ਪਟਿਆਲਾ (ਰਾਜੇਸ਼) : ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਦੇਸ਼ ਮੰਤਰੀ ਸਲਮਾਨ ਖੁਰਸ਼ੀਦ ਦੇ ਬਿਆਨ ’ਤੇ ਜਵਾਬ ਦਿੰਦਿਆਂ ਕਿਹਾ ਕਿ ਜਿਹੜੀ ਪਾਰਟੀ ਦੇਸ਼ ਨੂੰ ‘ਆਈ ਲਵ ਯੂ’ ਕਹੇਗੀ ਤੇ ਜਿਸ ਲਈ ਦੇਸ਼ ਹਿੱਤ ਸਰਵਉਚ ਹਨ, ਉਹੀ 2024 ਵਿਚ ਜਿੱਤ ਪ੍ਰਾਪਤ ਕਰੇਗੀ ਅਤੇ ਦੇਸ਼ ਦੇ ਲੋਕ ਉਸ ਨੂੰ ਹੀ ਸੱਤਾ ਸੌਂਪਣਗੇ। ਉਨ੍ਹਾਂ ਕਿਹਾ ਕਿ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕਿਹਾ ਕਿ ਭਾਜਪਾ ਦੇ ਖ਼ਿਲਾਫ਼ ਸਮੁੱਚੀਆਂ ਪਾਰਟੀਆਂ ਨੂੰ ਇਕਜੁਟ ਹੋਣਾ ਚਾਹੀਦਾ ਹੈ ਅਤੇ ਕਾਂਗਰਸ ਨੂੰ ਇਸ ਦੀ ਪਹਿਲ ਕਰਨੀ ਚਾਹੀਦੀ ਹੈ, ਜਿਸ ਦੇ ਜਵਾਬ ਵਿਚ ਕਾਂਗਰਸ ਦੇ ਸੀਨੀਅਰ ਆਗੂ ਸਲਮਾਨ ਖੁਰਸ਼ੀਦ ਨੇ ਕਿਹਾ ਕਿ ਹੁਣ ਦੇਖਣਾ ਇਹ ਹੈ ਕਿ ਕਿਹੜੀ ਪਾਰਟੀ ਪਹਿਲਾਂ ‘ਆਈ ਲਵ ਯੂ’ ਕਹਿੰਦੀ ਹੈ। ਉਨ੍ਹਾਂ ਕਿਹਾ ਕਿ ਜ਼ਰੂਰਤ ਤਾਂ ਦੇਸ਼ ਨੂੰ ‘ਆਈ ਲਵ ਯੂ’ ਕਹਿਣ ਦੀ ਹੈ, ਜਦਕਿ ਦੇਸ਼ ਵਿਰੋਧੀ ਤਾਕਤਾਂ ਇਕ-ਦੂਜੇ ਨੂੰ ਹੀ ਆਈ ਲਵ ਯੂ ਕਹਿਣ ਦੀਆਂ ਗੱਲਾਂ ਕਰ ਰਹੀਆਂ ਹਨ ਪਰ ਭਾਰਤੀ ਜਨਤਾ ਪਾਰਟੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਹਿੱਤ ਤੇ ਲੋਕ ਹਿੱਤ ਵਾਲੀ ਰਾਜਨੀਤੀ ਕਰ ਰਹੀ, ਲਿਹਾਜ਼ਾ 2024 ਵਿਚ ਫਿਰ ਤੋਂ ਬੰਪਰ ਬਹੁਮਤ ਨਾਲ ਦੇਸ਼ ਵਿਚ ਮੋਦੀ ਸਰਕਾਰ ਬਣੇਗੀ।
ਇਹ ਵੀ ਪੜ੍ਹੋ : ‘ਆਪ’ ਦਾ ਵੱਡਾ ਬਿਆਨ, ਕਿਹਾ ਬਿਕਰਮ ਮਜੀਠੀਆ ਬਣ ਚੁਕਿਆ ਹੈ ‘‘ਬਿਕਰਮ ਮੈਂ ਝੂਠਿਆ’’
ਅਸ਼ਵਨੀ ਸ਼ਰਮਾ ਜ਼ਿਲਾ ਭਾਜਪਾ ਪ੍ਰਧਾਨ ਕੇ. ਕੇ. ਮਲਹੋਤਰਾ ਦੀ ਅਗਵਾਈ ਹੇਠ ਜ਼ਿਲ੍ਹਾ ਭਾਜਪਾ ਪਟਿਆਲਾ ਸ਼ਹਿਰੀ ਦੀ ਕਾਰਜਕਾਰਨੀ ਮੀਟਿੰਗ ’ਚ ਹਿੱਸਾ ਲੈਣ ਤੋਂ ਬਾਅਦ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਹਰਜੀਤ ਸਿੰਘ ਗਰੇਵਾਲ ਕੌਮੀ ਕਾਰਜਕਾਰਨੀ ਮੈਂਬਰ, ਦਿਆਲ ਸਿੰਘ ਸੋਢੀ ਅਤੇ ਬੀਬਾ ਜੈਇੰਦਰ ਕੌਰ ਸੂਬਾ ਮੀਤ ਪ੍ਰਧਾਨ, ਵਿਕਰਮਜੀਤ ਚੀਮਾ ਸੂਬਾ ਜਨਰਲ ਸਕੱਤਰ, ਮੰਜੂ ਕੁਰੈਸ਼ੀ ਸਮੇਤ ਹੋਰ ਆਗੂ ਹਾਜ਼ਰ ਸਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਇਕ ਰਾਸ਼ਟਰਵਾਦੀ ਸੋਚ ਨਾਲ ਅੱਗੇ ਵਧ ਰਹੀ ਹੈ ਅਤੇ ਭਾਜਪਾ ਦਾ ਮੁੱਖ ਸਿਧਾਂਤ ਧਰਮ ਦੇ ਨਾਂ ’ਤੇ ਦੇਸ਼ ਨੂੰ ਤੋੜਨਾ ਨਹੀਂ ਸਗੋਂ ਜੋੜਨਾ ਹੈ ਕਿਉਕਿ ਮੌਜੂਦਾ ਸਮੇਂ ’ਚ ਭਾਜਪਾ ਵਿਸ਼ਵ ਦੀ ਸਭ ਤੋਂ ਵੰਡੀ ਲੋਕਤੰਤਰ ਪਾਰਟੀ ਬਣ ਗਈ ਹੈ। ਉਨ੍ਹਾਂ ਮੌਜੂਦਾ ‘ਆਪ’ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਮੌਜੂਦਾ ਸਮੇਂ ’ਚ ਨਸ਼ਿਆਂ ਤੇ ਗੈਂਗਵਾਰ ਦਾ ਵੱਡੇ ਪੱਧਰ ’ਤੇ ਬੋਲਬਾਲਾ ਹੈ ਅਤੇ ‘ਆਪ’ ਸਰਕਾਰ ਦੇ ਇਨ੍ਹਾਂ ਨੂੰ ਰੋਕਣ ਤੇ ਪੰਜਾਬ ’ਚ ਅਮਨ-ਸ਼ਾਂਤੀ ਕਾਇਮ ਰੱਖਣ ’ਚ ਫੇਲ ਸਾਬਤ ਹੋਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ’ਚ ਅਕਾਲੀ ਦਲ ਉਨ੍ਹਾਂ ਦੀ ਭਾਈਵਾਲ ਪਾਰਟੀ ਰਹੀ ਹੈ ਅਤੇ ਭਾਜਪਾ ਅਤੇ ਅਕਾਲੀ ਦਲ ਨੇ ਸਾਂਝੇ ਤੌਰ ’ਤੇ ਕਈ ਚੋਣਾਂ ਲਡ਼ੀਆਂ ਹਨ ਪਰ ਹਰੇਕ ਵਾਰ ਅਕਾਲੀ ਦਲ ਤੋਂ ਭਾਜਪਾ ਨੂੰ ਧੋਖਾ ਹੀ ਮਿਲਿਆ ਹੈ। ਉਨ੍ਹਾਂ ਕਿਹਾ ਕਿ ਭਵਿੱਖ ’ਚ ਅਕਾਲੀ ਦਲ ਨਾਲ ਕੋਈ ਵੀ ਸਮਝੌਤਾ ਨਹੀਂ ਹੋਵੇਗਾ।
ਇਹ ਵੀ ਪੜ੍ਹੋ : ਲਾਲੜੂ ਵਿਖੇ ਪੰਚਾਇਤੀ ਜ਼ਮੀਨ 'ਚੋਂ ਮਾਈਨਿੰਗ ਰੋਕਣ ਗਏ ਕਿਸਾਨ ਨੂੰ ਟਰੈਕਟਰ ਹੇਠਾਂ ਦਰੜ ਕੇ ਮਾਰਿਆ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਹਰ ਪਾਸੇ ਦਿਖਾਈ ਦੇ ਰਹੀ ਅਡਾਨੀ ਦੀ ਲੀਲਾ, ਦੇਸ਼ ਲਈ ਖ਼ਤਰੇ ਦੀ ਘੰਟੀ ਹੈ ‘ਕਰੋਨੀ ਕੈਪੀਟਲਿਜ਼ਮ’
NEXT STORY