ਗੁਰਦਾਸਪੁਰ (ਹਰਮਨ)-ਪਿਛਲੇ ਕਰੀਬ 7 ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਦੇ ਬਾਅਦ ਆਖਿਰਕਾਰ ਲੋਕਾਂ ਨੇ ਗਰਮੀ ਤੋਂ ਕੁਝ ਰਾਹਤ ਮਹਿਸੂਸ ਕੀਤੀ ਹੈ। ਖਾਸ ਤੌਰ ਤੇ ਬੀਤੀ ਸ਼ਾਮ ਹੋਈ ਹਲਕੀ ਬਾਰਿਸ਼ ਅਤੇ ਬੱਦਲਵਾਈ ਨੇ ਤਾਪਮਾਨ ਵਿੱਚ 5-7 ਡਿਗਰੀ ਤੱਕ ਦੀ ਗਿਰਾਵਟ ਲਿਆਂਦੀ ਹੈ ਜਿਸ ਕਾਰਨ ਅੱਜ ਸਾਰਾ ਦਿਨ ਲੋਕਾਂ ਨੇ ਗਰਮੀ ਤੋਂ ਕਾਫੀ ਰਾਹਤ ਮਹਿਸੂਸ ਕੀਤੀ ਅਤੇ ਬਾਜ਼ਾਰਾਂ ਵਿੱਚ ਵੀ ਆਮ ਦੇ ਮੁਕਾਬਲੇ ਕੁਝ ਜ਼ਿਆਦਾ ਚਹਿਲ ਪਹਿਲ ਦੇਖਣ ਨੂੰ ਮਿਲੀ।
ਇਹ ਵੀ ਪੜ੍ਹੋ- ਮਾਨਸਾ 'ਚ ਵਾਪਰਿਆ ਵੱਡਾ ਹਾਦਸਾ, ਇੱਕੋ ਪਰਿਵਾਰ ਦੇ 7 ਮੈਂਬਰ ਕਰੰਟ ਦੀ ਲਪੇਟ ’ਚ ਆਏ
ਦੱਸਣਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਇਸ ਇਲਾਕੇ ਅੰਦਰ ਦਿਨ ਦਾ ਤਾਪਮਾਨ 46 ਤੋਂ 47 ਡਿਗਰੀ ਸੈਂਟੀਗ੍ਰੇਡ ਦੇ ਆਸ ਪਾਸ ਦਰਜ ਕੀਤਾ ਜਾ ਰਿਹਾ ਸੀ ਜਦੋਂ ਕਿ ਰਾਤ ਦਾ ਤਾਪਮਾਨ ਵੀ ਬੇਹੱਦ ਜ਼ਿਆਦਾ ਹੋਣ ਕਰਕੇ ਲੋਕ ਤਰਾਹ ਤਰਾਹ ਕਰ ਰਹੇ ਸਨ। ਹਾਲਾਤ ਇਥੋਂ ਤੱਕ ਬਦਤਰ ਹੋ ਗਏ ਸਨ ਕਿ ਘਰਾਂ ਵਿੱਚ ਲੱਗੇ ਏ. ਸੀ. ਵੀ ਜਵਾਬ ਦੇ ਰਹੇ ਸਨ ਅਤੇ ਜ਼ਿਆਦਾ ਏ. ਸੀ. ਵਾਰ ਵਾਰ ਟਰਿਪ ਕਰਨ ਕਰਕੇ ਕੂਲਿੰਗ ਨਹੀਂ ਕਰ ਰਹੇ ਸਨ।
ਇਹ ਵੀ ਪੜ੍ਹੋ- ਅੰਮ੍ਰਿਤਸਰ ਕਮਿਸ਼ਨਰੇਟ ’ਚ ਵੱਡਾ ਫੇਰਬਦਲ, 112 SI, ASI ਅਤੇ ਹੈੱਡ ਕਾਂਸਟੇਬਲਾਂ ਦੇ ਹੋਏ ਤਬਾਦਲੇ
ਇਸ ਤਰ੍ਹਾਂ ਬਿਜਲੀ ਦੇ ਉਪਕਰਨ ਜ਼ਿਆਦਾ ਚੱਲਣ ਕਾਰਨ ਬਿਜਲੀ ਲਾਈਨਾਂ ਅਤੇ ਟਰਾਂਸਫਾਰਮਰਾਂ 'ਤੇ ਵੀ ਲੋਡ ਵੱਧ ਰਿਹਾ ਸੀ। ਪਰ ਬੀਤੀ ਸ਼ਾਮ ਹੋਈ ਬਾਰਿਸ਼ ਕਾਰਨ ਤਾਪਮਾਨ ਵਿੱਚ ਗਿਰਾਵਟ ਆ ਗਈ ਹੈ ਤੇ ਇਸ ਇਲਾਕੇ ਅੰਦਰ ਅੱਜ ਦਿਨ ਦਾ ਤਾਪਮਾਨ ਔਸਤਨ 38 ਤੋਂ 39 ਡਿਗਰੀ ਸੈਂਟੀਗ੍ਰੇਡ ਦਰਜ ਕੀਤਾ ਗਿਆ ਅਤੇ ਆਉਣ ਵਾਲੇ ਕੁਝ ਦਿਨਾਂ ਤੱਕ ਵੀ ਤਾਪਮਾਨ 40 ਡਿਗਰੀ ਤੇ ਆਸ ਪਾਸ ਰਹਿਣ ਦੀ ਸੰਭਾਵਨਾ ਹੈ ਜਿਸ ਕਾਰਨ ਅਜੇ ਲੋਕਾਂ ਨੂੰ ਕੁਝ ਦਿਨ ਜਿਆਦਾ ਗਰਮੀ ਤੋਂ ਰਾਹਤ ਮਿਲੇਗੀ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਆਉਣ ਵਾਲੀਆਂ ਸੰਗਤਾਂ ਲਈ ਖ਼ਾਸ ਖ਼ਬਰ, ਕਮਰਾ ਬੁੱਕ ਕਰਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੋਰਾਂ ਨੇ ਬੇਖ਼ੌਫ਼ ਹੋ ਕੇ ਭੰਨੇ ਸ਼ਹਿਰ ਦੀਆਂ ਦੁਕਾਨਾਂ ਦੇ ਸ਼ਟਰ
NEXT STORY