ਫਾਜ਼ਿਲਕਾ- ਫਾਜ਼ਿਲਕਾ ਦੇ ਪਿੰਡ ਪੇਂਚਾਵਾਲੀ 'ਚ ਬਿਜਲੀ ਮਹਿਕਮੇ ਦੇ ਇਕ ਕਰਮਚਾਰੀ ਦੀ ਬਿਜਲੀ ਠੀਕ ਕਰਨ ਦੌਰਾਨ ਕਰੰਟ ਲੱਗਣ ਨਾਲ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਾਦਸੇ ਦਾ ਸ਼ਿਕਾਰ ਹੋਇਆ ਉਕਤ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਦੱਸਿਆ ਜਾ ਰਿਹਾ ਹੈ ਕਿ ਇਕ ਵਾਹਨ ਨਾਲ ਟਕਰਾਉਣ ਕਾਰਨ ਬਿਜਲੀ ਦਾ ਖੰਭਾ ਟੁੱਟ ਗਿਆ ਅਤੇ ਉਸ ਦੀ ਥਾਂ 'ਤੇ ਨਵਾਂ ਖੰਭਾ ਲਗਾਇਆ ਜਾ ਰਿਹਾ ਸੀ ਅਤੇ ਬਿਜਲੀ ਦੀ ਤਾਰ ਵਿਛਾਈ ਜਾ ਰਹੀ ਸੀ।
ਹਾਈਵੋਲਟੇਜ਼ ਤਾਰਾਂ ਦੇ ਚੱਲ ਰਹੇ ਕੰਮ ਦੌਰਾਨ ਨੌਜਵਾਨ ਨੂੰ ਅਚਾਨਕ ਕਰੰਟ ਲੱਗ ਗਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਪਰਿਵਾਰ ਮਾਮਲੇ ਦੀ ਜਾਂਚ ਅਤੇ ਕਾਰਵਾਈ ਦੀ ਮੰਗ ਕਰ ਰਿਹਾ ਹੈ।
ਇਹ ਵੀ ਪੜ੍ਹੋ- ਕਪਿਲ ਸ਼ਰਮਾ ਦੇ ਸ਼ੋਅ 'ਚ ਸਿੱਧੂ ਦੀ ਵਾਪਸੀ, ਵੀਡੀਓ ਸਾਂਝੀ ਕਰ ਲਿਖਿਆ The Home Run
ਇਹ ਵੀ ਪੜ੍ਹੋ- ਪੰਜਾਬ 'ਚ 12 ਨਵੰਬਰ ਦੀ ਛੁੱਟੀ ਨੂੰ ਲੈ ਕੇ ਜਾਣੋ ਵੱਡੀ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਔਰਤ ਦੇ ਢਿੱਡ 'ਚੋਂ ਨਿਕਲੀ ਸਾਢੇ 11 ਕਿਲੋ ਦੀ ਰਸੋਲੀ, ਹਾਲਾਤ ਵੇਖ ਡਾਕਟਰ ਵੀ ਹੈਰਾਨ
NEXT STORY