ਗੁਰਦਾਸਪੁਰ, (ਦੀਪਕ)- ਬੀਤੀ ਰਾਤ ਇਕ ਵਿਅਕਤੀ ਵੱਲੋਂ ਬੀਮਾਰੀ ਤੋਂ ਤੰਗ ਆ ਕੇ ਰੇਲਗੱਡੀ ਅੱਗੇ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ।ਰੇਲਵੇ ਪੁਲਸ ਚੌਕੀ ਇੰਚਾਰਜ ਪਲਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ 74676 ਡੀ. ਐੱਮ. ਯੂ. ਰੇਲਗੱਡੀ ਪਠਾਨਕੋਟ ਤੋਂ ਚੱਲ ਕੇ ਅੰਮ੍ਰਿਤਸਰ ਵੱਲ ਨੂੰ ਜਾ ਰਹੀ ਸੀ ਕਿ ਜਦੋਂ ਇਹ ਗੁਰਦਾਸਪੁਰ ਦੇ ਤਿੱਬੜੀ ਰੋਡ ਫਾਟਕ ਨੇੜੇ ਪਹੁੰਚੀ ਤਾਂ ਉਥੇ ਇਕ ਵਿਅਕਤੀ ਨੇ ਇਸ ਅੱਗੇ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਜਿੰਦਰ ਸਿੰਘ (40) ਪੁੱਤਰ ਅਜੈਬ ਸਿੰਘ ਵਾਸੀ ਪਿੰਡ ਪਾਹੜਾ ਦੇ ਰੂਪ ਵਿਚ ਹੋਈ ਹੈ, ਜੋ ਕਾਫੀ ਸਮੇਂ ਤੋਂ ਇਕ ਬੀਮਾਰੀ ਤੋਂ ਪੀੜਤ ਸੀ। ਬੀਤੀ ਰਾਤ ਉਸ ਨੇ ਬੀਮਾਰੀ ਤੋਂ ਤੰਗ ਆ ਕੇ ਰੇਲਗੱਡੀ ਅੱਗੇ ਛਾਲ ਮਾਰ ਦਿੱਤੀ। ਚੌਕੀ ਇੰਚਾਰਜ ਪਲਵਿੰਦਰ ਸਿੰਘ ਨੇ ਦੱਸਿਆ ਕਿ ਅਸੀਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਹਵਾਲੇ ਕਰ ਦਿੱਤਾ ਹੈ ਅਤੇ 174 ਦੀ ਕਾਰਵਾਈ ਕੀਤੀ ਗਈ ਹੈ।
ਸਿਵਲ ਹਸਪਤਾਲ ਫਤਿਹਗੜ੍ਹ ਚੂੜੀਆਂ ਵਿਖੇ ਸਮੂਹ ਮੁਲਾਜ਼ਮਾਂ ਨੇ ਲਾਇਆ ਧਰਨਾ
NEXT STORY