ਸਬੰਧੀ ਜਾਂਚ ਦੇ ਬਾਅਦ ਪੁਲਸ ਵੱਲੋਂ ਕਥਿਤ ਦੋਸ਼ੀ ਖਿਲਾਫ ਮਾਮਲਾ ਦਰਜ ਕੀਤਾ ਗਿਆ। ਇਸ ਮਾਮਲੇ ਦੀ ਜਾਂਚ ਗੁਰਜਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਕਥਿਤ ਦੋਸ਼ੀ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਉਸ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ।
ਹੋਲੇ ਮਹੱਲੇ ਦੇ ਪ੍ਰਬੰਧਾਂ ਨੂੰ ਲੈ ਕੇ ਪ੍ਰਸ਼ਾਸਨ ਨੇ ਹੱਥ ਘੁੱਟਿਆ
NEXT STORY