ਬਠਿੰਡਾ (ਵਿਜੇ ਵਰਮਾ) : ਇੱਥੇ ਪਿੰਡ ਨਰੂਆਣਾ 'ਚ ਨਸ਼ਿਆਂ ਖ਼ਿਲਾਫ਼ ਗ੍ਰਾਮ ਪੰਚਾਇਤ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਦੁਕਾਨਦਾਰਾਂ ਨੂੰ ਬੀੜੀ, ਸਿਗਰਟ, ਗੁਟਕਾ, ਹੋਰ ਨਸ਼ੀਲੇ ਪਦਾਰਥਾਂ ਅਤੇ ਪਾਬੰਦੀਸ਼ੁਦਾ/ਹਾਨੀਕਾਰਕ ਐਨਰਜੀ ਡਰਿੰਕਸ ਵੇਚਣ ਤੋਂ ਪਰਹੇਜ਼ ਕਰਨ ਦੀ ਅਪੀਲ ਕੀਤੀ ਹੈ। ਪੰਚਾਇਤ ਨੇ ਸਪੱਸ਼ਟ ਚਿਤਾਵਨੀ ਦਿੱਤੀ ਹੈ ਕਿ ਜੇਕਰ ਕੋਈ ਦੁਕਾਨਦਾਰ ਇਨ੍ਹਾਂ ਵਸਤਾਂ ਦੀ ਵਿਕਰੀ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਗ੍ਰਾਮ ਪੰਚਾਇਤ ਨਰੂਆਣਾ ਵੱਲੋਂ ਜਾਰੀ ਅਪੀਲ ਅਤੇ ਹੁਕਮ 'ਚ ਕਿਹਾ ਗਿਆ ਹੈ ਕਿ ਨਸ਼ੀਲੀਆਂ ਵਸਤਾਂ ਦੀ ਵਿਕਰੀ ਦਾ ਨੌਜਵਾਨਾਂ ਦੀ ਸਿਹਤ ’ਤੇ ਗੰਭੀਰ ਅਤੇ ਮਾੜਾ ਪ੍ਰਭਾਵ ਪੈਂਦਾ ਹੈ।
ਇਹ ਵੀ ਪੜ੍ਹੋ : ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਅਸਲਾ ਧਾਰਕਾਂ ਨੂੰ ਰਾਹਤ
ਪਿੰਡ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਪਿੰਡ 'ਚ ਸਿਹਤਮੰਦ ਮਾਹੌਲ ਕਾਇਮ ਰੱਖਣ ਦੇ ਉਦੇਸ਼ ਨਾਲ ਪੰਚਾਇਤ ਨੇ ਸਰਬ ਸੰਮਤੀ ਨਾਲ ਇਹ ਫ਼ੈਸਲਾ ਲਿਆ ਹੈ। ਪੰਚਾਇਤ ਨੇ ਕਿਹਾ ਕਿ ਜੇਕਰ ਕੋਈ ਦੁਕਾਨਦਾਰ ਬੀੜੀ, ਸਿਗਰਟ, ਗੁਟਕਾ, ਨਸ਼ੀਲੇ ਪਦਾਰਥ ਜਾਂ ਹੋਰ ਅਜਿਹੀਆਂ ਵਸਤਾਂ ਵੇਚਦਾ ਪਾਇਆ ਗਿਆ ਤਾਂ ਉਸ ’ਤੇ ਭਾਰੀ ਜੁਰਮਾਨਾ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਸਬੰਧਿਤ ਦੁਕਾਨਦਾਰ ਦਾ ਪਿੰਡ ਵੱਲੋਂ ਸਮਾਜਿਕ ਬਾਈਕਾਟ ਵੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ ਸਣੇ ਮਿਲਣਗੇ ਵੱਡੇ ਲਾਭ
ਗ੍ਰਾਮ ਪੰਚਾਇਤ ਨੇ ਸਾਰੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਚਾਇਤ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਨਸ਼ੀਲੀਆਂ ਵਸਤਾਂ ਦੀ ਵਿਕਰੀ ਬੰਦ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ 'ਚ ਸਹਿਯੋਗ ਦੇਣ। ਪੰਚਾਇਤ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨਹੀਂ, ਸਗੋਂ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ ਸਣੇ ਮਿਲਣਗੇ ਵੱਡੇ ਲਾਭ
NEXT STORY