ਸ੍ਰੀ ਅਨੰਦਪੁਰ ਸਾਹਿਬ/ਲੁਧਿਆਣਾ (ਅਸ਼ੋਕ)- ਸ੍ਰੀ ਅਨੰਦਪੁਰ ਸਾਹਿਬ ਵਿਖੇ ਸੜਕ ਹਾਦਸਾ ਵਾਪਰਨ ਕਰਕੇ 12 ਸਾਲਾ ਬੱਚੇ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਲੁਧਿਆਣਾ ਦੇ ਮੁਹੱਲਾ ਫਤਹਿਗੜ੍ਹ ਗਲੀ ਨੰਬਰ 2 ’ਚ ਰਹਿਣ ਵਾਲਾ ਇਕ ਪਰਿਵਾਰ, ਜੋਕਿ ਸਵੇਰੇ ਸ੍ਰੀ ਅਨੰਦਪੁਰ ਸਾਹਿਬ ਗਿਆ ਹੋਇਆ ਸੀ, ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਦਰਦਨਾਕ ਹਾਦਸੇ ’ਚ ਪਰਿਵਾਰ ਦੇ ਇਕਲੌਤੇ 12 ਸਾਲਾ ਬੱਚੇ ਵੰਸ਼ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਉਸ ਦੇ ਮਾਤਾ-ਪਿਤਾ ਗੰਭੀਰ ਜ਼ਖ਼ਮੀ ਹੋ ਗਏ। ਇਸ ਦੌਰਾਨ ਉਨ੍ਹਾਂ ਦੀ ਹਾਲਤ ਨੂੰ ਵੇਖਦੇ ਹੋਏ ਦੋਵਾਂ ਨੂੰ ਪੀ. ਜੀ. ਆਈ. ਚੰਡੀਗੜ੍ਹ ਭੇਜ ਦਿੱਤਾ ਗਿਆ।
ਇਹ ਵੀ ਪੜ੍ਹੋ- ਵਿਜੀਲੈਂਸ ਬਿਊਰੋ ਨੇ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਹੌਲਦਾਰ ਨੂੰ ਕੀਤਾ ਗ੍ਰਿਫ਼ਤਾਰ
ਸੂਤਰਾਂ ਅਨੁਸਾਰ ਇਹ ਪਰਿਵਾਰ ਆਪਣੇ ਦੋਪਹੀਆ ਵਾਹਨ ’ਤੇ ਸ੍ਰੀ ਅਨੰਦਪੁਰ ਸਾਹਿਬ ਗਿਆ ਸੀ ਅਤੇ ਜਦੋਂ ਉਹ ਵਾਪਸ ਲੁਧਿਆਣਾ ਵੱਲ ਆ ਰਿਹਾ ਸੀ ਤਾਂ ਸੜਕ ਵਿਚਕਾਰ ਖੜ੍ਹੇ ਟਰੱਕ ਨਾਲ ਟਕਰਾਅ ਗਿਆ। ਮਾਂ ਦਾ ਨਾਂ ਸੋਨੀਆ ਅਤੇ ਪਿਤਾ ਦਾ ਵਿਨੋਦ ਕੁਮਾਰ ਦੱਸਿਆ ਜਾਂਦਾ ਹੈ। ਇਸ ਹਾਦਸੇ ਕਾਰਨ ਪੂਰੇ ਇਲਾਕੇ ’ਚ ਸੋਗ ਦੀ ਲਹਿਰ ਦੌੜ ਪਈ। ਅਕਸਰ ਹੀ ਭਾਰੀ ਵਾਹਨ ਬਿਨਾਂ ਕਿਸੇ ਕਾਰਨ ਸੜਕਾਂ ’ਤੇ ਖੜ੍ਹੇ ਹੋ ਜਾਂਦੇ ਹਨ, ਜੋ ਬੇਕਸੂਰ ਲੋਕਾਂ ਦੀ ਮੌਤ ਦਾ ਕਾਰਨ ਬਣਦੇ ਹਨ, ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਇਨ੍ਹਾਂ ਵਾਹਨਾਂ ਦੇ ਚਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ ਤਾਂ ਜੋ ਅਜਿਹੇ ਹਾਦਸਿਆਂ ’ਚ ਕੋਈ ਵੀ ਵਿਅਕਤੀ ਆਪਣੀ ਜਾਨ ਨਾ ਗੁਆਏ।
ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ ਦੇ ਮੈਦਾਨ 'ਚ ਉਤਰੇ CM ਮਾਨ, ਜਾਣੋ ਕੌਣ ਨੇ ਮੋਹਿੰਦਰ ਭਗਤ, ਜਿਸ ਲਈ 'ਆਪ' ਹੋਈ ਪੱਬਾਂ ਭਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪੁਲਸ ਨੇ ਤਿੰਨ ਮੈਂਬਰੀ ਚੋਰ ਗਿਰੋਹ ਨੂੰ ਕੀਤਾ ਗ੍ਰਿਫ਼ਤਾਰ, ਸੋਨੇ ਦੇ ਗਹਿਣੇ, ਘੜੀਆਂ ਤੇ 9 ਮੋਬਾਈਲ ਬਰਾਮਦ
NEXT STORY