ਗੁਰਦਾਸਪੁਰ (ਹਰਮਨ)- ਗੁਰਦਾਸਪੁਰ ਸਮੇਤ ਨੇੜਲੇ ਖੇਤਰ ਵਿਚ ਅੱਜ ਹੋਈ 68.80 ਐੱਮ.ਐੱਮ. ਬਾਰਿਸ਼ ਨੇ ਮੌਸਮ ਨੂੰ ਖੁਸ਼ਗਵਾਰ ਬਣਾ ਦਿੱਤਾ ਹੈ। ਇਸ ਬਾਰਿਸ਼ ਕਾਰਨ ਇਲਾਕੇ ਅੰਦਰ ਦਿਨ ਦਾ ਤਾਪਮਾਨ ਘੱਟ ਕੇ 28 ਡਿਗਰੀ ਤੋਂ 29 ਡਿਗਰੀ ਸੈਂਟੀਗ੍ਰੇਡ ਦੇ ਕਰੀਬ ਰਹਿ ਗਿਆ ਹੈ ਜਿਸ ਕਾਰਨ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਵੱਡੀ ਰਾਹਤ ਮਿਲੀ ਹੈ।
ਦੂਜੇ ਪਾਸੇ ਝੋਨੇ ਦੇ ਖੇਤਾਂ ਵਿਚ ਪਾਣੀ ਦੀ ਕਮੀ ਨਾਲ ਜੂਝ ਰਹੇ ਕਿਸਾਨਾਂ ਨੂੰ ਵੀ ਇਸ ਬਾਰਿਸ਼ ਨੇ ਵੱਡੀ ਰਾਹਤ ਦਿੱਤੀ ਹੈ। ਝੋਨੇ ਦੇ ਕਾਸ਼ਤਕਾਰ ਕਿਸਾਨਾਂ ਨੂੰ ਪਾਣੀ ਦੀ ਪੂਰਤੀ ਲਈ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਇਸ ਬਾਰਿਸ਼ ਨੇ ਖੇਤਾਂ ਵਿਚ ਪਾਣੀ ਦੀ ਕਮੀ ਪੂਰੀ ਕਰ ਦਿੱਤੀ ਹੈ, ਜਿਸ ਕਾਰਨ ਹੁਣ ਆਉਣ ਵਾਲੇ ਕੁਝ ਦਿਨਾਂ ਤੱਕ ਫਸਲ ਨੂੰ ਪਾਣੀ ਦੀ ਲੋੜ ਨਹੀਂ ਪਵੇਗੀ। ਮੌਸਮ ਵਿਗਿਆਨੀਆਂ ਅਨੁਸਾਰ ਆਉਣ ਵਾਲੇ ਹਫਤੇ ਵਿੱਚ ਵੀ ਬੱਦਲਵਾਈ ਅਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਕੰਪਨੀ ਦਾ ਕੰਮ ਕਰਦਿਆਂ ਨੌਜਵਾਨ ਦੀ ਹੋਈ ਮੌਤ, 3 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਪਿਛਲੇ ਕੁਝ ਦਿਨਾਂ ਤੋਂ ਇਸ ਇਲਾਕੇ ਅੰਦਰ ਦਿਨ ਦਾ ਤਾਪਮਾਨ 32 ਤੋਂ 33 ਡਿਗਰੀ ਕਰੀਬ ਸੈਂਟੀਗ੍ਰੇਡ ਦੇ ਕਰੀਬ ਦਰਜ ਕੀਤਾ ਜਾ ਰਿਹਾ ਸੀ ਜਿਸ ਕਾਰਨ ਲੋਕਾਂ ਨੂੰ ਹੁੰਮਸ ਕਾਰਨ ਕਾਫੀ ਪਰੇਸ਼ਾਨੀ ਆ ਰਹੀ ਸੀ ਪਰ ਇਸ ਬਾਰਿਸ਼ ਕਾਰਨ ਹੁਣ ਇਸ ਇਲਾਕੇ ਅੰਦਰ ਤਾਪਮਾਨ 28 ਤੋਂ 29 ਡਿਗਰੀ ਦੇ ਕਰੀਬ ਰਹਿ ਗਿਆ ਹੈ। ਅੱਜ ਪੂਰਾ ਦਿਨ ਇਸ ਖੇਤਰ ਵਿੱਚ ਬੱਦਲਵਾਈ ਰਹੀ ਅਤੇ ਕੁਝ ਥਾਵਾਂ ’ਤੇ ਰੁਕ-ਰੁਕ ਕੇ ਬਾਰਿਸ਼ ਵੀ ਹੋਈ।
ਇਹ ਵੀ ਪੜ੍ਹੋ- ਭਣੇਵੀਂ ਨਾਲ ਮਾਮੇ ਨੇ ਕਈ ਵਾਰ ਟੱਪੀਆਂ ਬੇਸ਼ਰਮੀ ਦੀਆਂ ਹੱਦਾ, ਜਦੋਂ ਹੋਈ ਗਰਭਵਤੀ ਤਾਂ ਕਰ 'ਤਾ ਵੱਡਾ ਕਾਂਡ
ਖੇਤੀ ਮਾਹਿਰਾਂ ਅਨੁਸਾਰ ਇਨ੍ਹਾਂ ਦਿਨਾਂ ਵਿੱਚ ਝੋਨੇ ਦੀ ਫਸਲ ਵਿੱਚ ਬਾਰਿਸ਼ ਦੀ ਘਾਟ ਕਾਰਨ ਕਈ ਬਿਮਾਰੀਆਂ ਅਤੇ ਕੀਟ ਪਤੰਗਿਆਂ ਦਾ ਹਮਲਾ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਖਾਸ ਤੌਰ ’ਤੇ ਝੋਨੇ ਵਿੱਚ ਪੱਤਾ ਲਪੇਟ ਸੁੰਡੀ ਦਾ ਹਮਲਾ ਹੋ ਸਕਦਾ ਹੈ ਪਰ ਜਦੋਂ ਇਸ ਤਰ੍ਹਾਂ ਭਾਰੀ ਬਾਰਿਸ਼ ਹੁੰਦੀ ਹੈ ਤਾਂ ਇਹ ਪੱਤਾ ਲਪੇਟ ਸੁੰਡੀ ਪਾਣੀ ਨਾਲ ਖਤਮ ਹੋ ਜਾਂਦੀ ਹੈ ਜਿਸ ਕਾਰਨ ਕਿਸਾਨਾਂ ਨੂੰ ਫਸਲ ਉੱਤੇ ਪੱਤਾ ਲਪੇਟ ਸੁੰਡੀ ਦੇ ਖਾਤਮੇ ਲਈ ਕੋਈ ਛਿੜਕਾਅ ਵੀ ਨਹੀਂ ਕਰਨਾ ਪੈਂਦਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਈਨਰ ’ਚੋਂ ਮਿਲੀ 20 ਸਾਲਾ ਕੁੜੀ ਦੀ ਲਾਸ਼
NEXT STORY