ਕੁਰਾਲੀ, (ਬਠਲਾ)- ਸ਼ਹਿਰ ਦੀ ਹੱਦ ਅੰਦਰ ਪੈਂਦੇ ਪਿੰਡ ਪਡਿਆਲਾ ਨੇੜਿਓਂ ਇਕ ਅਣਪਛਾਤੀ ਲਾਸ਼ ਮਿਲੀ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਭ ਆਸਰਾ ਸੰਸਥਾ ਨੇੜੇ ਕਿਸੇ ਵਿਅਕਤੀ ਦੇ ਡਿਗੇ ਹੋਣ ਸਬੰਧੀ ਕੁਝ ਲੋਕਾਂ ਨੇ ਪ੍ਰਭ ਆਸਰਾ ਦੇ ਪ੍ਰਬੰਧਕਾਂ ਨੂੰ ਸੂਚਿਤ ਕੀਤਾ ਤੇ ਉਨ੍ਹਾਂ ਵਲੋਂ ਸੂਚਨਾ ਦੇਣ 'ਤੇ ਹੌਲਦਾਰ ਭੁਪਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਸ ਪਾਰਟੀ ਨੇ ਮੌਕੇ 'ਤੇ ਜਾ ਕੇ ਵਿਅਕਤੀ ਨੂੰ ਖਰੜ ਦੇ ਸਿਵਲ ਹਸਪਤਾਲ 'ਚ ਪਹੁੰਚਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਐੱਸ. ਐੱਚ. ਓ. ਹਿੰਮਤ ਸਿੰਘ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਲਾਸ਼ ਨੂੰ 72 ਘੰਟਿਆਂ ਤਕ ਪਛਾਣ ਲਈ ਰੱਖਿਆ ਜਾਵੇਗਾ, ਜਿਸ ਤੋਂ ਬਾਅਦ ਪੋਸਟਮਾਰਟਮ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਦਿਨ-ਦਿਹਾੜੇ ਘਰ 'ਚੋਂ ਸਾਮਾਨ ਚੋਰੀ
NEXT STORY