ਸ੍ਰੀ ਕੀਰਤਪੁਰ ਸਾਹਿਬ (ਬਾਲੀ)- ਬਿਲਾਸਪੁਰ-ਸ੍ਰੀ ਕੀਰਤਪੁਰ ਸਾਹਿਬ ਕੌਮੀ ਮਾਰਗ 'ਤੇ ਦਰਗਾਹ ਬਾਬਾ ਬੁੱਢਣ ਸ਼ਾਹ ਜੀ ਨੂੰ ਜਾਂਦੀ ਲਿੰਕ ਸੜਕ ਦੇ ਮੁੱਖ ਦੁਆਰ ਨੇੜੇ ਇਕ ਅਣਪਛਾਤੇ ਵਾਹਨ ਵੱਲੋਂ ਇਕ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ ਜਦਕਿ ਇਕ ਗੰਭੀਰ ਰੂਪ ਜ਼ਖ਼ਮੀ ਹੋ ਗਿਆ। ਜਿਸ ਸਬੰਧ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਤਫ਼ਤੀਸ਼ੀ ਅਫ਼ਸਰ ਹੌਲਦਾਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਉਕਤ ਹਾਦਸੇ ਬਾਰੇ ਤੜਕਸਾਰ ਇਤਲਾਹ ਮਿਲੀ ਸੀ, ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਇਕ ਨੌਜਵਾਨ ਦੀ ਮੌਤ ਹੋ ਚੁੱਕੀ ਸੀ ਅਤੇ ਦੂਜਾ ਨੌਜਵਾਨ ਗੰਭੀਰ ਜ਼ਖ਼ਮੀ ਸੀ, ਜਿਸ ਨੂੰ ਇਲਾਜ ਲਈ ਅਨੰਦਪੁਰ ਸਾਹਿਬ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ।
ਉਨ੍ਹਾਂ ਦੱਸਿਆ ਕਿ ਦੋਵੇਂ ਨੌਜਵਾਨ ਆਪਣੇ ਮੋਟਰਸਾਈਕਲ ਨੰਬਰ ਪੀ. ਬੀ. 91 ਐੱਮ. 6962 'ਤੇ ਸਵਾਰ ਹੋ ਕੇ ਹਿਮਾਚਲ ਪ੍ਰਦੇਸ਼ ਦੇ ਰਿਵਾਲਸਰ ਮੰਡੀ ਤੋਂ ਸ੍ਰੀ ਕੀਰਤਪੁਰ ਸਾਹਿਬ ਨੂੰ ਆ ਰਹੇ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਮੋਹਿਤ (26) ਪੁੱਤਰ ਸਾਦੀ ਲਾਲ ਵਾਸੀ ਰਿਵਾਲਸਰ ਅਤੇ ਜ਼ਖ਼ਮੀ ਨੌਜਵਾਨ ਦੀ ਪਛਾਣ ਵਿਸ਼ਨੂੰ ਪੁੱਤਰ ਸੁਰੇਸ਼ ਵਾਸੀ ਰਿਵਾਲਸਰ ਜ਼ਿਲ੍ਹਾ ਮੰਡੀ ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਜ਼ਖ਼ਮੀ ਨੌਜਵਾਨ ਦੀ ਵੀ ਹਾਲਤ ਕਾਫ਼ੀ ਜ਼ਿਆਦਾ ਗੰਭੀਰ ਹੈ, ਜਿਸ ਕਾਰਨ ਉਹ ਬਿਆਨ ਦੇਣ ਦੇ ਕਾਬਿਲ ਨਹੀਂ ਹੈ, ਜਿਸ ਤੋਂ ਇਹ ਪਤਾ ਲੱਗ ਸਕੇ ਕਿ ਇਹ ਹਾਦਸਾ ਕਿਵੇਂ ਵਾਪਰਿਆ ਅਤੇ ਕਿਹੜੇ ਵ੍ਹੀਕਲ ਦੇ ਨਾਲ ਉਹ ਵੱਜੇ ਹਨ।
ਇਹ ਵੀ ਪੜ੍ਹੋ- ਡਿੰਪੀ ਢਿੱਲੋਂ ਦੇ 'ਆਪ' 'ਚ ਸ਼ਾਮਲ ਹੋਣ 'ਤੇ CM ਮਾਨ ਦਾ ਵੱਡਾ ਬਿਆਨ, ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ
ਉਨ੍ਹਾਂ ਕਿਹਾ ਕਿ ਮੌਕੇ 'ਤੇ ਕਾਰ ਦੇ ਕੁਝ ਸ਼ੀਸ਼ੇ ਅਤੇ ਸਾਈਡ ਗਲਾਸ ਟੁੱਟਿਆ ਪਿਆ ਸੀ ਪਰ ਇਹ ਸਪੱਸ਼ਟ ਨਹੀਂ ਹੈ ਕਿ ਇਹ ਹਾਦਸਾ ਕਿਸੇ ਕਾਰ ਨਾਲ ਹੋਇਆ ਹੈ ਜਾਂ ਕਿਸੇ ਹੋਰ ਵ੍ਹੀਕਲ ਨਾਲ ਜਾਂ ਕਿ ਇਹ ਖ਼ੁਦ ਆਪ ਡਿੱਗੇ ਹਨ। ਉਨ੍ਹਾਂ ਦੱਸਿਆ ਕਿ ਉਕਤ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰ ਆ ਚੁੱਕੇ ਹਨ, ਜਿਨ੍ਹਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਵੀ ਪਰਿਵਾਰਕ ਮੈਂਬਰ ਬਿਆਨ ਦਰਜ ਕਰਵਾਉਣਗੇ, ਉਸ ਦੇ ਆਧਾਰ 'ਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਮ੍ਰਿਤਕ ਵਿਅਕਤੀ ਦੀ ਲਾਸ਼ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਮੁਰਦਾ ਘਰ ਵਿੱਚ ਰੱਖਵਾ ਦਿੱਤੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਹਰਦੀਪ ਸਿੰਘ ਡਿੰਪੀ ਢਿੱਲੋਂ 'ਆਪ' 'ਚ ਸ਼ਾਮਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੱਲੋਂ ਕੇਂਦਰ ਤੋਂ ਸਿਹਤ ਬਜਟ ’ਚ ਵਾਧੇ ਦੀ ਮੰਗ
NEXT STORY