ਮੋਹਾਲੀ : ਪੰਜਾਬ 'ਚ ਮੋਹਾਲੀ ਜ਼ਿਲ੍ਹੇ ਦੇ ਲੋਕਾਂ ਨੂੰ ਮਾਨ ਸਰਕਾਰ ਵਲੋਂ ਵੱਡਾ ਤੋਹਫ਼ਾ ਮਿਲਣ ਜਾ ਰਿਹਾ ਹੈ। ਦਰਅਸਲ ਅੱਜ ਸ਼ਾਮ 4 ਵਜੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵਲੋਂ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਉਦਘਾਟਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬੀਓ ਜ਼ਰਾ ਬਚ ਕੇ! ਅਗਲੇ 3 ਦਿਨ ਬੇਹੱਦ ਭਾਰੀ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕਾਂ ਲਈ ਚਿਤਾਵਨੀ ਜਾਰੀ
ਇਸ ਦੇ ਲਈ 10 ਐੱਮ. ਜੀ. ਡੀ. ਐੱਸ. ਟੀ. ਪੀ. ਨੂੰ 15 ਐੱਮ. ਜੀ. ਡੀ. ਐੱਸ. ਟੀ. ਪੀ. 'ਚ ਅਪਗ੍ਰੇਡ ਕੀਤਾ ਗਿਇਆ ਹੈ। 145.26 ਕਰੋੜ ਦੀ ਲਾਗਤ ਨਾਲ ਇਸ ਪ੍ਰਾਜੈਕਟ ਨੂੰ ਅਪਗ੍ਰੇਡ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਫੈਲੀ ਖ਼ਤਰਨਾਕ ਬੀਮਾਰੀ! ਹੁਣ ਤੱਕ 2 ਲੋਕਾਂ ਦੀ ਮੌਤ, ALERT 'ਤੇ ਸਿਹਤ ਵਿਭਾਗ
ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਮੋਹਾਲੀ ਜ਼ਿਲ੍ਹੇ ਦੀ ਆਉਣ ਵਾਲੀ 20 ਸਾਲਾਂ ਦੀ ਜਨਸੰਖਿਆ ਅਤੇ ਸ਼ਹਿਰੀ ਵਿਕਾਸ ਨੂੰ ਧਿਆਨ 'ਚ ਰੱਖਦੇ ਹੋਏ ਇਸ ਪ੍ਰਾਜੈਕਟ ਨੂੰ ਅਪਗ੍ਰੇਡ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਿਜਲੀ ਦੀ ਖ਼ਪਤ ਨੂੰ ਘਟਾਉਣ ਅਤੇ ਊਰਜਾ ਸਮਰੱਥਾ ਵਧਾਉਣ ਲਈ ਇਸ ਪਲਾਂਟ 'ਚ ਇਕ ਮੈਗਾਵਾਟ ਸਮਰੱਥਾ ਦਾ ਸੋਲਰ ਪਾਵਰ ਪਲਾਂਟ ਲਾਇਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਸੂਹਾ 'ਚ ਵਾਪਰੇ ਭਿਆਨਕ ਬੱਸ ਹਾਦਸੇ 'ਤੇ CM ਮਾਨ ਨੇ ਜਤਾਇਆ ਦੁੱਖ਼
NEXT STORY