ਲਾਲੜੂ (ਗੁਰਜੀਤ ਈਸਾਪੁਰ) : ਥਾਣਾ ਹੰਡੇਸਰਾ ਅਧੀਨ ਪੈਂਦੇ ਪਿੰਡ ਜੌਲਾ ਕਲਾਂ ਨੇੜੇ ਰਾਧਾ ਸੁਆਮੀ ਭਵਨ ਦੇ ਸਾਹਮਣੇ ਇੱਕ ਕਿਸਾਨ ਦੀ ਮੋਟਰ ’ਤੇ ਰਹਿ ਰਹੇ ਇੱਕ ਪਰਵਾਸੀ ਮਜ਼ਦੂਰ ਨੇ ਆਪਣੇ ਹੀ ਸਾਥੀ ਪਰਵਾਸੀ ਮਜ਼ਦੂਰ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ। ਘਟਨਾ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਉਮਰ ਕਰੀਬ 50 ਸਾਲ ਦੇ ਕਰੀਬ ਹੈ। ਜਾਣਕਾਰੀ ਅਨੁਸਾਰ ਤਿੰਨ ਪਰਵਾਸੀ ਮਜ਼ਦੂਰ ਮੋਟਰ ’ਤੇ ਰਹਿ ਕੇ ਕੰਮ ਕਰਦੇ ਸਨ। ਬੀਤੀ ਰਾਤ ਇੱਕ ਮਜ਼ਦੂਰ ਮੋਟਰ ਦੀ ਛੱਤ 'ਤੇ ਸੌਣ ਲਈ ਚਲਾ ਗਿਆ, ਜਦੋਂ ਕਿ ਦੋ ਜਣੇ ਥੱਲੇ ਮੋਟਰ 'ਤੇ ਪੈ ਗਏ।
ਇਹ ਵੀ ਪੜ੍ਹੋ : ਸ਼ਿਮਲਾ ਜਾਣ ਵਾਲਿਆਂ ਲਈ ਵੱਡਾ ਅਲਰਟ, 11 ਸਤੰਬਰ ਤੱਕ ਟਰੇਨਾਂ ਰੱਦ, ਰਿਫੰਡ ਨੂੰ ਲੈ ਕੇ ਰੇਲਵੇ ਨੇ...
ਦੇਰ ਰਾਤ ਕਿਸੇ ਗੱਲ ਨੂੰ ਲੈ ਕੇ ਮੋਟਰ 'ਚ ਪਏ ਦੋਵੇਂ ਪਰਵਾਸੀ ਮਜ਼ਦੂਰਾਂ ਵਿਚਕਾਰ ਝਗੜਾ ਹੋ ਗਿਆ, ਜਿਸ ਤੋਂ ਬਾਅਦ ਇੱਕ ਮਜ਼ਦੂਰ ਨੇ ਕਥਿਤ ਤੌਰ ’ਤੇ ਆਪਣੇ ਸਾਥੀ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਦਾ ਗਲਾ ਵੱਢ ਦਿੱਤਾ। ਹਮਲੇ 'ਚ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਦਹਾਕਿਆਂ ਮਗਰੋਂ ਭੂਜਲ ਸੰਕਟ ਨੂੰ ਲੈ ਕੇ ਰਾਹਤ ਭਰੀ ਖ਼ਬਰ, ਕੇਂਦਰ ਦੀ ਰਿਪੋਰਟ ਨੇ ਜਗਾਈ ਨਵੀਂ ਉਮੀਦ
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਹੰਡੇਸਰਾ ਦੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਵਾਰਦਾਤ ਦੇ ਕਾਰਨਾਂ ਅਤੇ ਮੁਲਜ਼ਮ ਦੀ ਪਛਾਣ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਮਾਮਲੇ ਵਿੱਚ ਪੁਲਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਦੇ ਮੁਲਾਜ਼ਮਾਂ ਦੇ DA ਬਾਰੇ ਨਵੀਂ ਅਪਡੇਟ, ਸੁਪਰੀਮ ਕੋਰਟ ਪੁੱਜਿਆ ਮਾਮਲਾ, ਕਲਰਕ ਤੋਂ ਕਾਂਸਟੇਬਲ ਤੱਕ...
NEXT STORY