ਮੁੱਦਕੀ/ਘੱਲ ਖੁਰਦ (ਰੰਮੀ ਗਿੱਲ) : ਜ਼ਿਲ੍ਹਾ ਫਿਰੋਜ਼ਪੁਰ ਵਾਸੀਆਂ ਨੂੰ ਇਕ ਹੋਰ ‘ਵੰਦੇ ਭਾਰਤ’ ਗੱਡੀ ਦਾ ਤੋਹਫ਼ਾ ਮਿਲੇਗਾ। ਇਹ ਗੱਡੀ ਫਿਰੋਜ਼ਪੁਰ ਤੋ ਚੰਡੀਗੜ੍ਹ ਦਰਮਿਆਨ ਸ਼ੁਰੂ ਹੋਣ ਜਾ ਰਹੀ ਹੈ। ਇਹ ਜਾਣਕਾਰੀ ਭਾਰਤੀ ਜਨਤਾ ਪਾਰਟੀ ਦੇ ਆਗੂ ਕੁਲਵੰਤ ਰਾਏ ਕਟਾਰੀਆ (ਮੁੱਦਕੀ) ਨੇ ਪ੍ਰੈੱਸ ਨਾਲ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਇਸ ਟਰੇਨ ਨੂੰ ਸ਼ੁਰੂ ਕਰਨ ਬਾਰੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਵਿਚਾਰ-ਚਰਚਾ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਰੈੱਡ ਅਲਰਟ ਵਿਚਾਲੇ ਵੱਡੀ ਖ਼ਬਰ, ਅਸਲੇ ਸਣੇ ਕਾਬੂ ਕੀਤੇ ਦੋਸ਼ੀਆਂ ਦੇ ਵੱਡੇ ਖ਼ੁਲਾਸੇ
ਭਾਜਪਾ ਆਗੂ ਕੁਲਵੰਤ ਰਾਏ ਕਟਾਰੀਆ ਨੇ ਅੱਗੇ ਦੱਸਿਆ ਕਿ ਇਸ ਮੌਕੇ ਕੇਂਦਰੀ ਮੰਤਰੀ ਨੂੰ ਦੱਸਿਆ ਗਿਆ ਕਿ ਫਿਰੋਜ਼ਪੁਰ ਤੋਂ ਚੰਡੀਗੜ੍ਹ ਜਾਣ ਵਾਸਤੇ ‘ਵੰਦੇ ਭਾਰਤ’ ਟਰੇਨ ਦੀ ਲੋਕਾਂ ਨੂੰ ਬਹੁਤ ਜ਼ਿਆਦਾ ਲੋੜ ਹੈl
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹੁਣ ਕੁਨੈਕਸ਼ਨ ਲੈਣ ਲਈ... (ਵੀਡੀਓ)
ਇਸ ਉਪਰੰਤ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਸਹਿਮਤੀ ਜ਼ਾਹਿਰ ਕਰਦਿਆਂ ਭਰੋਸਾ ਦਿੱਤਾ ਕਿ ਜਲਦ ਹੀ ਫਿਰੋਜ਼ਪੁਰ ਜ਼ਿਲ੍ਹੇ ਦੀ ਇਸ ਮੰਗ ਨੂੰ ਵੀ ਪੂਰਾ ਕੀਤਾ ਜਾਵੇਗਾ ਅਤੇ ਫਿਰੋਜ਼ਪੁਰ ਤੋਂ ਚੰਡੀਗੜ੍ਹ ਨੂੰ ਨਵੀਂ ‘ਵੰਦੇ ਭਾਰਤ’ ਟਰੇਨ ਸ਼ੁਰੂ ਕਰ ਕੇ ਜ਼ਿਲ੍ਹਾ ਫਿਰੋਜ਼ਪੁਰ ਵਾਸੀਆਂ ਨੂੰ ਇਕ ਹੋਰ ਤੋਹਫਾ ਦੇ ਕੇ ਨਿਵਾਜ਼ਿਆ ਜਾਵੇਗਾ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਥਾਣਿਆਂ 'ਚ ਜਮ੍ਹਾਂ ਲੋਕਾਂ ਦਾ ਅਸਲਾ ਦੇਣ ਤੋਂ ਪੁਲਸ ਕਰ ਰਹੀ ਆਨਾਕਾਨੀ!
NEXT STORY